Gurudwara Shaheedan Sahib: ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਰੋਜ਼ਾਨਾ 50 ਤੋਂ 60 ਹਜ਼ਾਰ ਦੇ ਕਰੀਬ ਸੰਗਤ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਹਨ। ਸੰਗਤ ਨੂੰ ਗੁਰਦੁਆਰੇ ਜਾਣ ਲਈ ਸੜਕ ਪਾਰ ਕਰਨੀ ਪੈਂਦੀ ਹੈ, ਜਿਸ ਨਾਲ ਨਾ ਸਿਰਫ ਅਸੁਵਿਧਾ ਹੁੰਦੀ ਹੈ, ਇਸ ਨਾਲ ਆਵਾਜਾਈ ਜਾਮ ਵੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਮਲਟੀਪਲ ਫੁੱਟ ਓਵਰ ਬ੍ਰਿਜ, ਸਕਾਈ ਵਾਕ ਪਲਾਜ਼ਾ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਪੈਦਲ ਯਾਤਰੀਆਂ ਲਈ ਢੁਕਵੀਂ ਕ੍ਰਾਸਿੰਗ ਸਹੂਲਤ ਦੇ ਤੌਰ ’ਤੇ ਪੈਦਲ ਚੱਲਣ ਅਤੇ ਪਿਕਅੱਪ ਪੁਆਇੰਟ ਸ਼ਾਮਲ ਹਨ।
ਪਲਾਜ਼ਾ ਪੈਦਲ ਯਾਤਰੀਆਂ ਦੀ ਆਵਾਜਾਈ ਦੀ ਸੌਖ ਲਈ ਪੌੜੀਆਂ, ਐਸਕੇਲੇਟਰਾਂ, ਲਿਫਟਾਂ ਰਾਹੀਂ ਪ੍ਰਵੇਸ਼/ਨਿਕਾਸ ਪੁਆਇੰਟਾਂ ਦਾ ਸਮੂਹ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ। ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ ਨੇ ਦੱਸਿਆ ਕਿ ਸਕਾਈਵਾਕ ਪ੍ਰੋਜੈਕਟ ਵਿੱਚ ਸ਼ਰਧਾਲੂਆਂ ਲਈ ਪਖਾਨੇ, ਸੈਰ ਸਪਾਟਾ ਸੂਚਨਾ ਕੇਂਦਰ ਅਤੇ ਪੁਲਿਸ ਚੌਕੀ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਸੰਗਤ ਲਈ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ।
ਉਨ੍ਹਾਂ ਕਿਹਾ ਕਿ ਲੈਂਡਸਕੇਪਿੰਗ ਅਤੇ ਸੁੰਦਰੀਕਰਨ ਰਾਹੀਂ ਪਲਾਜ਼ਾ ਦਾ ਵਿਕਾਸ ਪਲਾਜ਼ਾ ਕੀਤਾ ਜਾਵੇਗਾ ਜੋ ਕਿ ਇਸਦੀ ਕੁਸ਼ਲ ਵਰਤੋਂ ਨੂੰ ਵਧਾਏਗਾ। ਉਨ੍ਹਾਂ ਦੱਸਿਆ ਕਿ ਇਸ ਸਕਾਈਵਾਕ ਦੀ ਲੰਬਾਈ ਰਾਮਸਰ ਗੁਰਦੁਆਰਾ ਤੋਂ ਚਾਟੀਵਿੰਡ ਚੌਕ ਤੱਕ 460 ਮੀਟਰ, ਚੌੜੀ 6 ਮੀਟਰ, ਸੜਕ ਤੋਂ 6 ਮੀਟਰ ਦੀ ਉਚਾਈ, ਸਕਾਈਵਾਕ ਪਲਾਜ਼ਾ ਵਿੱਚ 16 ਪੌੜੀਆਂ, 16 ਐਸਕੇਲੇਟਰ ਅਤੇ 7 ਲਿਫਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਡੇਢ ਸਾਲ ਦੇ ਅੰਦਰ ਇਹ ਪ੍ਰੋਜੈਕਟ ਪੂਰਾ ਕੀਤਾ ਜਾਣਾ ਹੈ।
