ਸੋਮਵਾਰ, ਸਤੰਬਰ 22, 2025 02:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚੋਂ ਕੇਂਦਰੀ ਸੁਰੱਖਿਆ ਬਲ ਵਾਪਸ ਭੇਜਣ ਤੇ NIA ਨੂੰ ਸੂਬੇ ਤੋਂ ਦੂਰ ਰੱਖਣ ਦੀ ਮੰਗ

ਸੂਬੇ ਦੇ ਮਾਹੌਲ ਨੂੰ ਖੌਫ਼ਜ਼ਦਾ ਬਣਾਉਣ ਕਦਮਾਂ ਦੀ ਭਾਕਿਯੂ ਵੱਲੋਂ ਨਿੰਦਾ

by Gurjeet Kaur
ਮਾਰਚ 22, 2023
in ਪੰਜਾਬ
0

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੰਗ ਕੀਤੀ ਹੈ ਕਿ ਪੰਜਾਬ `ਚੋਂ ਕੇਂਦਰੀ ਸੁਰੱਖਿਆ ਬਲ ਫੌਰੀ ਵਾਪਸ ਸੱਦੇ ਜਾਣ, ਐਨ.ਆਈ.ਏ. ਨੂੰ ਸੂਬੇ ਤੋਂ ਦੂਰ ਰੱਖਿਆ ਜਾਵੇ ਤੇ ਪੰਜਾਬ ਦੇ ਮਾਹੌਲ ਨੂੰ ਖੌਫ਼ਜ਼ਦਾ ਬਣਾ ਕੇ ਪੇਸ਼ ਕਰਨ ਦੇ ਸਾਰੇ ਕਦਮ ਫੌਰੀ ਰੋਕੇ ਜਾਣ। ਜਥੇਬੰਦੀ ਨੇ ਕਿਹਾ ਕਿ ਕੱਲ੍ਹ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਇਕੱਠਾਂ `ਚ ਵੀ ਇਹ ਮੁੱਦੇ ਜੋਰ ਨਾਲ ਉਭਾਰੇ ਜਾਣਗੇ।

ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਫਿਰਕੂ ਲਾਮਬੰਦੀਆਂ ਕਰਨ ਦੇ ਰਾਹ ਪਏ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਮਰਥਕਾਂ ਖਿਲਾਫ਼ ਪੁਲਸ ਕਾਰਵਾਈ ਨੂੰ ਮੁਲਕ ਪੱਧਰ ’ਤੇ ਅੰਨ੍ਹੇ ਰਾਸ਼ਟਰਵਾਦ ਨੂੰ ਉਭਾਰਨ ਦਾ ਸਾਧਨ ਬਣਾਇਆ ਗਿਆ ਹੈ, ਜਿਸ ਤਹਿਤ ਪੰਜਾਬ ਅੰਦਰ ਇੰਟਰਨੈੱਟ ਬੰਦ ਕਰਨ, ਕੇਂਦਰੀ ਸੁਰੱਖਿਆ ਬਲ ਸੱਦਣ ਤੇ ਉਹਨਾਂ ਦੇ ਫਲੈਗ ਮਾਰਚਾਂ ਰਾਹੀਂ ਦਹਿਸ਼ਤ ਫੈਲਾਉਣ, ਸਿਰੇ ਦੀ ਧੱਕੜ ਤੇ ਜਾਬਰ ਏਜੰਸੀ ਐਨ.ਆਈ.ਏ. ਨੂੰ ਪੰਜਾਬ ਭੇਜਣ ਤੇ ਐਨ.ਐਸ.ਏ. ਵਰਗੇ ਜਾਬਰ ਕਾਨੂੰਨ ਮੜ੍ਹਨ ਦੇ ਕਦਮ ਚੁੱਕੇ ਗਏ ਹਨ।

