PGI satellite center at Ferozepur: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਫਿਰੋਜ਼ਪੁਰ ਵਿਚ 100 ਬੈਡਾਂ ਦੇ ਪੀਜੀਆਈ ਸੈਟੇਲਾਈਟ ਸੈ਼ਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਨੇ ਇਸਦੀ ਪ੍ਰਵਾਨਗੀ ਦੇ ਦਿੱਤੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਇਸ ਸਬੰਧੀ ਕੇਂਦਰੀ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀਸਰਕਾਰ ਨੇ 2016 ਵਿਚ ਇਸਦੀ ਮਨਜ਼ੂਰੀ ਮਿਲਣ ਮਗਰੋਂ 27.5 ਏਕੜ ਜ਼ਮੀਨ ਪੀਜੀਆਈ ਸੈਟੇਲਾਈਟ ਸੈਂਟਰ ਵਾਸਤੇ ਤਬਦੀਲ ਵੀ ਕਰ ਦਿੱਤੀ ਸੀ ਪਰ ਪਿਛਲੀ ਕਾਂਗਰਸ ਸਰਕਾਰ ਤੇ ਹੁਣ ਆਪ ਸਰਕਾਰ ਸਮੇਤ ਸਮੇਂ ਦੀਆਂ ਸਰਕਾਰਾਂ ਨੇ ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਵਿਚ ਕੋਈ ਦਿਲਚਸਪੀ ਨਹੀਂ ਵਿਖਾਈ।
ਉਨ੍ਹਾਂ ਕਿਹਾ ਕਿ ਇਹ ਫਿਰੋਜ਼ਪੁਰ ਦੇ ਲੋਕਾਂ ਵਾਸਤੇ ਖੁਸ਼ੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਫੈਸਲਾ ਲਿਆ ਹੈ ਕਿ ਉਹਨਾਂ ਵੱਲੋਂ ਇਹਮਾਮਲਾ ਚੁੱਕਣ ਤੋਂ ਬਾਅਦ ਹੁਣ ਪ੍ਰਾਜੈਕਟ ਨੂੰ ਤਰਜੀਹ ਦੇ ਆਧਾਰ ’ਤੇ ਲਿਆ ਜਾਵੇਗਾ ਅਤੇ ਇਸਦੀ ਉਸਾਰੀ ਜਲਦੀ ਸ਼ੁਰੂ ਕਰਵਾਈ ਜਾਵੇਗੀ।
Glad to inform that acceding to my request, union health min Mr @mansukhmandviya today assured to start the construction of 100-bed PGI Satellite Centre, Ferozepur, soon. SAD govt in 2016 had transferred 27.5 acres of land but the successive govts in Pb didn't pursue the case. pic.twitter.com/OtiEUOJpVz
— Sukhbir Singh Badal (@officeofssbadal) March 14, 2023
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਪ੍ਰਾਜੈਕਟ ਲਈ ਥਾਂ ਪੀਜੀਆਈ ਚੰਡੀਗੜ੍ਹ ਕਮੇਟੀ ਨੂੰ ਟਰਾਂਸਫਰ ਕਰਨ ਦੇ ਨਾਲ ਨਾਲ 490.54 ਕਰੋੜ ਰੁਪਏ ਦੀ ਮਨਜ਼ੂਰੀ ਵੀ ਦਿੱਤੀ ਗਈ ਸੀ ਪਰ ਫਿਰ ਪ੍ਰਾਜੈਕਟ 7 ਸਾਲ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕਾਂ ਨੂੰ ਇਸਦੀ ਵੱਡੀ ਮਾਰ ਪਈ ਹੈ ਕਿਉਂਕਿ ਉਹਨਾਂ ਨੂੰ ਸਪੈਸ਼ਲਟੀ ਕੇਅਰ ਵਾਸਤੇ ਬਹੁਤ ਦੂਰ ਦੁਰਾਡੇ ਚਲ ਕੇ ਜਾਣਾ ਪੈਂਦਾ ਹੈ। ਉਹਨਾਂ ਕਿਹਾ ਕਿ ਇਕ ਵਾਰ ਮੁਕੰਮਲ ਹੋਣ ’ਤੇ ਇਹ ਪ੍ਰਾਜੈਕਟ ਸਰਹੱਦੀ ਪੱਟੀ ਵਾਸਤੇ ਬੇਹੱਦ ਲਾਹੇਵੰਦ ਸਾਬਤ ਹੋਵੇਗਾ।
ਬਾਦਲ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਛੇਤੀ ਰੱਖਿਆ ਜਾਵੇ ਜਿਸ ਮਗਰੋਂ ਇਸਦੀ ਉਸਾਰੀ ਤੇਜ਼ੀ ਨਾਲ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h