ਸ਼ੁੱਕਰਵਾਰ, ਫਰਵਰੀ 13, 2026 02:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Farmers Protest: ਇੱਕ ਵਾਰ ਫਿਰ ਦਿੱਲੀ ਕੂਚ ਕਰਨਗੇ ਪੰਜਾਬ ਕਿਸਾਨ, MSP ਸਮੇਤ ਕਈ ਮੰਗਾਂ ਨੂੰ ਲੈ ਕੇ ਕੱਢਣਗੇ ਮਾਰਚ, ਵੇਖੋ ਵੀਡੀਓ

Farmers Protest Delhi: ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਦਿੱਲੀ ਦੇ ਜੰਤਰ-ਮੰਤਰ 'ਤੇ ਇਕੱਠੀਆਂ ਹੋ ਕੇ ਰੋਸ ਪ੍ਰਦਰਸ਼ਨ ਕਰਨਗੀਆਂ, ਇਸ ਤੋਂ ਪਹਿਲਾਂ ਕਿਸਾਨ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਇਕੱਠੇ ਹੋਣਗੇ ਅਤੇ ਸੰਸਦ ਵੱਲ ਮਾਰਚ ਕਰਨਗੇ।

by ਮਨਵੀਰ ਰੰਧਾਵਾ
ਮਾਰਚ 13, 2023
in ਖੇਤੀਬਾੜੀ, ਪੰਜਾਬ, ਵੀਡੀਓ
0

Farmers Protest: ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਕਿਸਾਨ ਅੰਦੋਲਨ ਖ਼ਤਮ ਹੋ ਗਿਆ ਹੈ ਪਰ ਇੱਕ ਵਾਰ ਫਿਰ ਪੰਜਾਬ ਦੀਆਂ ਪੰਜ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ।

ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਸਵੇਰੇ 10 ਵਜੇ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦੇਣਗੀਆਂ। ਇਸ ਦੇ ਲਈ ਕਿਸਾਨਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਸਾਰੀਆਂ ਕਿਸਾਨ ਜਥੇਬੰਦੀਆਂ ਬੰਗਲਾ ਸਾਹਿਬ ਵਿੱਚ ਇਕੱਠੀਆਂ ਹੋ ਰਹੀਆਂ ਹਨ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ ਪੁਲਿਸ ਅਲਰਟ ਮੋਡ ‘ਤੇ ਹੈ, ਬੰਗਲਾ ਸਾਹਿਬ ਗੁਰਦੁਆਰੇ ‘ਚ ਵੱਡੀ ਗਿਣਤੀ ‘ਚ ਆਰਏਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਪੂਰੇ ਕਰਨ ‘ਚ ਨਾਕਾਮ ਰਹੀ ਹੈ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਵੀ 20 ਮਾਰਚ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਮਹਾਂਪੰਚਾਇਤ ਕਰਨ ਜਾ ਰਿਹਾ ਹੈ।

ਇਹ 5 ਜਥੇਬੰਦੀਆਂ ਕਰਨਗੀਆਂ ਪ੍ਰਦਰਸ਼ਨ

ਬੀਕੇਯੂ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਸਭ ਤੋਂ ਪਹਿਲਾਂ ਕਿਸਾਨ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਇਕੱਠੇ ਹੋਣਗੇ ਅਤੇ ਸੰਸਦ ਵੱਲ ਮਾਰਚ ਕਰਨਗੇ ਅਤੇ ਫਿਰ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨਗੇ।

ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ

– ਕਿਸਾਨ ਸੰਗਠਨਾਂ ਦੀ ਸਭ ਤੋਂ ਵੱਡੀ ਮੰਗ MSP ‘ਤੇ ਕਾਨੂੰਨ ਬਣਾਉਣ ਦੀ ਹੈ। MSP ਦਾ ਮਤਲਬ ਹੈ ਘੱਟੋ-ਘੱਟ ਸਮਰਥਨ ਮੁੱਲ।

– ਸੰਗਠਨਾਂ ਦਾ ਦਾਅਵਾ ਹੈ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ‘ਤੇ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਅਜਿਹਾ ਨਹੀਂ ਹੋਇਆ।

– ਕਿਸਾਨ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਸਵਾਮੀਨਾਥਨ ਕਮਿਸ਼ਨ ਦੇ C2+50% ਫਾਰਮੂਲੇ ਮੁਤਾਬਕ MSP ਦੀ ਗਰੰਟੀ ਦੇਣ ਲਈ ਕਾਨੂੰਨ ਬਣਾਇਆ ਜਾਵੇ।

– ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੀ ਇਹ ਵੀ ਮੰਗ ਹੈ ਕਿ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸੀ, ਉਨ੍ਹਾਂ ਕੇਸਾਂ ਨੂੰ ਵਾਪਸ ਲਿਆ ਜਾਵੇ।

2 ਹਜ਼ਾਰ ਤੋਂ ਵੱਧ ਗਿਣਤੀ ‘ਚ ਇਕੱਠੇ ਹੋਣਗੇ ਕਿਸਾਨ

ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਇਸ ਪ੍ਰਦਰਸ਼ਨ ਵਿੱਚ 2 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਅਲਰਟ ਮੋਡ ‘ਤੇ ਹੈ। ਬੰਗਲਾ ਸਾਹਿਬ ਗੁਰਦੁਆਰੇ ਵਿੱਚ ਵੱਡੀ ਗਿਣਤੀ ਵਿੱਚ ਆਰਏਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Farmers marchfarmers protestFarmers Protest in DelhiGurudwara Bangla SahibKisan Andolanparliamentpro punjab tvpunjab farmersPunjab Farmers Protestpunjabi news
Share230Tweet144Share58

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.