Punjab Education Minister: ਸਕੂਲਾਂ ‘ਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜ਼ਿਲ੍ਹਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।
ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ ਵਾਸਤੇ ਆਨ-ਡਿਊਟੀ ਵੀ ਨਾਂ ਬੁਲਾਇਆ ਜਾਵੇ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਪੂਰੀ ਤਰਾਂ ਵਚਨਬੱਧ ਹੈ ਅਤੇ ਹੁਣ ਇਹ ਲੈਕਚਰਾਰ ਸਿਰਫ ਵਿਦਿਆਰਥੀਆਂ ਨੂੰ ਪੜਾਉਣ ਦਾ ਕੰਮ ਹੀ ਕਰਨਗੇ।
ਹਰਜੋਤ ਸਿੰਘ ਬੈਂਸ ਨੇ ਕਿ ਭਵਿੱਖ ਵਿੱਚ ਜੋ ਅਧਿਕਾਰੀ ਇਹਨਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਦਫ਼ਤਰੀ ਕੰਮਾਂ ਵਾਸਤੇ ਆਨ ਡਿਊਟੀ ਬੁਲਾਉਣਗੇ ਤਾਂ ਉਹਨਾਂ ਖਿਲਾਫ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h