ਐਤਵਾਰ, ਜੂਨ 15, 2025 12:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਦਾ ਮਕਸਦ, ਕਿਸੇ ਬੇਗੁਨਾਹ ਨੂੰ ਕੋਈ ਨੁਕਸਾਨ ਨਾ ਹੋਵੇ: ਮਲਵਿੰਦਰ ਕੰਗ

ਕਿਸੇ ਨੂੰ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ, ਮਾਨ ਸਰਕਾਰ ਹਰ ਪੰਜਾਬੀ ਪ੍ਰਤੀ ਪੂਰੀ ਇਮਾਨਦਾਰੀ ਨਾਲ ਕਰ ਰਹੀ ਕੰਮ: ਕੰਗ

by Gurjeet Kaur
ਮਾਰਚ 25, 2023
in ਪੰਜਾਬ
0

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਇੱਕ ਹਫਤੇ ਦੀਆਂ ਘਟਨਾਵਾਂ ‘ਤੇ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਇੱਕ ਪ੍ਰੋਪੇਗੰਡਾ ਦੇ ਤਹਿਤ ਅਫ਼ਵਾਹਾਂ ਫੈਲਾਅ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਆਦੇਸ਼ ਦਿੱਤੇ ਹਨ ਕਿ ਕਿਸੇ ਵੀ ਬੇਗੁਨਾਹ ਜਾਂ ਬੇਦੋਸ਼ੇ ਵਿਅਕਤੀ ‘ਤੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਵੇਗੀ।

ਸ਼ਨੀਵਾਰ ਨੂੰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅੰਮ੍ਰਿਤਪਾਲ ਵਾਲੇ ਪੂਰੇ ਘਟਨਾਕ੍ਰਮ ਵਿੱਚ ਜਿਸ ਵਿਅਕਤੀ ਦੀ ਕੋਈ ਵੀ ਸਿੱਧੀ ਜਾਂ ਅਸਿੱਧੀ ਕੋਈ ਭੂਮਿਕਾ ਨਹੀਂ, ਜਿਹੜੇ ਲੋਕਾਂ ਨੇ ਦੇਸ਼ ਤੋੜਨ ਜਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕੋਈ ਗੈਰ ਕਾਨੂੰਨੀ ਕੰਮ ਨਹੀਂ ਕੀਤਾ, ਉਨ੍ਹਾਂ ਨਾਲ ਕੋਈ ਜ਼ਿਆਦਤੀ ਜਾਂ ਉਨ੍ਹਾਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਪਰ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਪੰਜਾਬ ਵਿਰੋਧੀ, ਦੇਸ਼ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ, ਜਿਨ੍ਹਾਂ ਨੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ, ਫਿਰਕਾਪ੍ਰਸਤੀ ਕਰ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜਦੋਂ ਅਸੀਂ ਇਤਿਹਾਸ ਦੇਖਦੇ ਹਾਂ ਤਾਂ ਪੰਜਾਬ ਵਿਚ ਜਦੋਂ ਵੀ ਅਜਿਹੀਆਂ ਘਟਨਾਵਾਂ ਹੋਈਆਂ ਹਨ ਤਾਂ ਬੇਗੁਨਾਹ ਲੋਕਾਂ ਨੂੰ ਇਨ੍ਹਾਂ ਦਾ ਨੁਕਸਾਨ ਹੋਇਆ, ਝੂਠੇ ਪਰਚੇ ਹੋਏ। ਪਰ ਇਸ ਪੂਰੇ ਮਾਮਲੇ ਵਿੱਚ ਕੋਈ ਗੋਲੀ ਨਹੀਂ ਚੱਲੀ, ਕਿਸੇ ਵੀ ਆਮ ਨਾਗਰਿਕ ਨੂੰ ਕੋਈ ਨੁਕਸਾਨ ਨਹੀਂ ਹੋਇਆ। ਅੱਗੇ ਵੀ ਕਿਸੇ ਬੇਕਸੂਰ ਵਿਅਕਤੀ ਨੂੰ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਉਨ੍ਹਾਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਹੋਵੇਗੀ। ਜੇਕਰ ਪੰਜਾਬ ਪੁਲਿਸ ਕਿਸੇ ਤੱਕ ਪਹੁੰਚ ਕਰ ਵੀ ਰਹੀ ਹੈ ਤਾਂ ਉਸਦਾ ਮਕਸਦ ਸਿਰਫ਼ ਪੁੱਛਗਿੱਛ ਅਤੇ ਜਾਂਚ ਕਰਨਾ ਹੈ।


