Punjab Government: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ ਬਜਟ 2023-24 ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਜਟ ਵਿੱਚ ਮਾਨ ਸਰਕਾਰ ਦੀ ਦੂਰਅੰਦੇਸ਼ੀ ਝਲਕਦੀ ਹੈ। ਇਹ ਬਜਟ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ।
ਸ਼ਨੀਵਾਰ ਨੂੰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ ਅਤੇ ਐਡਵੋਕੇਟ ਰਵਿੰਦਰ ਸਮੇਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਬਜਟ ਵਿਚ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ‘ਤੇ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਦੀ ਹਾਲਤ ਸੁਧਾਰੀ ਜਾ ਸਕੇ।
ਮਲਵਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਖੇਤੀਬਾੜੀ ਲਈ ਬਜਟ ਵਿੱਚ ਪਿਛਲੇ ਬਜਟ ਦੇ ਮੁਕਾਬਲੇ 20 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਮਾਨ ਸਰਕਾਰ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਖੇਤੀ ਬਜਟ ਵਿੱਚ ਵਾਧਾ ਕਰਨ ਦੇ ਨਾਲ-ਨਾਲ ਮਾਨ ਸਰਕਾਰ ਨੇ ਬਜਟ ਵਿੱਚ ਫਸਲੀ ਵਿਭਿੰਨਤਾ ‘ਤੇ ਜ਼ੋਰ ਦਿੱਤਾ ਅਤੇ ਇਸ ਲਈ 1000 ਕਰੋੜ ਰੁਪਏ ਅਲਾਟ ਕੀਤੇ। ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਫ਼ਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਕੇ ਉਤਸ਼ਾਹਿਤ ਕੀਤਾ ਸੀ, ਜਿਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਸਨ।
ਕਿਸਾਨ ਨੂੰ ਢੁਕਵਾਂ ਫ਼ਸਲੀ ਬਦਲ ਦੇਣਾ ਸਮੇਂ ਦੀ ਲੋੜ ਹੈ
ਮਾਨ ਸਰਕਾਰ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਪ੍ਰੇਰਿਤ ਕਰਨਾ ਚਾਹੁੰਦੀ ਹੈ, ਇਸੇ ਮੰਤਵ ਤਹਿਤ ਪਹਿਲੇ ਸਾਲ ਹੀ ਮੂੰਗੀ ‘ਤੇ MSP ਦੇਣ ਦਾ ਨਿਵੇਕਲਾ ਕਦਮ ਪੁੱਟਿਆ ਗਿਆ
— @KangMalvinder pic.twitter.com/zSAZC8t2lF
— AAP Punjab (@AAPPunjab) March 11, 2023
ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੌਰਾਨ ਗੰਨਾ ਕਿਸਾਨਾਂ ਦੀ ਹਾਲਤ ਮਾੜੀ ਸੀ। ਉਨ੍ਹਾਂ ਨੂੰ ਐਮਐਸਪੀ ਦਾ ਭੁਗਤਾਨ ਵੀ ਸਮੇਂ ਸਿਰ ਨਹੀਂ ਮਿਲਦਾ ਸੀ। ਮਾਨ ਸਰਕਾਰ ਨੇ ਨਾ ਸਿਰਫ਼ ਗੰਨਾ ਕਿਸਾਨਾਂ ਦੇ ਬਕਾਏ ਕਲੀਅਰ ਕੀਤੇ ਹਨ, ਸਗੋਂ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਵਧਾ ਕੇ ₹ 380 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।
ਮਲਵਿੰਦਰ ਸਿੰਘ ਨੇ ਕਿਹਾ ਕਿ ਇਸ ਬਜਟ ਵਿੱਚ ਮਾਨ ਸਰਕਾਰ ਨੇ ਪੇਂਡੂ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਈ ਸਰਕਾਰੀ ਅਦਾਰਿਆਂ ਨੂੰ ਬੇਲਆਊਟ ਪੈਕੇਜ ਦੇ ਕੇ ਉਨ੍ਹਾਂ ਦੇ ਸੁਚਾਰੂ ਢੰਗ ਨਾਲ ਕੰਮ ਕਰਨ ਦਾ ਰਾਹ ਪੱਧਰਾ ਕੀਤਾ ਹੈ। ਇਸ ਵਾਰ ਸਰਕਾਰ ਨੇ ਮਾਰਕਫੈੱਡ ਨੂੰ ਬੇਲ ਆਊਟ ਪੈਕੇਜ ਦਿੱਤਾ ਅਤੇ 13 ਨਵੇਂ ਗੋਦਾਮ ਬਣਾਉਣ ਲਈ ਬਜਟ ‘ਚ ਵਿਵਸਥਾ ਕੀਤੀ ਹੈ ਤਾਂ ਜੋ ਮਾਰਕਫੈੱਡ ਦੁਨੀਆ ਭਰ ‘ਚ ਬਰਾਂਡ ਬਣ ਸਕੇ। ਇਸ ਤੋਂ ਇਲਾਵਾ ਸਰਕਾਰ ਨੇ ਪੰਜਾਬ ਗ੍ਰਾਮੀਣ ਬੈਂਕ, ਪਨਸਪ ਅਤੇ ਸ਼ੂਗਰਫੈੱਡ ਨੂੰ ਵੀ ਬੇਲਆਊਟ ਪੈਕੇਜ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ Malvinder Singh Kang ਜੀ ਦੀ ਅਹਿਮ Press Conference | Live https://t.co/sq5fZ2jiuq
— AAP Punjab (@AAPPunjab) March 11, 2023
‘ਆਪ’ ਬਲਾਰੇ ਮਲਵਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਆਗੂਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਕੋਲ ਬਜਟ ਦੀ ਆਲੋਚਨਾ ਕਰਨ ਲਈ ਕੁਝ ਨਹੀਂ ਹੈ, ਇਸ ਲਈ ਉਹ ਇਧਰ-ਉਧਰ ਦੀਆਂ ਗੱਲਾਂ ਕਰ ਕੇ ਗੁੰਮਰਾਹ ਕਰ ਰਹੇ ਹਨ। ਜਦੋਂ ਕਿ ਅਸਲੀਅਤ ਇਹ ਹੈ ਕਿ ਬਜਟ ਵਿੱਚ ਹਰ ਵਰਗ ਅਤੇ ਹਰ ਖੇਤਰ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h