ਐਤਵਾਰ, ਮਈ 3, 2026 12:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Balkaur Singh ਦੇ ਭਾਵੁਕ ਬੋਲ, ਕਿਹਾ- ਅੱਜ ਮੈਂ ਅਵਾਜ਼ਾਂ ਮਾਰ ਰਿਹਾ, ਉਹ ਨਹੀਂ ਸੁਣ ਰਿਹਾ, ਬਿਸ਼ਨੋਈ ਦੇ ਇੰਟਰਵਿਊ ‘ਤੇ ਫਿਰ ਚੁੱਕੇ ਸਵਾਲ

Balkaur Singh Speech: 19 ਮਾਰਚ ਨੂੰ ਮਾਨਸਾ ਦੀ ਦਾਣਾਮੰਡੀ 'ਚ ਪੰਜਾਬੀ ਸਿੰਗਰ ਦੀ ਪਹਿਲੀ ਬਰਸੀ ਦਾ ਸਮਾਗਮ ਹੋ ਰਿਹਾ ਹੈ। ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਤੋਂ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

by ਮਨਵੀਰ ਰੰਧਾਵਾ
ਮਾਰਚ 19, 2023
in ਪੰਜਾਬ
0

Sidhu Moosewala Barsi: 19 ਮਾਰਚ ਨੂੰ ਮਾਨਸਾ ਦੀ ਦਾਣਾਮੰਡੀ ‘ਚ ਪੰਜਾਬੀ ਸਿੰਗਰ ਦੀ ਪਹਿਲੀ ਬਰਸੀ ਦਾ ਸਮਾਗਮ ਹੋ ਰਿਹਾ ਹੈ। ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਤੋਂ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

ਬਲਕੌਰ ਸਿੰਘ ਨੇ ਭਾਵੁਕ ਹੁੰਦੀਆਂ ਕਿਹਾ ਕਿ ਸਿੱਧੂ ਨੂੰ ਛੋਟੇ ਹੁੰਦੇ ਮੈਂ ਜਦੋਂ ਸਕੂਲ ਛੱਡਣ ਗਿਆ ਤਾਂ ਉਸ ਨੇ ਜਾਣ ਤੋਂ ਮਨਾ ਕੀਤਾ। ਉਨ੍ਹਾਂ ਕਿਹਾ ਕਿ ਉਦੋਂ ਚੌਕੀਦਾਰ ਉਸ ਨੂੰ ਫੜ੍ਹ ਕੇ ਲੈ ਗਿਆ ਅਤੇ ਹੁਣ ਮੈਂ ਉਸ ਨੂੰ ਆਵਾਜ਼ ਲਗਾ ਰਿਹਾ ਹਾਂ ਅਤੇ ਹੁਣ ਉਹ (ਸਿੱਧੂ ਮੂਸੇਵਾਲਾ) ਮੇਰੀ ਆਵਾਜ਼ ਨਹੀਂ ਸੁਣ ਰਹੀ।

ਸਰਕਾਰ ‘ਤੇ ਸਾਧਿਆ ਨਿਸ਼ਾਨਾ, ਲੱਗੇ ਸਰਕਾਰ ਮੁਰਦਾਬਾਦ ਦੇ ਨਾਅਰੇ

ਬਲਕੌਰ ਸਿੰਘ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੂੰ ਅੱਜ ਦਾ ਦਿਨ ਹੀ ਮਿਲਿਆ ਸੀ ਅੰਮ੍ਰਿਤਪਾਲ ‘ਤੇ ਕਾਰਵਾਈ ਕਰਨ ਲਈ। ਸੂਬੇ ‘ਚ ਇੰਟਰਨੈੱਟ ਬੰਦ ਹੈ ਅਤੇ ਬੱਸਾਂ ਬੰਦ ਹਨ। ਉਨ੍ਹਾਂ ਨੇ ਇਸ ਦੌਰਾਨ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਦੀ ਇੰਟਰਵਿਊ ‘ਤੇ ਵੀ ਆਪਣੀ ਭੜਾਸ ਕੱਢੀ।

ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਜਿਸ ਦਿਨ ਉਸ ਨੇ ਜੇਲ੍ਹ ਚੋਂ ਲਾਰੈਂਸ ਦੀ ਇੰਟਰਵਿਊ ਹੁੰਦੀ ਵੇਖੀ ਤਾਂ ਮੈਨੂੰ ਫਿਰ ਮਹਿਸੂਸ ਹੋਇਆ ਕਿ ਉਸ ਦੇ ਪੁੱਤਰ ਦਾ ਇੱਕ ਵਾਰ ਫਿਰ ਕਤਲ ਹੋ ਗਿਆ ਹੈ। ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਇੰਟਰਨੈੱਟ ਬੰਦ ਕਰ ਦਿੱਤਾ ਹੈ ਪਰ ਗੈਂਗਸਟਰਾਂ ਦਾ ਇੰਟਰਨੈੱਟ ਖੁੱਲ੍ਹੇਆਮ ਚੱਲ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਗੈਂਗਸਟਰ ਖੁਦ ਸਿੱਧੂ ਦੀ ਮੌਤ ਦੀ ਜ਼ਿੰਮੇਵਾਰੀ ਲੈ ਰਹੇ ਹਨ ਅਤੇ ਪੁਲਿਸ ਉਨ੍ਹਾਂ ਅੱਗੇ ਗੋਡੇ ਟੇਕ ਰਹੀ ਹੈ। ਮੈਂ ਚੀਨ ਬਾਰਡਰ ‘ਤੇ -30 ਡਿਗਰੀ ‘ਚ ਡਿਊਟੀ ਕਰਕੇ ਦੇਸ਼ ਦੀ ਸੇਵਾ ਕੀਤੀ ਹੈ, ਜਿਸ ਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਅੱਜ ਦੇਸ਼ ਲਈ ਜਾਨਾਂ ਦੇਣ ਵਾਲਿਆਂ ਤੋਂ ਉੱਪਰ ਗੈਂਗਸਟਰ ਹਨ।

ਮਾਨ ‘ਤੇ ਬਲਕੌਰ ਸਿੰਘ ਦਾ ਹੁਣ ਤੱਕ ਦਾ ਵੱਡਾ ਸ਼ਬਦੀ ਹਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਚੁਟਕੀ ਲੈਂਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਸਾਹਮਣੇ ਭਗਵੰਤ ਮਾਨ ਨੇ ਪੰਜਾਬ ਨੂੰ ਗਿਰਵੀ ਰੱਖਿਆ ਹੋਇਆ ਹੈ। ਸੂਬੇ ਦੇ ਕਿਸੇ ਵੀ ਮੰਤਰੀ ਜਾਂ ਮੁੱਖ ਮੰਤਰੀ ਕੋਲ ਖੁੱਲ੍ਹ ਕੇ ਫੈਸਲਾ ਲੈਣ ਦੀ ਤਾਕਤ ਨਹੀਂ ਹੈ। ਅੱਜ ਵੀ ਜਿਹੜੇ ਲੋਕ ਅੰਮ੍ਰਿਤਪਾਲ ‘ਤੇ ਕਾਰਵਾਈ ਕਰ ਰਹੇ ਹਨ, ਉਨ੍ਹਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੰਮਤ ਦਿੱਤੀ ਹੈ ਤਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਇਹ ਕਾਰਵਾਈ ਕਰਨ ਦੀ ਹਿੰਮਤ ਜੁਟਾ ਸਕਦੇ ਹਨ।

ਹੁਣ ਹਾਲਾਤ ਇਸ ਹੱਦ ਤੱਕ ਆ ਗਏ ਹਨ ਕਿ ਇਨਸਾਫ਼ ਲੈਣ ਲਈ ਪਤਨੀ ਨੂੰ ਆਪਣੇ ਨਾਲ ਵਿਧਾਨ ਸਭਾ ਦੇ ਦਰਵਾਜ਼ੇ ‘ਤੇ ਬੈਠਣਾ ਪਵੇਗਾ। ਬਲਕੌਰ ਸਿੰਘ ਨੇ ਪਹਿਲੀ ਵਾਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: balkaur singhBishnoi's Interview form Jailmansapro punjab tvpunjab governmentpunjab newspunjabi newsSidhu Moosewala BarsiSidhu Moosewala Fans
Share258Tweet161Share64

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.