ਸ਼ਨੀਵਾਰ, ਨਵੰਬਰ 21, 2026 05:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਅਕਾਲੀ ਬਾਬਾ ਫੂਲਾ ਸਿੰਘ ਜੀ ਦਾ ਸ਼ਹੀਦੀ ਦਿਹਾੜੇ ਮੌਕੇ ਕੱਢਿਆ ਗਿਆ ਮਾਰਚ

ਅਕਾਲੀ ਫੂਲਾ ਸਿੰਘ ਦਾ ਜਨਮ 01 ਜਨਵਰੀ ਸੰਨ 1761 ਈ. ਵਿਚ ਇੱਕ ਛੋਟੇ ਜਿਹੇ ਪਿੰਡ ਸ਼ੀਹਾਂ (ਸੰਗਰੂਰ) ਵਿਖੇ ਪਿਤਾ ਈਸ਼ਰ ਸਿੰਘ ਅਤੇ ਮਾਤਾ ਹਰਿ ਕੌਰ ਦੇ ਘਰ ਹੋਇਆ।

by ਮਨਵੀਰ ਰੰਧਾਵਾ
ਮਾਰਚ 12, 2023
in ਧਰਮ, ਫੋਟੋ ਗੈਲਰੀ, ਫੋਟੋ ਗੈਲਰੀ
0
ਅਕਾਲੀ ਫੂਲਾ ਸਿੰਘ ਉਹ ਮਹਾਨ ਸਿੱਖ ਜਰਨੈਲ ਹੋਏ ਹਨ, ਜਿਸ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਵਡਮੱਲਾ ਯੋਗਦਾਨ ਪਾਇਆ। ਅਕਾਲੀ ਫੂਲਾ ਸਿੰਘ ਦਾ ਜਨਮ 01 ਜਨਵਰੀ ਸੰਨ 1761 ਈ. ਵਿਚ ਇੱਕ ਛੋਟੇ ਜਿਹੇ ਪਿੰਡ ਸ਼ੀਹਾਂ (ਸੰਗਰੂਰ) ਵਿਖੇ ਪਿਤਾ ਈਸ਼ਰ ਸਿੰਘ ਅਤੇ ਮਾਤਾ ਹਰਿ ਕੌਰ ਦੇ ਘਰ ਹੋਇਆ। ਵੱਡੇ ਘੱਲੂਘਾਰੇ ਸਮੇਂ ਸਿੱਖ ਫ਼ੌਜਾਂ ਵਿੱਚ ਸ਼ਾਮਿਲ ਹੋ ਕੇ ਅਕਾਲੀ ਫੂਲਾ ਸਿੰਘ ਦੇ ਪਿਤਾ ਨੇ ਹਿੱਸਾ ਲਿਆ।
ਉਸ ਵੇਲੇ ਅਕਾਲੀ ਬਾਬਾ ਫੂਲਾ ਸਿੰਘ ਦੀ ਉਮਰ ਇੱਕ ਸਾਲ ਦੇ ਕਰੀਬ ਸੀ।ਕੁੱਝ ਸਮਾਂ ਪਿੱਛੋਂ ਹੀ ਆਪ ਦੇ ਮਾਤਾ ਜੀ ਵੀ ਅਕਾਲ ਚਲਾਣਾ ਕਰ ਗਏ।ਆਪ ਦੇ ਪਿਤਾ ਦੇ ਦੋਸਤ ਸਰਦਾਰ ਨਰੈਣ ਸਿੰਘ (ਨੈਣਾ ਸਿੰਘ) ਨੇ ਫੂਲਾ ਸਿੰਘ ਦੀ ਪਰਵਰਿਸ਼ ਕੀਤੀ, ਉਹ ਬੁੱਢਾ ਦਲ ਦੇ ਪੰਜਵੇਂ ਜਥੇਦਾਰ ਸਨ।
ਛੋਟੀ ਉਮਰ ਵਿੱਚ ਹੀ ਅਕਾਲੀ ਫੂਲਾ ਸਿੰਘ ਘੋੜ-ਸਵਾਰੀ, ਨਿਸ਼ਾਨੇਬਾਜ਼ੀ ਅਤੇ ਬੀਰਤਾ ਭਰਪੂਰ ਹੋਰ ਕਰਤੱਬਾਂ ਵਿੱਚ ਨਿਪੁੰਨਤਾ ਹਾਸਿਲ ਕਰ ਗਏ। ਆਪ ਨੇ ਨਰੈਣ ਸਿੰਘ (ਨੈਣਾ ਸਿੰਘ) ਤੋਂ ਪ੍ਰਭਾਵਿਤ ਹੋ ਕੇ ਨਿਹੰਗ ਬਾਣਾ ਧਾਰਨ ਕੀਤਾ।ਨਰੈਣ ਸਿੰਘ ਦੀ ਮੌਤ ਤੋਂ ਬਾਅਦ ਆਪ ਅੰਮ੍ਰਿਤਸਰ ਵਿਖੇ ਰਹਿਣ ਲੱਗ ਪਏ।
