GOG Scheme: ਪੰਜਾਬ ਦੇ ਰੱਖਿਆ ਸੈਨਿਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਤਹਿਤ , 24 ਮਾਰਚ 2023 ਨੂੰ ਰੱਖਿਆ ਸੇਵਾਵਾਂ ਭਲਾਈ (ਡੀਐਸਡਬਲਯੂ) ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੁਰਾਣੀ ਜੀਓਜੀ ਸਕੀਮ ਦੇ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਵਿਚਾਰ-ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ ਗਈ।
ਇਹ ਮੀਟਿੰਗ ਜੀਓਜੀ ਦੀ 11 ਮੈਂਬਰੀ ਟੀਮ ਨਾਲ ਮੇਜਰ ਹਰਦੀਪ ਸਿੰਘ, ਫਲਾਇੰਗ ਅਫ਼ਸਰ ਕਮਲ ਵਰਮਾ, ਸਬ-ਮੇਜਰ ਅਮਰੀਕ ਸਿੰਘ ਦੀ ਅਗਵਾਈ ਵਿੱਚ ਹੋਈ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿ?ਹਆਂ ਦੇ ਨੁਮਾਇੰਦਿਆਂ ਨੇ ਪ੍ਰਮੁੱਖ ਸਕੱਤਰ ਡੀਐੱਸਡਬਲਿਊ, ਜੇਐੱਮ ਬਾਲਾਮੁਰੂਗਨ, ਆਈਏਐੱਸ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਡੀਐਸਡਬਲਯੂ ਅਤੇ ਬ੍ਰਿਗੇਡੀਅਰ ਤੇਜਵੀਰ ਸਿੰਘ ਮੁੰਡੀ (ਸੇਵਾਮੁਕਤ), ਐਮਡੀ, ਪੈਸਕੋ ਦੀ ਮੌਜੂਦਗੀ ਵਿੱਚ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ।
Adhering to the vision of CM @BhagwantMann for the welfare of defense servicemen of Punjab,Minister of Defence Services Welfare, Chetan Singh @Jouramajra chaired a meeting to address the issues of erstwhile GOG scheme and assured representatives to resolve their grievances. pic.twitter.com/lbMKXcElJC
— Government of Punjab (@PunjabGovtIndia) March 24, 2023
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਾਬਕਾ ਜੀਓਜੀ ਸੈਨਿਕਾਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਹਰ ਤਰਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ।
ਉਨ੍ਹਾਂ ਅੱਗੇ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਸਾਡੇ ਰੱਖਿਆ ਬਲਾਂ ਦੇ ਜਵਾਨਾਂ ਦੀਆਂ ਕੁਰਬਾਨੀਆਂ ਦੀ ਕਦਰ ਕਰਦੀ ਹੈ ਕਿਉਂਕਿ ਉਹ ਔਖੇ ਅਤੇ ਸਖ਼ਤ ਹਾਲਾਤਾਂ ਵਿੱਚ ਕੰਮ ਕਰਦੇ ਹਨ ਅਤੇ ਸਮਾਜ ਨੂੰ ਮਜ਼ਬੂਤ ਕਰਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਤੋਂ ਭਲੀਭਾਂਤ ਜਾਣੂ ਹਨ।
ਮੰਤਰੀ ਨੇ ਜੀਓਜੀ ਦੇ ਨੁਮਾਇੰਦੇ ਨੂੰ ਭਰੋਸਾ ਦਿਵਾਇਆ ਕਿ ਇਸ ਮੁੱਦੇ ‘ਤੇ ਸਥਾਈ ਕਮੇਟੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ 30 ਅਪ੍ਰੈਲ ਤੱਕ ਸਮਾਂਬੱਧ ਢੰਗ ਨਾਲ ਜਾਣਕਾਰੀ ਸਾਰਿਆਂ ਨੂੰ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h