Amritpal Singh and Punjab Police: ਵਾਰਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਕਰ ਰਹੀ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਮਹਿਤਪੁਰ ਜ਼ਿਲ੍ਹਾ ਜਲੰਧਰ ਨੇੜੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਖ਼ਬਰ ਹੈ ਕਿ ਪੁਸਿਲ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਖ਼ਬਰਾਂ ਤਾਂ ਇਹ ਵੀ ਹਨ ਕਿ ਅੰਮ੍ਰਿਤਪਾਲ ਮਰਸਡੀਜ਼ ਕਾਰ ‘ਚ ਹੈ। ਇਹ ਕਿਸੇ ਵੱਡੇ ਆਪ੍ਰੇਸ਼ਨ ਨੂੰ ਅੰਜ਼ਾਮ ਦੇਣ ਦੀ ਹਲਚਲ ਹੋ ਸਕਦੀ ਹੈ।
ਜਦੋਂਕਿ ਅੰਮ੍ਰਿਤਪਾਲ ਖੁਦ ਪੁਲਿਸ ਦੀ ਗ੍ਰਿਫ਼ਤ ਚੋਂ ਬੱਚ ਕੇ ਨਿਕਲ ਗਿਆ। ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਜਲੰਧਰ ਵੱਲ ਨਿਕਲਿਆ। ਇਸ ਦੇ ਨਾਲ ਹੀ ਅੰਮ੍ਰਿਤਪਾਲ ਨੂੰ ਫੜਨ ਲਈ ਮੋਗਾ ‘ਚ ਭਾਰੀ ਪੁਲਸ ਫੋਰਸ ਤਾਇਨਾਤ ਹੈ।
ਇਸ ਤੋਂ ਪਹਿਲਾਂ ਬਠਿੰਡਾ ਦੇ ਰਾਮਪੁਰਾ ਫੂਲ ਵਿਖੇ ਰੱਖੇ ਗਏ ਅੰਮ੍ਰਿਤਪਾਲ ਦਾ ਸਮਾਗਮ ਵੀ ਰੱਦ ਕਰ ਦਿੱਤਾ ਗਿਆ ਸੀ। ਅੰਮ੍ਰਿਤਪਾਲ ਨੇ ਸਾਢੇ 9 ਵਜੇ ਉੱਥੇ ਪਹੁੰਚਣਾ ਸੀ ਪਰ ਜਦੋਂ ਉਹ ਨਹੀਂ ਪਹੁੰਚੇ ਤਾਂ ਸਟੇਜ ਤੋਂ ਪ੍ਰੋਗਰਾਮ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ।
ਜਾਣੋ ਕੀ ਸੀ ਪੂਰਾ ਮਾਮਲਾ
ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਦੇ ਵਰਿੰਦਰ ਸਿੰਘ ਨੇ ਲਵਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਮੇਤ ਆਪਣੇ 30 ਸਮਰਥਕਾਂ ‘ਤੇ ਅਗਵਾ ਅਤੇ ਕੁੱਟਮਾਰ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਲਵਪ੍ਰੀਤ ਅਤੇ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਨ੍ਹਾਂ ਚੋਂ ਇੱਕ ਮੁਲਜ਼ਮ ਨੂੰ ਪੁਲਿਸ ਨੇ ਪਹਿਲਾਂ ਹੀ ਛੱਡ ਦਿੱਤਾ ਸੀ ਪਰ ਲਵਪ੍ਰੀਤ ਦੀ ਰਿਹਾਈ ਲਈ ਅੰਮ੍ਰਿਤਪਾਲ ਨੇ ਥਾਣੇ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਸੀ।
ਦੱਸ ਦਈਏ ਕਿ ਅੰਮ੍ਰਿਤਪਾਲ ਆਪਣੇ ਸਮਰਥਕਾਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਥਾਣੇ ਪੁੱਜੇ। ਜਦੋਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੜਕੀ ਭੀੜ ਨੇ ਬੈਰੀਕੇਡ ਤੋੜ ਦਿੱਤੇ ਅਤੇ ਤਲਵਾਰਾਂ ਅਤੇ ਬੰਦੂਕਾਂ ਨਾਲ ਥਾਣੇ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਐਸਪੀ ਸਮੇਤ ਛੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h