1802 ਈ: ਵਿਚ ਮਹਾਰਾਜਾ ਰਣਜੀਤ ਸਿੰਘ ਨੇ ਅੰਮ੍ਰਿਤਸਰ ’ਤੇ ਚੜ੍ਹਾਈ ਕਰ ਦਿੱਤੀ।ਇਸ ਸ਼ਹਿਰ `ਤੇ ਭੰਗੀ ਮਿਸਲ ਦਾ ਕਬਜ਼ਾ ਸੀ।ਜਦ ਜਥੇਦਾਰ ਅਕਾਲੀ ਫੂਲਾ ਸਿੰਘ ਨੇ ਖਾਲਸੇ ਨੂੰ ਖਾਲਸੇ ਵਿਰੁੱਧ ਟਕਰਾਅ ਦੀ ਹਾਲਤ ਵਿਚ ਦੇਖਿਆ ਤਾਂ ਉਸ ਦੇ ਮਨ ਤੇ ਬਹੁਤ ਅਸਰ ਹੋਇਆ। ਉਨ੍ਹਾਂ ਨੇ ਦੋਹਾਂ ਧਿਰਾਂ ਦਾ ਸਮਝੌਤਾ ਕਰਵਾਇਆ।ਉਨ੍ਹਾਂ ਸ਼ਹਿਰ ਰਣਜੀਤ ਸਿੰਘ ਦੇ ਹਵਾਲੇ ਕਰਵਾ ਕੇ ਭੰਗੀ ਸਰਦਾਰਾਂ ਨੂੰ ਜਾਗੀਰ ਦਿਵਾਈ।
ਮਹਾਰਾਜਾ ਰਣਜੀਤ ਸਿੰਘ ਨੇ ਅਕਾਲੀ ਫੂਲ਼ਾ ਸਿੰਘ ਅਧੀਨ ਅਕਾਲ ਨਾਂ ਦੀ ਰੈਜੀਮੈਂਟ ਬਣਾਈ ਤੇ ਉਨ੍ਹਾਂ ਨੂੰ ਉਸ ਦਾ ਮੁਖੀ ਥਾਪ ਦਿੱਤਾ।ਮਹਾਰਾਜਾ ਰਣਜੀਤ ਸਿੰਘ ਅਕਾਲੀ ਫੂਲਾ ਸਿੰਘ ਦਾ ਬੇਹੱਦ ਸਤਿਕਾਰ ਕਰਦੇ ਸਨ।
ਗਿਆਨੀ ਰੇਸ਼ਮ ਸਿੰਘ ਆਪਣੇ ਇਕ ਲੇਖ ਵਿਚ ਹਵਾਲਾ ਦਿੰਦੇ ਹਨ।1813 ਈਸਵੀ ਕਸ਼ਮੀਰ ਦੀ ਮੁਹਿੰਮ, 1816 ਈ: ਖਾਨਗੜ੍ਹ ਦੀ ਮੁਹਿੰਮ, 1816 ਦੀ ਮੁਲਤਾਨ ਦੀ ਫਤਿਹ, 1818 ਈ: ਨੂੰ ਪੇਸ਼ਾਵਰ ਦੀ ਚੜ੍ਹਾਈ ਸਮੇਂ ਅਕਾਲੀ ਫੂਲਾ ਸਿੰਘ ਨੇ ਮੂਹਰੇ ਹੋ ਕੇ ਲੜਾਈਆਂ ਲੜੀਆਂ।ਉਨ੍ਹਾਂ ਤਨੋ ਤੇ ਮਨੋ ਹੋ ਕੇ ਪੰਥਕ ਸ਼ਾਨ ਅਤੇ ਖ਼ਾਲਸਾ ਰਾਜ ਦੀ ਪ੍ਰਭੁਸਤਾ ਲਈ ਕਾਰਜ ਕਾਰਜ ਕੀਤਾ।
ਮੁਲਤਾਨ ਦੀ ਲੜਾਈ ਉਪਰੰਤ ਮਹਾਰਾਜਾ ਰਣਜੀਤ ਸਿੰਘ ਨੇ ਅਕਾਲੀ ਹੁਰਾਂ ਨੂੰ ਖਾਲਸਾ ਰਾਜ ਦੇ ਰਾਖੇ’ ਦਾ ਖਿਤਾਬ ਦਿੱਤਾ।ਅਕਾਲੀ ਫੂਲਾ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਦੀਆਂ ਔਖੀਆਂ ਮੁਹਿੰਮਾਂ ਵਿੱਚ ਹਮੇਸ਼ਾਂ ਸਹਾਇਤਾ ਕੀਤੀ।
ਮੁਲਤਾਨ ਦੀ ਮੁਹਿੰਮ ਵੇਲੇ ਅਕਾਲੀ ਫੂਲਾ ਸਿੰਘ ਨੂੰ ਮਹਾਰਾਜਾ ਰਣਜੀਤ ਸਿੰਘ ਨੇ ਸਾਥ ਦੇਣ ਦੀ ਬੇਨਤੀ ਕੀਤੀ, ਜਿਸ ’ਤੇ ਆਪ ਨੇ ਮਹਾਰਾਜਾ ਰਣਜੀਤ ਸਿੰਘ ਨਾਲ ਆਪਣੇ ਅਕਾਲੀ ਸੂਰਬੀਰ ਘੋੜ ਸਵਾਰਾਂ ਨੂੰ ਲੈ ਕੇ ਮੁਲਤਾਨ `ਤੇ ਚੜ੍ਹਾਈ ਕੀਤੀ। ਕਿਲ੍ਹੇ ਦੀ ਕੰਧ ਵਿੱਚ ਪਾੜ ਪਾ ਕੇ ਆਪ ਆਪਣੇ ਘੋੜ ਸਵਾਰ ਯੋਧੇ ਲੈ ਕੇ ਕਿਲੇ ਅੰਦਰ ਦਾਖਲ ਹੋਏ ਅਤੇ ਐਸੀ ਤਲਵਾਰ ਚਲਾਈ ਕਿ ਲਾਸ਼ਾਂ ਦੇ ਢੇਰ ਲੱਗ ਗਏ।
