ਸ਼ੁੱਕਰਵਾਰ, ਅਕਤੂਬਰ 10, 2025 03:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਬਜਟ ਸਿਹਤ ਲਈ ਹੋਏ ਵੱਡੇ ਐਲਾਨ, ਸ਼ੁਰੂ ਹੋਵੇਗੀ ਮੈਡੀਕਲ ਅਫ਼ਸਰਾਂ ਦੀ ਭਰਤੀ, ਖੋਲ੍ਹੇ ਜਾਣਗੇ ਦੋ ਨਵੇਂ ਮੈਡੀਕਲ ਕਾਲਜ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਬਜਟ 2023-24 ਨੂੰ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਲਈ 4781 ਕਰੋੜ ਰੁਪਏ ਦਾ ਬਜਟ ਉਪਬੰਧ ਬੁਨਿਆਦੀ ਸਿਹਤ ਸਹੂਲਤਾਂ, ਦਵਾਈਆਂ, ਮਿਆਰੀ ਇਲਾਜ ਨੂੰ ਸਮਾਜ ਦੇ ਹਰ ਵਰਗ ਤੱਕ ਪਹੁਚਾਉਣ ਨੂੰ ਯਕੀਨੀ ਬਣਾਏਗਾ।

by Gurjeet Kaur
ਮਾਰਚ 11, 2023
in ਪੰਜਾਬ
0

Punjab Budget 2023-24: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਬਜਟ 2023-24 ਨੂੰ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਲਈ 4781 ਕਰੋੜ ਰੁਪਏ ਦਾ ਬਜਟ ਉਪਬੰਧ ਬੁਨਿਆਦੀ ਸਿਹਤ ਸਹੂਲਤਾਂ, ਦਵਾਈਆਂ, ਮਿਆਰੀ ਇਲਾਜ ਨੂੰ ਸਮਾਜ ਦੇ ਹਰ ਵਰਗ ਤੱਕ ਪਹੁਚਾਉਣ ਨੂੰ ਯਕੀਨੀ ਬਣਾਏਗਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਲਈ ਬਜਟ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਲਈ ਵੀ 1015 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਯੋਗ ਡਾਕਟਰ, ਨਰਸਾਂ ਅਤੇ ਮੈਡੀਕਲ ਸਟਾਫ਼ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

”ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਸਾਡਾ ਮੰਨਣਾ ਹੈ ਕਿ ਸਿਰਫ ਸਿਹਤਮੰਦ ਤੇ ਰਿਸ਼ਟਪੁਸ਼ਟ ਆਬਾਦੀ ਨਾਲ ਹੀ ਪੰਜਾਬ ਨਿਰੰਤਰ ਵਿਕਾਸ ਦੇ ਰਾਹ ’ਤੇ ਜਾ ਸਕਦਾ ਹੈ।

ਡਾ: ਬਲਬੀਰ ਸਿੰਘ ਨੇ ਸਟਾਫ਼ ਦੀ ਘਾਟ ਦੀ ਗੱਲ ਕਬੂਲਦਿਆਂ ਕਿਹਾ ਕਿ ਮੈਡੀਕਲ ਸੰਸਥਾਵਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ 880 ਸਟਾਫ਼ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਰੈਜ਼ੀਡੈਂਟਸ ਦੀ ਨਿਯੁਕਤੀ ਲਈ ਨਵੀਂ ਨੀਤੀ ਤਹਿਤ ਸਰਕਾਰੀ ਮੈਡੀਕਲ ਕਾਲਜਾਂ ਵਿੱਚ 300 ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ।

ਇਸੇ ਤਰ੍ਹਾਂ, ਸਿਹਤ ਸੰਸਥਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ, ਵਿੱਤੀ ਸਾਲ 2022-23 ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ 1, 353 ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ, ਜਿਸ ਵਿੱਚ 271 ਸਪੈਸ਼ਲਿਸਟ ਮੈਡੀਕਲ ਅਫਸਰ, ਤਿੰਨ ਫਾਰਮੇਸੀ ਅਫਸਰ, 53 ਸਟਾਫ ਨਰਸਾਂ, 520 ਮਲਟੀ-ਪਰਪਜ਼ ਹੈਲਥ ਵਰਕਰ, 480 ਵਾਰਡ ਅਟੈਂਡੈਂਟ, ਆਦਿ ਸ਼ਾਮਲ ਹਨ।

ਉਨ੍ਹਾਂ ਕਿਹਾ, “ਹਰ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਸਮੇਤ ਮੁੱਢਲੀਆਂ ਸਿਹਤ ਸੁਵਿਧਾਵਾਂ ਨੂੰ ਯਕੀਨੀ ਬਣਾਉਣਾ ਮੇਰੀ ਮੁੱਖ ਤਰਜੀਹ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਹਸਪਤਾਲਾਂ ਦੀਆਂ ਇਮਾਰਤਾਂ ਦ ਮੁਰੰਮਤ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਮੂਹ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ- ਕਮਿਊਨਿਟੀ ਹੈਲਥ ਸੈਂਟਰਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਨੂੰ ਇੱਕ ਵਿਸ਼ੇਸ਼ ਪ੍ਰੋਜੈਕਟ ਤਹਿਤ ਮਜ਼ਬੂਤ ਕਰਨ ਲਈ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀਆਂ 363 ਖਾਲੀ ਅਸਾਮੀਆਂ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 470 ਅਸਾਮੀਆਂਨੂੰ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾਵੇਗੀ।