ਆਪ ਬੁਲਾਰੇ ਨੇ ਕਿਹਾ ਕਿ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਮਾਨ ਸਰਕਾਰ ਹਰ ਉਸ ਪੰਜਾਬੀ ਪ੍ਰਤੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾ ਰਹੀ ਹੈ ਜੋ ਪੰਜਾਬ ਦੀ ਤਰੱਕੀ, ਪੰਜਾਬ ਦੀ ਭਾਈਚਾਰਕ ਸਾਂਝ ਅਤੇ ਦੇਸ਼ ਦੀ ਅਖੰਡਤਾ ਵਿੱਚ ਵਿਸ਼ਵਾਸ ਰੱਖਦਾ ਹੈ।

ਮਲਵਿੰਦਰ ਸਿੰਘ ਕੰਗ ਨੇ ਦੁਹਰਾਇਆ ਕਿ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਦੀ ਤਰਜੀਹ ਪੰਜਾਬੀਆਂ ਨੂੰ ਰੁਜ਼ਗਾਰ ਦੇਣਾ, ਖੇਤੀਬਾੜੀ ਨੂੰ ਮੁੜ ਸੁਰਜੀਤ ਕਰਨਾ, ਭ੍ਰਿਸ਼ਟਾਚਾਰ ਖਤਮ ਕਰਨਾ, ਪੰਜਾਬ ਦੇ ਉਦਯੋਗਿਕ ਖੇਤਰ ਨੂੰ ਬਚਾਉਣ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣਾ ਹੈ।

ਉਨ੍ਹਾਂ ਕਿਹਾ ਕਿ ਸਾਡਾ ਮਕਸਦ, ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣਾ, ਨੌਜਵਾਨਾਂ ਨੂੰ ਗ਼ਲਤ ਰਸਤੇ ‘ਤੇ ਜਾਣ ਤੋਂ ਰੋਕਣਾ ਅਤੇ ਸਰਬੱਤ ਦੇ ਭਲੇ ਦੇ ਰਸਤੇ ‘ਤੇ ਚਲਦਿਆਂ ਪੰਜਾਬ ਨੂੰ ਵਿਕਾਸ ਵੱਲ ਅੱਗੇ ਲੈ ਕੇ ਜਾਣਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapmalwinder kangpro punjab tvpunjabi news
Share212Tweet132Share53

Related Posts

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025

Punjab COVID-19 Update: ਪੰਜਾਬ ‘ਚ ਫਿਰ ਘਰ ਕਰ ਰਿਹਾ ਕੋਰੋਨਾ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਜੂਨ 14, 2025

ਪੀਥੀਅਨ ਖੇਡਾਂ ‘ਚ ਸ਼ਾਮਲ ਹੋਈ ਗੱਤਕਾ, ਅਗਲੇ ਸਾਲ ਹੋਣਗੇ ਕੌਮਾਂਤਰੀ ਮੁਕਾਬਲੇ

ਜੂਨ 13, 2025

ਹੁਣ ਪੰਜਾਬ ਦੇ ਇਸ ਇਲਾਕੇ ‘ਚ ਕਰਵਾਈ ਭਾਰਤੀ ਏਅਰਫੋਰਸ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਜੂਨ 13, 2025

ਇੰਸਟਾਗ੍ਰਾਮ ਸਟਾਰ ਕਮਲ ਕੌਰ ਕਤਲ ਮਾਮਲੇ ‘ਚ ਆਈ ਵੱਡੀ ਅਪਡੇਟ

ਜੂਨ 12, 2025
Load More

Recent News

AIR INDIA ਨੇ ਫਲਾਈਟ ”AI171” ਨੰਬਰ ਨੂੰ ਲੈ ਕੇ ਲਿਆ ਵੱਡਾ ਫੈਸਲਾ

ਜੂਨ 14, 2025

ਕਿਉਂ ਵੱਧ ਰਹੇ ਹਨ AC ‘ਚ ਅੱਗ ਲੱਗਣ ਦੇ ਮਾਮਲੇ, ਕੀ ਤੁਸੀਂ ਵੀ AC ਦੀ ਦੇਖਭਾਲ ਕਰਦੇ ਸਮੇਂ ਤਾਂ ਨਹੀਂ ਕਰ ਰਹੇ ਇਹ ਗਲਤੀ?

ਜੂਨ 14, 2025

ਕਿਸ ਕਾਰਨ ਹਾਦਸਾਗ੍ਰਸਤ ਹੋਇਆ ਜਹਾਜ, Ministry of Civil Aviation ਨੇ ਦੱਸੀ ਅਸਲੀ ਸਚਾਈ

ਜੂਨ 14, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.