ਨਵਾਬ ਤੇ ਉਸ ਦੇ ਪੁੱਤਰਾਂ ਨੂੰ ਮਾਰ ਮੁਕਾ ਕੇ ਆਪ ਨੇ ਕਿਲ੍ਹਾ ਫਤਹਿ ਕਰ ਲਿਆ।ਇਸ ਤੋਂ ਇਲਾਵਾ ਅਕਾਲੀ ਫੂਲਾ ਸਿੰਘ ਨੇ ਕਸ਼ਮੀਰ, ਪਿਸ਼ਾਵਰ ਤੇ ਨੁਸ਼ਹਿਰੇ ਦੇ ਯੁੱਧਾਂ ਵਿੱਚ ਸ਼ਾਮਿਲ ਹੋ ਕੇ ਸਿੱਖ ਰਾਜ ਦੀ ਉਸਾਰੀ ਵਿੱਚ ਵਡਮੁੱਲਾ ਯੋਗਦਾਨ ਪਾਇਆ।
ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਨਿਹੰਗ ਵੱਲੋਂ ਲੜੀ ਗਈ ਆਖਰੀ ਲੜਾਈ ਨੌਸ਼ਹਿਰੇ ਦੀ ਸੀ।ਇਸ ਲੜਾਈ ਵਿਚ ਜਿੱਤ ਦਾ ਝੰਡਾ ਲਹਿਰਾਉਂਦਿਆਂ ਆਪ 14 ਮਾਰਚ 1823 ਨੂੰ ਸ਼ਹੀਦ ਹੋ ਗਏ।ਇਹ ਲੜਾਈ ਵੀ ਬਾਕੀ ਲੜਾਈਆਂ ਦੀ ਤਰ੍ਹਾਂ ਆਪ ਦੀ ਸੂਰਬੀਰਤਾ ਕਰਕੇ ਜਿੱਤੀ ਜਾ ਸਕੀ ਸੀ।
ਉਹ ਨਿਰਭੈ, ਅਣਖੀਲੇ ਅਤੇ ਨਿਧੜਕ ਜਰਨੈਲ ਸਨ।ਇਤਿਹਾਸ ਗਵਾਹ ਹੈ ਕਿ ਉਹ ਮਰਯਾਦਾ ਦੇ ਉਲਟ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਸਨ ਕਰਦੇ।ਇਸੇ ਦਾ ਹੀ ਨਤੀਜਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੁੰਦਿਆਂ ਆਪ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਕੋੜੇ ਮਾਰਨ ਦੀ ਸਜ਼ਾ ਸੁਣਾਈ।
ਉਹ ਹਮੇਸ਼ਾ ਸੱਚ ’ਤੇ ਪਹਿਰਾ ਦਿੰਦੇ ਸਨ ਅਤੇ ਸੱਚੀ ਗੱਲ ਮੂੰਹ `ਤੇ ਕਹਿ ਦਿੰਦੇ ਸਨ।ਇਹ ਹਕੀਕਤ ਹੈ ਕਿ ਸਿੱਖ ਰਾਜ ਵਿੱਚ ਸਿੰਘ ਸਾਹਿਬ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਨਿਹੰਗ ਤੋਂ ਵੱਧ ਸੂਰਬੀਰ, ਧਾਰਮਿਕ ਤੌਰ `ਤੇ ਪ੍ਰਪੱਕ ਅਤੇ ਨਿਡਰ ਜਰਨੈਲ ਹੋਰ ਕੋਈ ਨਜ਼ਰ ਨਹੀਂ ਆਉਂਦਾ।
ਆਪ ਅੰਮ੍ਰਿਤਸਰ ਵਿਖੇ ਜਿਸ ਸਥਾਨ ’ਤੇ ਰਹੇ, ਉਥੇ ਅੱਜਕੱਲ੍ਹ ‘ਬੁਰਜ ਬਾਬਾ ਫੂਲਾ ਸਿੰਘ ਅਕਾਲੀ’ ਬਣਿਆ ਹੋਇਆ ਹੈ। ਇਹ ਬਾਬਾ ਨਰੈਣ ਸਿੰਘ ਨੇ ਸੰਗਤਾਂ ਦੇ ਸਹਿਯੋਗ ਨਾਲ ਪੰਥ ਦੇ ਮਹਾਨ ਜਰਨੈਲ ਕੌਮੀ ਨਿਧੱੜਕ ਆਗੂ ਅਕਾਲੀ ਬਾਬਾ ਫੂਲਾ ਸਿੰਘ ਦੀ ਯਾਦ ’ਚ ਉਸਾਰਿਆ ਗਿਆ।