ਇਸ ਤੋਂ ਪਹਿਲਾਂ ਡਾ. ਨਿੱਜਰ ਨੇ ਯੂਬੀਡੀਸੀ ਪ੍ਰੋਜੈਕਟ ਅਧੀਨ ਤਾਰਾਂ ਵਾਲਾ ਪੁਲ ਦੇ ਨੇੜੇ ਬ੍ਰਿਟਿਸ਼ ਕਾਲ ਦੌਰਾਨ ਬਣੇ ਇੱਕ ਹਾਈਡਰੋ ਪਾਵਰ ਪਲਾਂਟ ਦੇ ਨਾਲ ਇੱਕ ਵਧੀਆ ਪਿਕਨਿਕ ਸਥਾਨ ਦਾ ਉਦਘਾਟਨ ਕੀਤਾ। ਇਸ ਨੂੰ ਪਿਕਨਿਕ, ਕਸਰਤ, ਬੱਚਿਆਂ ਲਈ ਝੂਲੇ, ਓਪਨ ਜਿਮ, ਰੰਗੀਨ ਰੋਸ਼ਨੀ ਅਤੇ ਸੁੰਦਰ ਬਾਗਬਾਨੀ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਕਰੀਬ 5.5 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 3.5 ਏਕੜ ਜ਼ਮੀਨ ’ਤੇ ਮਿੰਨੀ ਕੰਪਨੀ ਗਾਰਡਨ ਬਣਾਇਆ ਗਿਆ ਹੈ, ਜੋ ਕਿ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੈ।
ਇਸ ਉਪਰੰਤ ਡਾ. ਨਿੱਜਰ ਵਲੋਂ ਕੇਂਦਰੀ ਹਲਕੇ ਦੇ ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਸਮਾਰਟ ਸਿਟੀ ਤਹਿਤ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਲਬਾ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਰਿਹਾਇਸ਼ੀ ਅਤੇ ਕਮਰਸ਼ੀਅਲ ਨਿਰਮਾਣ ਦੌਰਾਨ ਨਿਕਲਣ ਵਾਲਾ ਮਲਬਾ ਸੀਐਂਡਟੀ ਪਲਾਂਟ ਤੱਕ ਪਹੁੰਚਾਉਣ ਤੇ ਕੋਈ ਚਾਰਜ ਨਹੀਂ ਲਿਆ ਜਾਵੇਗਾ।
Minister of Local Govt. @NijjarDr inaugurated Development Projects in the South, East & Central constituencies & laid the foundation stone of the skywalk project with Gurudwara Shaheedan Sahib, Amritsar & said that this project will bring relief to the Sangat. pic.twitter.com/H0SOEg5d5W
— Government of Punjab (@PunjabGovtIndia) March 26, 2023
ਉਨ੍ਹਾਂ ਦੱਸਿਆ ਕਿ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ਤੇ ਚਲਾਨ ਕੀਤੇ ਜਾਣਗੇ ਅਤੇ ਇਸ ਮਲਬੇ ਨੂੰ ਇਸਤੇਮਾਲ ਕਰਕੇ ਦੁਬਾਰਾ ਨਿਰਮਾਣ ਕਾਰਜਾਂ ਲਈ ਵਰਤਿਆ ਜਾ ਸਕੇਗਾ। ਇਸ ਮੌਕੇ ਵਿਧਾਇਕਾ ਜੀਵਨ ਜੋਤ ਕੌਰ, ਵਿਧਾਇਕ ਡਾ. ਅਜੈ ਗੁਪਤਾ, ਐਸਈ ਸੰਦੀਪ ਸਿੰਘ, ਐਸਡੀਓ ਅਨੁਦੀਪਕ ਸਿੰਘ, ਓਐਸਡੀ ਮਨਪ੍ਰੀਤ ਸਿੰਘ, ਨਵਨੀਤ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h