Weather Forecast: ਵਧਦੀ ਗਰਮੀ ਦੇ ਵਿਚਕਾਰ ਪਿਛਲੇ ਤਿੰਨ ਦਿਨਾਂ ਤੋਂ ਮੌਸਮ ਦੇ ਪੈਟਰਨ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਤਿੰਨ ਦਿਨਾਂ ਤੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਮੀਂਹ ਤੋਂ ਬਾਅਦ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਮੌਸਮ ਸੁਹਾਵਣਾ ਹੋ ਗਿਆ ਹੈ।
ਮੌਸਮ ਵਿਭਾਗ ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ਼੍ਰੀਵਾਸਤਵ ਮੁਤਾਬਕ, ਉੱਤਰੀ ਪੱਛਮੀ ਭਾਰਤ ਵਿੱਚ ਇੱਕ ਸਰਗਰਮ ਪੱਛਮੀ ਗੜਬੜ ਕਾਰਨ, ਕਈ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ ਅਤੇ ਕੁਝ ਖੇਤਰਾਂ ਵਿੱਚ ਗੜੇਮਾਰੀ ਹੋ ਰਹੀ ਹੈ। ਇਸ ਕਾਰਨ ਪਹਾੜਾਂ ‘ਤੇ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ ਜਦਕਿ ਮੈਦਾਨੀ ਇਲਾਕਿਆਂ ‘ਚ ਮੀਂਹ ਦੇ ਨਾਲ ਗੜੇ ਵੀ ਪੈ ਰਹੇ ਹਨ।
ਅੱਜ ਵੀ ਛਾਏ ਰਹਿਣਗੇ ਬੱਦਲ
ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਨੂੰ ਵੀ ਦੇਸ਼ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਵੀ ਉੱਤਰੀ ਪੱਛਮੀ ਭਾਰਤ ਵਿੱਚ ਬੱਦਲ ਛਾਏ ਰਹਿਣਗੇ ਅਤੇ ਰੁਕ-ਰੁਕ ਕੇ ਮੀਂਹ ਪੈਂਦਾ ਰਹੇਗਾ।
ਇਸ ਦੌਰਾਨ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੈ, ਜਿਸ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਮੌਸਮ ਵਿਗੜਿਆ ਹੋਇਆ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਹੌਲੀ-ਹੌਲੀ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ। ਭਾਰਤੀ ਮੌਸਮ ਵਿਭਾਗ (IMD) ਨੇ ਮੰਗਲਵਾਰ ਲਈ ਅਲਰਟ ਜਾਰੀ ਕੀਤਾ ਹੈ।
21 ਮਾਰਚ ਨੂੰ ਦਿੱਲੀ-ਐਨਸੀਆਰ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਜਾਂ ਗਰਜ ਦੇ ਨਾਲ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਹੀ ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰ ਖੇਤਰਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h