ਇਸਦੇ ਉਪਰੋਂ ਸਮੁੱਚੇ ਸ਼ਹਿਰ ਦੇ ਕੋਹਾਂ ਦੂਰ ਤੀਕ ਦਰਸ਼ਨ ਤਾਂ ਹੁੰਦੇ ਹੀ ਹਨ, ਪਰ ਇਸ ਦੇ ਨਾਲ ਹੀ ਉਸ ਸਮੇਂ ਦੀ ਸੁਰੱਖਿਆ ਪੱਖੋਂ ਵੀ ਇਹ ਅਦਭੁਤ ਇਮਾਰਤ ਹੈ। ਇਥੇ ਹੀ ਛਾਉਣੀ ਨਿਹੰਗ ਸਿੰਘਾਂ ਵੀ ਹੈ, ਜਿਸ ਦਾ ਪ੍ਰਬੰਧ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਕੋਲ ਹੈ।
ਹਰ ਸਾਲ 14 ਮਾਰਚ ਨੂੰ ਆਪ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਸ਼੍ਰੋਮਣੀ ਸੇਵਾ ਰਤਨ ਨਾਲ ਨਿਵਾਜੇ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਮਨਾਇਆ ਜਾਂਦਾ ਹੈ, ਜੋ ਇਸ ਵਾਰ ਵੀ ਸਤਿਕਾਰ ਸਹਿਤ ਮਨਾਇਆ ਜਾਂਦਾ ਹੈ।
ਇਸ ਸਲਾਨਾ ਸ਼ਹੀਦੀ ਸਮਾਗਮ ਵਿਚ ਸਿੱਖ ਕੌਮ ਦੀਆਂ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ, ਰਾਗੀ, ਢਾਡੀ ਅਤੇ ਕਥਾਵਾਚਕ ਹਾਜ਼ਰੀ ਭਰ ਕੇ ਸਿੰਘ ਸਾਹਿਬ ਅਕਾਲੀ ਫੂਲਾ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੇ।

Tags: Akali Baba Phula Singh JiFormer Jathedar of Sri Akal Takht Sahibmarchmartyrdom daypro punjab tvpunjabi newsreligionsikh
Share251Tweet157Share63

Related Posts

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026
Load More

Recent News

ਅਕਾਲੀ ਆਪਣੇ ਆਪ ਨੂੰ ‘ਪੰਥਕ ਪਾਰਟੀ’ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ, ਜਦੋਂ ਸੁਖਬੀਰ ਸਿੰਘ ਬਾਦਲ ਇੱਕ ਕਾਰੋਬਾਰੀ ਤੋਂ ਮੁਫ਼ਤ ਸ਼ਰਾਬ ਮੰਗਦੇ ਦਿਖਾਈ ਦਿੰਦੇ ਹਨ? – ਬਲਤੇਜ ਪੰਨੂ

ਨਵੰਬਰ 20, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 20, 2026

ਪੰਜਾਬ ਵਾਂਗ, ਭਾਜਪਾ ਸਰਕਾਰ ਨੂੰ ਦਿੱਲੀ ਵਿੱਚ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ: ਜਰਨੈਲ ਸਿੰਘ

ਨਵੰਬਰ 20, 2026

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result