Liquor Policy Case: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇੱਕ ਹੋਰ ਝਟਕਾ ਲੱਗਾ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 5 ਅਪ੍ਰੈਲ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਦਾ ਰਿਮਾਂਡ 22 ਮਾਰਚ ਨੂੰ ਖ਼ਤਮ ਹੋ ਰਿਹਾ ਸੀ, ਇਸ ਲਈ ਉਨ੍ਹਾਂ ਨੂੰ ਰਾਹਤ ਮਿਲਣ ਦੀ ਉਮੀਦ ਸੀ। ਹਾਲਾਂਕਿ ਅਦਾਲਤ ਨੇ ਜ਼ਮਾਨਤ ਦੇਣਾ ਮੁਨਾਸਿਬ ਨਹੀਂ ਸਮਝਿਆ ਤੇ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ।
ਅਦਾਲਤ ‘ਚ ਸੁਣਵਾਈ ਦੌਰਾਨ ਮਨੀਸ਼ ਸਿਸੋਦੀਆ ਨੇ ਅਪੀਲ ਕੀਤੀ ਕਿ ਨਿਆਂਇਕ ਹਿਰਾਸਤ ਦੌਰਾਨ ਉਸ ਨੂੰ ਕੁਝ ਧਾਰਮਿਕ ਅਤੇ ਅਧਿਆਤਮਿਕ ਕਿਤਾਬਾਂ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ‘ਤੇ ਅਦਾਲਤ ਨੇ ਕਿਹਾ ਕਿ ਤੁਸੀਂ ਅਰਜ਼ੀ ਦਿਓ, ਇਜਾਜ਼ਤ ਦਿੱਤੀ ਜਾਵੇਗੀ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਦੋਂ ਤੋਂ ਉਹ ਜੇਲ੍ਹ ‘ਚ ਹਨ।
ਈਡੀ ਨੂੰ ਮਿਲਿਆ ਰਿਮਾਂਡ ਹੋ ਰਿਹਾ ਸੀ ਖ਼ਤਮ
ਦਿੱਲੀ ਦੇ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਈਡੀ ਤੇ ਸੀਬੀਆਈ ਦੀ ਹਿਰਾਸਤ ਵਿੱਚ ਹੈ। ਈਡੀ ਦੀ ਹਿਰਾਸਤ 22 ਮਾਰਚ ਨੂੰ ਖ਼ਤਮ ਹੋ ਰਹੀ ਸੀ। ਇਸ ਕਾਰਨ ਬੁੱਧਵਾਰ ਨੂੰ ਈਡੀ ਨੇ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ।
Excise policy case | Delhi's Rouse Avenue Court sent Manish Sisodia to Judicial Custody till April 5, 2023. pic.twitter.com/c3ONE9frhs
— ANI (@ANI) March 22, 2023
ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। 14 ਦਿਨਾਂ ਦਾ ਮਤਲਬ ਹੁਣ ਮਨੀਸ਼ ਸਿਸੋਦੀਆ ਨੂੰ 5 ਅਪ੍ਰੈਲ ਤੱਕ ਜੇਲ੍ਹ ‘ਚ ਰਹਿਣਾ ਪਵੇਗਾ।
ਈਡੀ ਨੇ ਅਦਾਲਤ ਵਿੱਚ ਕਿਹਾ ਕਿ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਪੂਰੀ ਹੋ ਗਈ ਹੈ, ਇਸ ਲਈ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਜਾਣਾ ਚਾਹੀਦਾ ਹੈ। ਈਡੀ ਨੇ ਕਿਹਾ ਹੈ ਕਿ ਜੇਕਰ ਉਸ ਨੂੰ ਹੋਰ ਪੁੱਛਗਿੱਛ ਦੀ ਲੋੜ ਪਈ ਤਾਂ ਉਹ ਦੁਬਾਰਾ ਪਟੀਸ਼ਨ ਦਾਇਰ ਕਰੇਗਾ। ਇਸ ਤੋਂ ਪਹਿਲਾਂ ਸੀਬੀਆਈ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 3 ਅਪ੍ਰੈਲ ਤੱਕ ਵਧਾ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h