Punjab Rain Alert: ਉਤਰ ਭਾਰਤ ਦੇ ਬਾਕੀ ਹਿੱਸਿਆਂ ਵਾਂਗ ਪੰਜਾਬ ਤੇ ਹਰਿਆਣਾ ‘ਚ ਵੀ ਬੀਤੇ ਦਿਨੀਂ ਮੌਸਮ ਨੇ ਕਰਵਟ ਲਈ। ਇਸ ਦੌਰਾਨ ਜਿੱਥੇ ਲੋਕਾਂ ਨੂੰ ਵੱਧ ਰਹੇ ਪਾਰੇ ਤੋਂ ਰਾਹਤ ਮਿਲੀ ਉੱਥੇ ਹੀ ਇਸ ਬਾਰਸ਼ ਨੇ ਕਿਸਾਨਾਂ ਦਾ ਕਾਫੀ ਨੁਕਸਾਨ ਕੀਤਾ।
ਦੱਸ ਦਈਏ ਕਿ ਸੂਬੇ ਦੇ ਕਈ ਇਲਾਕਿਆਂ ‘ਚ ਹੋਈ ਬਾਰਸ਼ ਨੇ ਪੱਕੀ ਕਣਕ ਦੀ ਫ਼ਸਲ ਨੂੰ ਤਬਾਹ ਕਰ ਦਿੱਤਾ। ਹੁਣ ਇੱਕ ਵਾਰ ਫਿਰ ਬਾਰਿਸ਼ ਕਿਸਾਨਾਂ ਦੀ ਚਿੰਤਾ ਵਧਾ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ, ਜਿਸ ਦੌਰਾਨ ਬਿਜਲੀ ਵੀ ਚਮਕੇਗੀ।
ਦੂਜੇ ਪਾਸੇ ਐਤਵਾਰ ਨੂੰ ਸੂਰਜ ਦੇਵਤਾ ਦੇ ਦਰਸ਼ਨ ਹੋਣ ਕਾਰਨ ਪਾਰਾ ‘ਚ 3.8 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। 28.6 ਡਿਗਰੀ ਤਾਪਮਾਨ ਨਾਲ ਚੰਡੀਗੜ੍ਹ ਪੰਜਾਬ ਦਾ ਸਭ ਤੋਂ ਗਰਮ ਖੇਤਰ ਰਿਹਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 20 ਅਤੇ 21 ਮਾਰਚ ਨੂੰ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਰਾਜ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਵੇਗਾ।
ਇਸ ਤੋਂ ਬਾਅਦ 22 ਮਾਰਚ ਨੂੰ ਪੰਜਾਬ ‘ਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹੇਗਾ, ਜਦਕਿ 23 ਮਾਰਚ ਨੂੰ ਮੌਸਮ ਫਿਰ ਤੋਂ ਬਦਲ ਜਾਵੇਗਾ ਅਤੇ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਪਾਰਾ ‘ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਐਤਵਾਰ ਨੂੰ ਸੂਰਜ ਦੇਵਤਾ ਦੇ ਦਰਸ਼ਨ ਹੋਣ ਕਾਰਨ ਸ਼ਨੀਵਾਰ ਦੇ ਮੁਕਾਬਲੇ ਪਾਰਾ ‘ਚ 3.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਚੰਡੀਗੜ੍ਹ 28.6 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26.7 ਡਿਗਰੀ, ਲੁਧਿਆਣਾ ਦਾ 27.2, ਪਟਿਆਲਾ ਦਾ 27.8, ਪਠਾਨਕੋਟ 28.4, ਬਰਨਾਲਾ ਦਾ 26.3 ਅਤੇ ਫਿਰੋਜ਼ਪੁਰ ਦਾ 26.9 ਡਿਗਰੀ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h