ਅੱਜ ਫਿਰੋਜ਼ਪੁਰ ਦੇ ਥਾਣਾ ਲੱਖੋ ਕੇ ਬਹਿਰਾਮ ਦੇ ਨਜਦੀਕ ਇੱਕ ਸੜਕ ਹਾਦਸਾ ਵਾਪਰ ਗਿਆ। ਜਿਸ ਵਿੱਚ ਕਰੀਬ 15 ਲੋਕ ਗੰਭੀਰ ਜ਼ਖਮੀ ਹੋ ਗਏ ਅਤੇ ਦੋ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਕ ਮਹਿੰਦਰਾ ਪਿਕਅੱਪ ਗੱਡੀ ਜਿਸ ਵਿੱਚ ਕਰੀਬ 15 ਤੋਂ ਵੱਧ ਸਵਾਰੀਆਂ ਸਵਾਰ ਸਨ। ਜੋ ਜਲਾਲਾਬਾਦ ਤੋਂ ਜਗਰਾਉਂ ਜਾ ਰਹੀ ਸੀ ਕਿ ਰਾਸਤੇ ਵਿੱਚ ਜਦ ਉਹ ਪਿੰਡ ਲੱਖੋ ਕੇ ਬਹਿਰਾਮ ਪਹੁੰਚੀ ਤਾਂ ਉਸਦਾ ਅਚਾਨਕ ਐਕਸੀਡੈਂਟ ਹੋ ਗਿਆ। ਜਿਸ ਵਿੱਚ ਸਵਾਰ ਲੋਕ ਗੰਭੀਰ ਜ਼ਖਮੀ ਹੋ ਗਏ ਅਤੇ ਇੱਕ ਔਰਤ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਜਖਮੀਆਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਦੂਸਰੇ ਪਾਸੇ ਜਦੋਂ ਇਸ ਸਬੰਧੀ ਡਾਕਟਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਜਿਨ੍ਹਾਂ ਲੋਕਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਅਤੇ ਜੋ ਲੋਕ ਗੰਭੀਰ ਸਨ ਉਨ੍ਹਾਂ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ ਹੋਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਮੋਰਚਰੀ ਵਿੱਚ ਰੱਖੀਆਂ ਗਈਆ ਹਨ। ਜਿਥੇ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ।
ਉਧਰ ਮੌਕੇ ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ। ਕਿ ਇਹ ਸੜਕ ਹਾਦਸਾ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹੈ। ਜਿਸ ਵਿੱਚ ਪੀੜਤਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਅਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h