ਪੁਲਿਸ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ‘ਤੇ ਤੋੜੀ ਚੁੱਪੀ, ਚਾਚੇ ਤੇ ਡਰਾਈਵਰ ਨੇ ਕੀਤਾ ਸਰੰਡਰ
Amritpal Singh Update: ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ ਹੈ। ਪੁਲਿਸ ਨਾਲ ਉਸਦੀ ਲੁਕਣਮੀਟੀ ਤਿੰਨ ਦਿਨਾਂ ਤੋਂ ਲਗਾਤਾਰ ਜਾਰੀ ਰਹੀ। ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਹੈ। ਬੈਰੀਕੇਡ ਲਗਾ ਕੇ ਸਾਰਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।
ਇੱਕ ਪਾਸੇ ਜਿੱਥੇ ਅੰਮ੍ਰਿਤਪਾਲ ਫਿਲਹਾਲ ਫਰਾਰ ਹੈ। ਉੱਥੇ ਹੀ ਅੰਮ੍ਰਿਤਪਾਲ ਦੇ ਚਾਚਾ ਤੇ ਉਸ ਦੇ ਡਰਾਈਵਰ ਨੇ ਸ਼ਨੀਵਾਰ ਅੱਧੀ ਰਾਤ ਆਪਣੇ ਆਪ ਨੂੰ ਪੁਲਿਸ ਦੇ ਸਾਹਮਣੇ ਪੇਸ਼ ਕਰ ਦਿੱਤਾ। ਐਸਐਸਪੀ ਜਲੰਧਰ ਦਿਹਾਤੀ ਸਵਰਨਦੀਪ ਸਿੰਘ ਨੇ ਚਾਚੇ ਅਤੇ ਡਰਾਈਵਰ ਦੇ ਆਤਮ ਸਮਰਪਣ ਦੀ ਪੁਸ਼ਟੀ ਕੀਤੀ ਹੈ। ਦੂਜੇ ਪਾਸੇ ਅਜਨਾਲਾ ਥਾਣੇ ‘ਤੇ ਹਮਲੇ ਦੇ ਦੋਸ਼ੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਖਿਲਾਫ ਐਤਵਾਰ ਨੂੰ ਤਿੰਨ ਹੋਰ ਐੱਫਆਈਆਰ ਦਰਜ ਕੀਤੀ ਗਈ। ਜਲੰਧਰ ਦੇ ਪਿੰਡ ਸਲੇਮਾ ਤੋਂ ਮਿਲੀ ਉਸ ਦੀ ਕਾਲੇ ਰੰਗ ਦੀ ਇਸੂਜ਼ੂ ਗੱਡੀ ‘ਚੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ।
'Waris Punjab De' chief Amritpal Singh's uncle and driver surrendered before the Punjab police last night: SSP Jalandhar Rural, Swarndeep Singh
(file pic) pic.twitter.com/BYidXsqZc8
— ANI (@ANI) March 20, 2023
ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਲੱਭਣ ਲਈ ਪੰਜਾਬ ਪੁਲਿਸ ਦਾ ਸਰਚ ਆਪਰੇਸ਼ਨ ਤੇਜ਼ੀ ਨਾਲ ਜਾਰੀ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਖਿਲਾਫ ਕਾਰਵਾਈ ਕਰਦੇ ਹੋਏ ਵਾਰਿਸ ਪੰਜਾਬ ਦੇ (ਡਬਲਯੂਪੀਡੀ) ਸੰਗਠਨ ਦੇ 112 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ‘ਚੋਂ 78 ਨੂੰ ਸ਼ਨੀਵਾਰ ਤੇ 34 ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ।
ਹਰ ਥਾਂ ਪੁਲਿਸ ਦਾ ਸਖ਼ਤ ਪਹਿਰਾ
ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਲਗਾ ਕੇ ਤਲਾਸ਼ੀ ਲਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਫਿਲਹਾਲ ਕਾਬੂ ਹੇਠ ਹੈ। ਥਾਂ-ਥਾਂ ਪੁਲੀਸ ਟੀਮਾਂ ਤਾਇਨਾਤ ਹਨ। ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅਤੇ ਪੁਲਿਸ ਕਮਿਸ਼ਨਰਾਂ (ਐਸਪੀ) ਦੀ ਅਗਵਾਈ ਹੇਠ ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਰਾਜ ਭਰ ਵਿੱਚ ਫਲੈਗ ਮਾਰਚ ਕਰ ਰਹੀਆਂ ਹਨ।
ਅਫਵਾਹਾਂ ਤੇ ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਵਿਰੁੱਧ ਚੇਤਾਵਨੀ
ਪੰਜਾਬ ਪੁਲਿਸ ਨੇ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ ਸੋਸ਼ਲ ਮੀਡੀਆ ਹੈਂਡਲਾਂ ਵਿਰੁੱਧ ਚੇਤਾਵਨੀ ਦਿੱਤੀ ਹੈ। ਪੁਲਿਸ ਬੁਲਾਰੇ ਨੇ ਕਿਹਾ ਕਿ ਉਹ ਵੱਖ-ਵੱਖ ਦੇਸ਼ਾਂ, ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੀਆਂ ਸਾਰੀਆਂ ਜਾਅਲੀ ਖ਼ਬਰਾਂ ਅਤੇ ਨਫ਼ਰਤ ਭਰੇ ਭਾਸ਼ਣਾਂ ‘ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h