NSA imposed on Amritpal Singh: ਅੰਮ੍ਰਿਤਪਾਲ ਮਾਮਲੇ ‘ਚ ਪੰਜਾਬ ਹਰਿਆਣਾ ਹਾਈਕੋਰਟ ‘ਚ ਅਹਿਮ ਸੁਣਵਾਈ ਹੋਈ। ਇਸ ਸੁਣਵਾਈ ‘ਤੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ‘ਤੇ NSA ਲਾਇਆ ਗਿਆ ਹੈ।
ਇਸ ਬਾਰੇ ਜਾਣਕਾਰੀ ਪੰਜਾਬ ਪੁਲਿਸ ਨੇ ਦਿੱਤੀ ਹੈ। ਨਾਲ ਹੀ ਉਨ੍ਹਾਂ ਕੋਰਟ ‘ਚ ਕਿਹਾ ਕਿ ਅੰਮ੍ਰਿਤਪਾਲ ਅਜੇ ਵੀ ਫਰਾਰ ਹੈ। ਉਧਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸਵਾਲ ਕੀਤਾ ਹੈ ਕਿ 80 ਹਜ਼ਾਰ ਦੀ ਫੋਰਸ ਹੁੰਦੇ ਹੋਏ ਵੀ ਅੰਮ੍ਰਿਤਪਾਲ ਨੂੰ ਫੜਿਆ ਕਿਉਂ ਨਹੀਂ ਜਾ ਸਕਿਆ। ਅੰਮ੍ਰਿਤਪਾਲ ਅਜੇ ਤੱਕ ਫੜਿਆ ਕਿਵੇਂ ਹੈ?
ਪੰਜਾਬ ਹਰਿਆਣਾ ਕੋਰਟ ‘ਚ AG ਵਿਨੋਦ ਘਈ ਨੇ ਪੰਜਾਬ ਸਰਕਾਰ ਵੱਲੋਂ ਜਵਾਬ ਦਿੱਤਾ। ਇਸ ਦੇ ਨਾਲ ਹੀ ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਸ਼ਿਫ਼ਟ ਕੀਤੇ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਦਿੱਤਾ ਹੈ।
ਦੱਸ ਦਈਏ ਕਿ ਐਨਐਸਏ ਇੱਕ ਸਖਤ ਕਾਨੂੰਨ ਹੈ, ਜਿਸ ਤਹਿਤ ਗ੍ਰਿਫਤਾਰ ਮੁਲਜ਼ਮ ਨੂੰ ਪੁਲਿਸ ਕਿਸੇ ਵੀ ਸੂਬੇ ਦੀ ਜੇਲ੍ਹ ਵਿਚ ਰੱਖ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h