ਸ਼ੁੱਕਰਵਾਰ, ਅਗਸਤ 7, 2026 12:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦ੍ਰਿੜ: ਅਨਮੋਲ ਗਗਨ ਮਾਨ

Punjab News: ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸੂਬਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।

by Gurjeet Kaur
ਮਾਰਚ 16, 2023
in ਪੰਜਾਬ
0

Anmol Gagan Maan: ਪੰਜਾਬ ਦੇ ਸਿਕਾਇਤ ਨਿਵਾਰਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ ਤਰਾਂ ਦ੍ਰਿੜ ਹੈ । ਉਨ੍ਹਾਂ ਕਿਹਾ ਵਿਕਾਸ ਦੇ ਕੰਮਾਂ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਨਵੇਂ ਯੁੱਗ ਦੀ ਸ਼ੁਰਆਤ ਕੀਤੀ ਅਤੇ ਵਿਕਾਸ ਦੇ ਰਾਹ ਵਿੱਚ ਆਉਣ ਵਾਲੀਆਂ ਸਾਰੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਅੱਜ ਖਰੜ ਬਲਾਕ ਦੇ ਸਵਾੜਾ ਵਿੱਚ ਲਾਏ ਗਏ ਕੈਂਪ ਦੌਰਾਨ ਉਨ੍ਹਾਂ ਨੇ ਗੱਬੇ ਮਾਜਰਾ, ਮਗਰ, ਰਸਣਹੇੜੀ, ਨੰਗਲ ਫੈਜ਼ਗੜ੍ਹ ਅਤੇ ਸਵਾੜਾ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨਾਂ ਨੇ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਉੱਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।

ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਾਏ ਕੈਂਪਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸੂਬਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਲੋਕਾਂ ਨੂੰ ਅਪੀਲ ਵੀ ਕੀਤੀ।

ਅਨਮੋਲ ਗਗਨ ਮਾਨ ਨੇ ਪਿੰਡਾਂ ਦੇ ਵਿਕਾਸ ਵਿੱਚ ਲੋਕਾਂ ਨੂੰ ਵਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਉਨਾਂ ਨੇ ਲੋਕਾਂ ਨੂੰ ਧੜੇਬੰਦੀ ਤੋਂ ਉਠਣ ਅਤੇ ਵਿਕਾਸ ਕਾਰਜਾਂ ’ਤੇ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਵੀ ਤਰੁੱਟੀ ਨਾ ਰਹੇ ਅਤੇ ਵਿਕਾਸ ਸਬੰਧੀ ਸਾਰੇ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ। ਉਨ੍ਹਾਂ ਨੇ ਲੋਕਾਂ ਦੀ ਸਮੱਸਿਆਵਾਂ ਦੇ ਮੱਦੇ ਨਜ਼ਰ ਲੋੜ ਅਨੁਸਾਰ ਬੱਸਾਂ ਦੇ ਰੂਟ ਚਲਾਏ ਜਾਣ ਦਾ ਵੀ ਲੋਕਾਂ ਨੂੰ ਭਰੋਸਾ ਦੁਵਾਇਆ।

ਗਗਨ ਮਾਨ ਨੇ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਲੋਕਾਂ ਦੀ ਭੂਮਿਕਾ ਅਹਿਮ ਹੈ ਅਤੇ ਉਨਾਂ ਦੇ ਸਹਿਯੋਗ ਨਾਲ ਹੀ ਸੂਬੇ ਨੂੰ ਵੱਖ ਵੱਖ ਸਮੱਸਿਆਵਾਂ ਤੋਂ ਨਿਜਾਤ ਦਵਾਈ ਜਾ ਸਕਦੀ ਹੈ।

ਮਾਜਰੀ ਬਲਾਕ ਦੇ ਪਿੰਡ ਸੋਹਾਲੀ, ਨੰਗਲੀਆ, ਰਕੌਲੀ ਅਤੇ ਸ਼ਾਹਪੁਰ ਅਤੇ ਆਲੇ ਦੁਵਾਲੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲਗਾਏ ਗਏ ਕੈਂਪ ਦੌਰਾਨ ਕੈਬਨਿਟ ਮੰਤਰੀ ਨੇ ਲੇਬਰ ਕਾਰਡ ਸਬੰਧੀ ਸਹੂਲਤਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਉਨਾਂ ਕਿਹਾ ਕਿ ਲੇਬਰ ਕਾਰਡਾਂ ਰਾਹੀਂ ਲੋਕਾਂ ਨੂੰ ਇਲਾਜ ਲਈ ਮਾਲੀ ਮਦਦ ਮਿਲਦੀ ਹੈ ਅਤੇ ਇਸ ਨਾਲ ਹੀ ਸ਼ਗਨ ਸਕੀਮ, ਵਿਦਿਆਰਥੀਆਂ ਲਈ ਸਕਾਲਰਸ਼ਿਪ ਤੋਂ ਇਲਾਵਾਂ ਹੋਰ ਵੀ ਕਈ ਤਰਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨਾਂ ਨੇ ਲੋੜਵੰਦ ਲੋਕਾਂ ਨੂੰ ਜੌਬ ਕਾਰਡ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਮਗਨਰੇਗਾ ਸਬੰਧੀ ਸਕੀਮਾਂ ਦਾ ਲਾਭ ਲੈ ਸਕਣ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap ministerAnmol gangan mannpro punjab tvpunjab governmentpunjabi news
Share204Tweet127Share51

Related Posts

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ

ਅਗਸਤ 5, 2026
Load More

Recent News

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.