Matru Vandana Yojana: ਗਰਭਵਤੀ ਔਰਤਾਂ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ, ਪ੍ਰਧਾਨ ਮੰਤਰੀ ਮਾਤ੍ਰਿਤਵ ਵੰਦਨਾ ਯੋਜਨਾ ਦੇ ਤਹਿਤ 31 ਮਾਰਚ, 2023 ਤੱਕ ਲਗਪਗ 68,500 ਲਾਭਪਾਤਰੀਆਂ ਨੂੰ ਲਗਪਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ।
ਦੱਸ ਦਈਏ ਕਿ ਇਹ ਜਾਣਕਾਰੀ ਪੰਜਾਬ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000-/ ਤਿੰਨ ਕਿਸ਼ਤਾਂ (ਰੁ. 1000$2000$2000) ਵਿੱਚ ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤ੍ਰਿਤਵ ਵੰਦਨਾ ਯੋਜਨਾ ਦੇ ਤਹਿਤ, ਇਹ ਨਕਦ ਪ੍ਰੋਤਸਾਹਨ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਕੁਝ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤਾ ਜਾਂਦਾ ਹੈ।
Cabinet Minister Dr. Baljit Kaur said that under the Matru Vandana Yojana an amount of approximately ₹20 crore will be disbursed to the approximately 68500 beneficiaries till March 31, 2023 to uplift nutritional & health status of pregnant women & lactating mothers. pic.twitter.com/ET5Af14DH4
— Government of Punjab (@PunjabGovtIndia) March 24, 2023
ਪੰਜਾਬ ਕੈਬਿਨਟ ਮੰਤਰੀ ਨੇ ਕਿਹਾ ਕਿ ਮਾਤ੍ਰਿਤਵ ਵੰਦਨਾ ਯੋਜਨਾ ਇਹ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ ਕਿ ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਅਤੇ ਦੁੱਧ ਚੁੰਘਾਉਣ ਦੌਰਾਨ ਲੋੜੀਂਦੀ ਦੇਖਭਾਲ ਮਿਲੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸੇ ਵਚਨਬੱਧਤਾ ਦਾ ਪ੍ਰਤੀਕ ਹੈ।
ਡਾ: ਬਲਜੀਤ ਕੌਰ ਨੇ ਪੰਜਾਬ ਦੀਆਂ ਸਮੂਹ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਉਠਾਉਣ ਅਤੇ ਆਪਣੀ ਅਤੇ ਆਪਣੇ ਬੱਚਿਆਂ ਦੀ ਚੰਗੀ ਦੇਖਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h