ਇਹਨਾਂ ਕਦਮਾਂ ਨਾਲ ਅਜਿਹਾ ਝੂਠਾ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜਿਵੇਂ ਪੰਜਾਬ ਕੋਈ ਵੱਡੀ ਗੜਬੜ ਵਾਲਾ ਇਲਾਕਾ ਹੋਵੇ ਅਤੇ ਕੇਂਦਰੀ ਸਰਕਾਰ ਦੇ ਦਖ਼ਲ ਨਾਲ ਪੰਜਾਬ ਦੀ ਹਾਲਤ ਨੂੰ ਕਾਬੂ ਕੀਤਾ ਜਾ ਰਿਹਾ ਹੋਵੇ। ਜਦ ਕਿ ਇਹ ਪੰਜਾਬ ਦੀ ਹਾਲਤ ਬਾਰੇ ਪੂਰੀ ਤਰ੍ਹਾਂ ਗਲਤ ਪੇਸ਼ਕਾਰੀ ਹੈ ਅਤੇ ਫਿਰਕੂ ਤਾਕਤਾਂ ਦੀ ਅਸਲ ਸਮਰੱਥਾ ਤੋਂ ਕਿਤੇ ਵਧਵੀਂ ਕਾਰਵਾਈ ਹੈ।

ਅੰਮ੍ਰਿਤਪਾਲ ਸਿੰਘ ਤੇ ਉਸਦੇ ਸਮਰਥਕਾਂ ਦੀਆਂ ਫਿਰਕੂ ਪ੍ਰਚਾਰ ਤੇ ਲਾਮਬੰਦੀਆਂ ਦੀਆਂ ਕਾਰਵਾਈਆਂ ਨੂੰ ਸਧਾਰਨ ਕਾਨੂੰਨਾਂ ਨਾਲ ਪੰਜਾਬ ਪੁਲਸ ਵੱਲੋਂ ਵੀ ਰੋਕਿਆ ਜਾ ਸਕਦਾ ਸੀ ਤੇ ਦਰਜ ਕੇਸਾਂ ’ਚ ਪ੍ਰਚੱਲਤ ਸਧਾਰਨ ਤਰੀਕੇ ਨਾਲ ਵੀ ਗ੍ਰਿਫ਼ਤਾਰੀ ਕੀਤੀ ਜਾ ਸਕਦੀ ਸੀ, ਪਰ ਇਸਦੇ ਉਲਟ ਪਹਿਲਾਂ ਪੰਜਾਬ ਸਰਕਾਰ ਬਿਲਕੁਲ ਚੁੱਪ ਰਹੀ ਤੇ ਫਿਰ ਮੋਦੀ ਸਰਕਾਰ ਦੇ ਫਿਰਕੂ ਰਾਸ਼ਟਰਵਾਦੀ ਬਿਰਤਾਂਤ ਉਸਾਰਨ ਦੀ ਖੇਡ ’ਚ ਝਟ-ਪਟ ਸ਼ਾਮਲ ਹੋ ਗਈ। ਦੋਹਾਂ ਸਰਕਾਰਾਂ ਨੇ ਰਲ ਕੇ ਇਸ ਕਾਰਵਾਈ ਨੂੰ ਇੱਕ ਵੱਡੀ ਅਖੌਤੀ ਰਾਸ਼ਟਰਵਾਦੀ ਮਹਿੰਮ ’ਚ ਬਦਲਣ ਦੀ ਖੇਡ ਸ਼ੁਰੂ ਕਰ ਦਿੱਤੀ ਹੈ। ਜਿਸਦੀ ਕੀਮਤ ਆਖਰ ਪੰਜਾਬ ਦੇ ਲੋਕਾਂ ਨੂੰ ’ਤਾਰਨੀ ਪੈਣੀ ਹੈ। ਮੁੱਠੀ ਭਰ ਫਿਰਕੂ ਅਨਸਰਾਂ ਨੂੰ ਕਾਬੂ ਕਰਨ ਤੋਂ ਅੱਗੇ ਸਧਾਰਨ ਅਣਭੋਲ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਦਮਨ-ਚੱਕਰ ਵੀ ਚਲਾਇਆ ਗਿਆ ਹੈ।