ਸਿਹਤ ਮੰਤਰੀ ਨੇ ਦੱਸਿਆ ਕਿ 117 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਦੇ ਸ਼ੁਰੂਆਤੀ ਟੀਚੇ ਦੇ ਵਿਰੁੱਧ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲਾਂ ਹੀ 504 ਆਮ ਆਦਮੀ ਕਲੀਨਿਕ ਸਥਾਪਤ ਕਰ ਦਿੱਤੇ ਹਨ, ਜਦੋਂ ਕਿ ਅਗਲੇ ਕੁਝ ਦਿਨਾਂ ਵਿੱਚ ਹੋਰ 142 ਕਲੀਨਿਕਾਂ ਦੇ ਚਾਲੂ ਹੋਣ ਦੀ ਆਸ ਹੈ। ਇਨ੍ਹਾਂ ਕਲੀਨਿਕਾਂ ਵਿੱਚ 80 ਦਵਾਈਆਂ ਅਤੇ 41 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 20 ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਵਿੱਚ ਓ.ਪੀ.ਡੀ. ਸਹੂਲਤ ਦਾ ਲਾਭ ਲੈ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਐਮਬੀਬੀਐਸ ਦੀਆਂ 100-100 ਸੀਟਾਂ ਵਾਲੇ ਦੋ ਨਵੇਂ ਮੈਡੀਕਲ ਕਾਲਜ ਕ੍ਰਮਵਾਰ 422 ਕਰੋੜ ਰੁਪਏ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾ ਰਹੇ ਹਨ। ਜਦ ਕਿ ਕੈਂਸਰ ਦੇ ਮਰੀਜ਼ਾਂ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 119 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਫਾਜ਼ਿਲਕਾ ਵਿਖੇ 46 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਕੇਅਰ ਸੈਂਟਰ ਜਲਦੀ ਸ਼ੁਰੂ ਹੋਣ ਦੀ ਆਸ ਹੈ। ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਰਾਜਿੰਦਰ ਹਸਪਤਾਲ ਪਟਿਆਲਾ ਵਿਖੇ 100 ਕਰੋੜ ਦੀ ਲਾਗਤ ਨਾਲ ਟਰੌਮਾ ਸੈਂਟਰ ਅਤੇ ਪਿੰਡ ਠੀਕਰੀਵਾਲ, ਜ਼ਿਲ੍ਹਾ ਬਰਨਾਲਾ ਵਿਖੇ ਨਵਾਂ ਨਰਸਿੰਗ ਕਾਲਜ ਵੀ ਬਜਟ ਵਿੱਚ ਤਜਵੀਜ਼ ਕੀਤਾ ਗਿਆ ਹੈ।

Tags: aappro punjab tvpunjab budgetPunjab Budget session 2023-24punjab government
Share210Tweet131Share53

Related Posts

ਚੰਡੀਗੜ੍ਹ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ Entrepreneurship ਕੋਰਸ ਦਾ ਕੀਤਾ ਲਾਂਚ

ਅਕਤੂਬਰ 9, 2025

ਲੁਧਿਆਣਾ ‘ਚ ਫਲਿੱਪਕਾਰਟ ਟਰੱਕ ਤੋਂ ਕਰੋੜਾਂ ਦੀ ਚੋਰੀ, 221 Iphone ਸਮੇਤ 234 ਪਾਰਸਲ ਚੋਰੀ

ਅਕਤੂਬਰ 9, 2025

ਦੀਵਾਲੀ ਤੋਂ ਪਹਿਲਾਂ ਵੱਡੀ ਅੱ/ਤ/ਵਾਦੀ ਸਾਜ਼ਿਸ਼ ਨਾਕਾਮ, ਜਲੰਧਰ ‘ਚ ਪੁਲਿਸ ਨੇ 2.5 ਕਿਲੋਗ੍ਰਾਮ RDX ਕੀਤਾ ਜ਼ਬਤ

ਅਕਤੂਬਰ 9, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025
Load More

Recent News

ਚੰਡੀਗੜ੍ਹ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ Entrepreneurship ਕੋਰਸ ਦਾ ਕੀਤਾ ਲਾਂਚ

ਅਕਤੂਬਰ 9, 2025

Smartphone ਖਰਾਬ ਹੋਣ ਤੋਂ ਪਹਿਲਾਂ ਦਿੰਦਾ ਹੈ ਇਹ ਸੰਕੇਤ, ਇਸ ਨੂੰ ਨਜ਼ਰਅੰਦਾਜ਼ ਕਰਨਾ ਪਵੇਗਾ ਮਹਿੰਗਾ

ਅਕਤੂਬਰ 9, 2025

OpenAI ਨੇ ਚੀਨ ਨਾਲ ਜੁੜੇ ਕਈ ChatGPT ਖਾਤਿਆਂ ‘ਤੇ ਇਸ ਲਈ ਲਗਾ ਦਿੱਤੀ ਪਾਬੰਦੀ

ਅਕਤੂਬਰ 9, 2025

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025

Toyota Fortuner ਦੀ Leader Edition ਹੋਈ ਲਾਂਚ, ਪ੍ਰੀਮੀਅਮ ਲੁੱਕ ਦੇ ਨਾਲ ਮਿਲਣਗੇ ਐਡਵਾਂਸਡ ਫੀਚਰਸ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.