ਵੀਰਵਾਰ, ਅਪ੍ਰੈਲ 16, 2026 07:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਇਥੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

by Bharat Thapa
ਮਾਰਚ 19, 2023
in ਪੰਜਾਬ
0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਇਥੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸੁਖਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚਕਾਰ ਸਥਿਤ ਗੁਰੂ ਕੇ ਬਾਗ ਵਿਖੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਸੁਨੇਹੇ ਨੂੰ ਸੰਕੇਤਕ ਤੌਰ ’ਤੇ ਅੱਗੇ ਵਧਾਉਂਦਿਆਂ ਬੂਟੇ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਦੀ ਭਲਾਈ ਲਈ ਅਤਿ ਅਹਿਮ ਪ੍ਰੇਰਣਾ ਦੇ ਰੂਪ ਵਿਚ ਮਾਰਗ ਦਰਸ਼ਕ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਸੁਨੇਹੇ ਨੂੰ ਅੱਗੇ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਕਾਰਜਸ਼ੀਲ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਇਕ-ਇਕ ਏਕੜ ਦੇ ਬਾਗ ਲਗਾਉਣ ਦੀ ਪਰਕਿਰਿਆ ਜਾਰੀ ਹੈ। ਹੁਣ ਤੱਕ ਅਨੇਕਾਂ ਗੁਰਦੁਆਰਾ ਸਾਹਿਬਾਨ ਅੰਦਰ ਇਸ ਫੈਸਲੇ ਨੂੰ ਅਮਲ ਵਿਚ ਲਿਆਂਦਾ ਜਾ ਚੁੱਕਾ ਹੈ ਅਤੇ ਸਾਲ ਪੁੰਗਾਰੇ ਦੀ ਰੁੱਤ ਅੰਦਰ ਇਸ ਵਿਚ ਵਾਧਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਹ ਗੁਰੂ ਕਾ ਬਾਗ ਵੀ ਸੰਗਤ ਲਈ ਵੱਡੀ ਪ੍ਰੇਰਣਾ ਦੇ ਰੂਪ ਵਿਚ ਹੈ। ਇਥੇ ਵੱਖ-ਵੱਖ ਤਰ੍ਹਾਂ ਦੇ ਬੂਟੇ ਅਤੇ ਸੈਂਕੜੇ ਕਿਸਮ ਦੇ ਗੁਲਾਬ ਵਾਤਾਵਰਣ ਸੰਭਾਲ ਲਹਿਰ ਨੂੰ ਉਤਸ਼ਾਹਤ ਕਰਨ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਹਾੜੇ ਦੀ ਵਧਾਈ ਦਿੰਦਿਆਂ ਵੱਧ ਤੋਂ ਵੱਧ ਰੁੱਖ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਜਗਤਾਰ ਸਿੰਘ, ਸ. ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਸ. ਰਾਜਿੰਦਰ ਸਿੰਘ ਰੂਬੀ, ਐਸਡੀਓ ਸ. ਜਤਿੰਦਰਪਾਲ ਸਿੰਘ ਤੇ ਸ. ਸੁਖਜਿੰਦਰ ਸਿੰਘ, ਸ. ਸੁਰਜੀਤ ਸਿੰਘ ਠੀਕਰੀਵਾਲ ਆਦਿ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: celebratedEnvironment DayGurtagaddi DivaspropunjabtvShiromani CommitteeShri Guru Harirai Sahib
Share203Tweet127Share51

Related Posts

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026
Load More

Recent News

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026

Tech News: ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ

ਅਪ੍ਰੈਲ 16, 2026

CBSE Class 12th Result 2026 Update: ਇਸ ਤਰੀਕ ਨੂੰ ਆ ਸਕਦਾ ਹੈ CBSE ਬੋਰਡ ਵੱਲੋਂ 12ਵੀਂ ਦਾ ਨਤੀਜਾ!

ਅਪ੍ਰੈਲ 16, 2026

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.