ਉਹਨਾਂ ਨੇ ਪੰਜਾਬ ਦੀਆਂ ਸਭਨਾਂ ਲੋਕ-ਪੱਖੀ ਤੇ ਜਮਹੂਰੀ ਤਾਕਤਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਦਹਿਸ਼ਤ ਪਸਾਰੇ ਦੇ ਕਦਮਾਂ ਖਿਲਾਫ਼ ਆਵਾਜ਼ ਉਠਾਉਣ, ਹਰ ਤਰ੍ਹਾਂ ਦੀਆਂ ਫਿਰਕਾਪ੍ਰਸਤ ਤਾਕਤਾਂ ਦਾ ਪਾਜ ਉਧੇੜਨ ਤੇ ਉਹਨਾਂ ਖਿਲਾਫ਼ ਡਟਦੇ ਹੋਏ ਹੱਕੀ ਲੋਕ ਸੰਘਰਸ਼ਾਂ ਨੂੰ ਤੇਜ਼ ਕਰਨ। ਉਹਨਾਂ ਕਿਹਾ ਕਿ ਸੋਚੀਆਂ-ਸਮਝੀਆਂ ਵਿਉਂਤਾਂ ਤਹਿਤ ਪੰਜਾਬ ਅੰਦਰ ਅਜਿਹੇ ਮਹੌਲ ਦੀ ਉਸਾਰੀ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਤਾਂ ਕਿ ਲੋਕਾਂ ਦਾ ਧਿਆਨ ਆਪਣੇ ਹਕੀਕੀ ਮੁੱਦਿਆਂ ਤੋਂ ਲਾਂਭੇ ਲਿਜਾਇਆ ਜਾ ਸਕੇ ਤੇ ਲੋਕਾਂ ਦੀ ਸੰਗਰਾਮੀ ਏਕਤਾ ’ਚ ਪਾਟਕ ਪਾਏ ਜਾ ਸਕਣ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੰਘਰਸ਼ਾਂ ਤੋਂ ਆਪਣਾ ਧਿਆਨ ਭਟਕਣ ਨਾ ਦੇਣ, ਸਗੋਂ ਏਕਤਾ ਵਿਸ਼ਾਲ ਕਰਨ ਤੇ ਹੱਕੀ ਸੰਘਰਸ਼ਾਂ ਨੂੰ ਹੋਰ ਭਖਾਉਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: NIApro punjab tvpunjabpunjabi news
Share203Tweet127Share51

Related Posts

ਨਹੀਂ ਰਹੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਹਰਮੇਲ ਸਿੰਘ ਟੌਹੜਾ

ਸਤੰਬਰ 21, 2025

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 21, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਕਲੱਬ ਤੋਂ ਨਸ਼ਾ ਮੁਕਤ ਭਾਰਤ ਲਈ ’ਨਮੋ ਯੂਵਾ ਰਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਤੰਬਰ 21, 2025

ਮੁੱਖ ਮੰਤਰੀ ਮਾਨ ਦਾ ਆਮ ਆਦਮੀ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਰੋਜ਼ਾਨਾ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਸਤੰਬਰ 21, 2025

ਕਿਸਾਨਾਂ ਨੇ ਮੁੜ ਫ੍ਰੀ ਕਰਵਾਇਆ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ

ਸਤੰਬਰ 21, 2025

ਪੰਜਾਬ ਸਰਕਾਰ ਦੇ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ , ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ

ਸਤੰਬਰ 21, 2025
Load More

Recent News

ਨਹੀਂ ਰਹੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਹਰਮੇਲ ਸਿੰਘ ਟੌਹੜਾ

ਸਤੰਬਰ 21, 2025

22-28 ਸਤੰਬਰ ਤੱਕ ਬੈਂਕ ਰਹਿਣਗੇ ਬੰਦ, ਦੇਖੋ RBI ਦੀਆਂ ਛੁੱਟੀਆਂ ਦੀ ਸੂਚੀ

ਸਤੰਬਰ 21, 2025

ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ : ਨਵਰਾਤਰਿਆਂ ਤੋਂ ਪਹਿਲਾਂ ਡਿੱਗੀਆਂ ਕੀਮਤਾਂ

ਸਤੰਬਰ 21, 2025

Made In India ਚੀਜ਼ਾਂ ਹੀ ਖ਼ਰੀਦੋ, ਸਾਨੂੰ ਵਿਦੇਸ਼ੀ ਸਮਾਨ ਤੋਂ ਛੁਟਕਾਰਾ ਪਾਉਣ ਦੀ ਲੋੜ ਹੈ : ਪ੍ਰਧਾਨ ਮੰਤਰੀ ਮੋਦੀ

ਸਤੰਬਰ 21, 2025

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.