ਸ਼ਨੀਵਾਰ, ਸਤੰਬਰ 27, 2025 05:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਨੇ PAU ਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ

ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

by Bharat Thapa
ਮਾਰਚ 22, 2023
in ਪੰਜਾਬ
0

ਚੰਡੀਗੜ੍ਹ: ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਇੱਥੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ।
ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਦੇ ਤਨਖਾਹ ਸਕੇਲ ਲਾਗੂ ਕਰਨ ਲਈ 66 ਕਰੋੜ ਰੁਪਏ ਦਾ ਸਾਲਾਨਾ ਖਰਚ ਆਵੇਗਾ, ਜਦੋਂ ਕਿ ਗਡਵਾਸੂ ਵਿੱਚ ਟੀਚਿੰਗ ਫੈਕਲਟੀ ਲਈ ਇਹੀ ਸਹੂਲਤ ਦੇਣ ਲਈ ਸਾਲਾਨਾ 20 ਕਰੋੜ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਫਸਲ ਉਤਪਾਦਨ ਅਤੇ ਸਹਾਇਕ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਦੋਵਾਂ ਯੂਨੀਵਰਸਿਟੀਆਂ ਦੀ ਫੈਕਲਟੀ ਦੇ ਵਡੇਰੇ ਯੋਗਦਾਨ ਦੇ ਸਾਹਮਣੇ ਇਹ ਰਕਮ ਕੁਝ ਵੀ ਨਹੀਂ ਹੈ। ਇਸ ਲਈ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪ੍ਰਮੁੱਖ ਯੂਨੀਵਰਸਿਟੀਆਂ ਦੇ ਟੀਚਿੰਗ ਸਟਾਫ਼ ਨੂੰ ਯੂ.ਜੀ.ਸੀ. ਸਕੇਲ ਮੁਹੱਈਆ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ ‘ਤੇ 53 ਕਰੋੜ ਰੁਪਏ ਦਾ ਖਰਚਾ ਆਵੇਗਾ, ਜਦਕਿ ਗਡਵਾਸੂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲਾਂ ਉਤੇ 10 ਕਰੋੜ ਰੁਪਏ ਸਾਲਾਨਾ ਦੀ ਅਦਾਇਗੀ ਕਰਨੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੀ ਭਲਾਈ ਲਈ ਖੋਜ ਕਾਰਜਾਂ ਨੂੰ ਅੱਗੇ ਵਧਾਉਣ ਲਈ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਵਿੱਚ ਵਿਆਪਕ ਸੁਧਾਰਾਂ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਸੂਬੇ ਦੇ ਕਿਸਾਨ ਸੜਕਾਂ ‘ਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਇਹ ਯੂਨੀਵਰਸਿਟੀਆਂ ਵਿਆਪਕ ਖੋਜ ਰਾਹੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਇਕ ਪਾਸੇ ਕਿਸਾਨਾਂ ਦੀ ਕਿਸਮਤ ਨੂੰ ਬਦਲਣ ਲਈ ਹੋਰ ਠੋਸ ਉਪਰਾਲੇ ਕਰੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: approvedGadvasuimplementationPAUpropunjabtvteaching staffthe Chief MinisterUGC scale
Share203Tweet127Share51

Related Posts

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰਿਆ ਭਿਆਨਕ ਹਾ*ਦਸਾ, ਹਾਲਤ ਨਾਜ਼ੁਕ

ਸਤੰਬਰ 27, 2025

ਦਿੱਲੀ ਪੁਲਿਸ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਗੈਂ*ਗ*ਸ*ਟ*ਰ ਰੂਬਲ ਸਰਦਾਰ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 27, 2025

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ‘ਖੇਡ ਮੈਦਾਨ’

ਸਤੰਬਰ 27, 2025

ਅਮਰੀਕਾ ਤੋਂ ਡਿਪੋਰਟ ਹੋ ਕੇ ਆਈ ਹਰਜੀਤ ਕੌਰ ਦਾ ਛਲਕਿਆ ਦਰਦ, ਦੇਖੋ ਕੀ ਕਿਹਾ

ਸਤੰਬਰ 27, 2025

ਪੰਜਾਬੀ ਗਾਇਕ Khan Saab ਦੀ ਮਾਤਾ ਸਲਮਾ ਪ੍ਰਵੀਨ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ

ਸਤੰਬਰ 27, 2025

ਮੱਧ ਪ੍ਰਦੇਸ਼ ਤੋਂ OBC ਮਹਾਂ ਸਭਾ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪੀੜਤਾਂ ਲਈ ਸੌਂਪਿਆ 1 ਲੱਖ 7 ਹਜ਼ਾਰ ਰੁਪਏ ਦਾ ਚੈੱਕ

ਸਤੰਬਰ 27, 2025
Load More

Recent News

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰਿਆ ਭਿਆਨਕ ਹਾ*ਦਸਾ, ਹਾਲਤ ਨਾਜ਼ੁਕ

ਸਤੰਬਰ 27, 2025

ਦਿੱਲੀ ਪੁਲਿਸ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਗੈਂ*ਗ*ਸ*ਟ*ਰ ਰੂਬਲ ਸਰਦਾਰ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 27, 2025

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ‘ਖੇਡ ਮੈਦਾਨ’

ਸਤੰਬਰ 27, 2025

YouTube ‘ਤੇ ਆ ਗਿਆ ਨਵਾਂ AI ਫ਼ੀਚਰ, ਹੁਣ ਨਹੀਂ ਕਰ ਸਕਦੇ ਇਹ ਕੰਮ

ਸਤੰਬਰ 27, 2025

ਅਮਰੀਕਾ ਤੋਂ ਡਿਪੋਰਟ ਹੋ ਕੇ ਆਈ ਹਰਜੀਤ ਕੌਰ ਦਾ ਛਲਕਿਆ ਦਰਦ, ਦੇਖੋ ਕੀ ਕਿਹਾ

ਸਤੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.