Bitter Gourd Benefits: ਕਰੇਲੇ ਦਾ ਸਵਾਦ ਭਾਵੇਂ ਕੌੜਾ ਹੋਵੇ ਪਰ ਇਸ ਨੂੰ ਖੁਰਾਕ ਦਾ ਹਿੱਸਾ ਬਣਾਉਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਰਹਿੰਦੀਆਂ ਹਨ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਨੂੰ ਭੋਜਨ ‘ਚ ਸ਼ਾਮਲ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੋਣ ਦੇ ਨਾਲ-ਨਾਲ ਚਮੜੀ ਨੂੰ ਵੀ ਕਈ ਫਾਇਦੇ ਹੁੰਦੇ ਹਨ।
ਜ਼ਿਆਦਾਤਰ ਲੋਕ ਕਰੇਲਾ ਖਾਣ ਤੋਂ ਭੱਜਦੇ ਹਨ। ਜਦੋਂ ਕਿ ਇਸ ਦੇ ਸੇਵਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਦੱਸ ਦੇਈਏ ਕਿ ਕਰੇਲੇ ਵਿੱਚ ਕਾਪਰ, ਵਿਟਾਮਿਨ ਬੀ, ਅਨਸੈਚੁਰੇਟਿਡ ਫੈਟੀ ਐਸਿਡ ਸਮੇਤ ਕਈ ਹੋਰ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਐਂਟੀ-ਵਾਇਰਲ ਅਤੇ ਐਂਟੀ-ਬਾਇਓਟਿਕ ਗੁਣਾਂ ਕਾਰਨ ਇਹ ਸਰੀਰ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦਾ ਹੈ।
ਕਰੇਲੇ ਵਿੱਚ ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਸੀ ਵੀ ਕਾਫੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਨਾ ਸਿਰਫ ਛੂਤ ਦੀਆਂ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ ਸਗੋਂ ਕਈ ਤਰ੍ਹਾਂ ਦੀਆਂ ਐਲਰਜੀਆਂ ਤੋਂ ਵੀ ਰਾਹਤ ਦਿੰਦਾ ਹੈ। ਜੇਕਰ ਤੁਸੀਂ ਇਸ ਦੇ ਜੂਸ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਨੂੰ ਕਈ ਹੋਰ ਫਾਇਦੇ ਵੀ ਦਿੰਦਾ ਹੈ।
ਕਰੇਲੇ ਦੇ ਫਾਇਦੇ-
ਡਾਇਬਟੀਜ਼ ਵਿੱਚ ਮਦਦਗਾਰ:- ਕਰੇਲਾ ਟਾਈਪ I ਤੇ ਟਾਈਪ II ਦੋਵਾਂ ਵਿੱਚ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਦਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਇੱਕ ਗਲਾਸ ਕਰੇਲੇ ਦੇ ਜੂਸ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਸਿਹਤਮੰਦ ਚਮੜੀ ਤੇ ਵਾਲਾਂ ਲਈ ਮਦਦਗਾਰ: – ਕਰੇਲਾ ਐਂਟੀਆਕਸੀਡੈਂਟ ਅਤੇ ਵਿਟਾਮਿਨ ਏ ਅਤੇ ਸੀ ਨਾਲ ਭਰਪੂਰ ਹੁੰਦਾ ਹੈ ਜੋ ਚਮੜੀ ਲਈ ਚੰਗੇ ਹੁੰਦੇ ਹਨ। ਇਹ ਮੁਹਾਸੇ ਅਤੇ ਚਮੜੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਕਰੇਲਾ ਡੈਂਡਰਫ, ਵਾਲਾਂ ਦੇ ਝੜਨ ਦੀ ਸਮੱਸਿਆ ‘ਚ ਵੀ ਫਾਇਦੇਮੰਦ ਹੁੰਦਾ ਹੈ।
ਕੈਂਸਰ ਦੇ ਖ਼ਤਰੇ ਨੂੰ ਘਟਾਉਂਦਾ: – ਕਰੇਲਾ ਇਮਿਊਨ ਸਿਸਟਮ ਨੂੰ ਵਧਾਉਂਦਾ ਹੈ ਤੇ ਐਲਰਜੀ ਅਤੇ ਲਾਗਾਂ ਨੂੰ ਰੋਕਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਕੈਂਸਰ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ।
ਭਾਰ ਘਟਾਉਣ ‘ਚ ਮਦਦਗਾਰ: – ਕਰੇਲੇ ਵਿੱਚ ਕੈਲੋਰੀ ਘੱਟ ਹੁੰਦੀ ਹੈ ਤੇ ਫਾਈਬਰ ਭਰਪੂਰ ਹੁੰਦਾ ਹੈ। ਇਹ ਚਰਬੀ ਦੇ ਸੈੱਲਾਂ ਦੇ ਗਠਨ ਅਤੇ ਵਿਕਾਸ ਨੂੰ ਰੋਕਦਾ ਹੈ, ਜੋ ਸਰੀਰ ਵਿੱਚ ਚਰਬੀ ਨੂੰ ਸਟੋਰ ਕਰਨ ਲਈ ਜ਼ਿੰਮੇਵਾਰ ਹਨ। ਇਸ ‘ਚ ਮੌਜੂਦ ਐਂਟੀਆਕਸੀਡੈਂਟ ਸਰੀਰ ਨੂੰ ਡੀਟੌਕਸਫਾਈ ਕਰਨ ‘ਚ ਮਦਦ ਕਰਦੇ ਹਨ, ਜੋ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।
ਪਾਚਨ ਕਿਰਿਆ ਨੂੰ ਸੁਧਾਰਦਾ:– ਕਰੇਲਾ ਫਾਈਬਰ ਨਾਲ ਭਰਪੂਰ ਹੁੰਦਾ ਹੈ। ਇਸ ਨਾਲ ਕਬਜ਼ ‘ਚ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ ਉਨ੍ਹਾਂ ਨੂੰ ਰੋਜ਼ਾਨਾ ਕਰੇਲੇ ਦਾ ਸੇਵਨ ਕਰਨਾ ਚਾਹੀਦਾ ਹੈ।
ਦਿਲ ਦੀ ਸਿਹਤ ਲਈ ਫਾਇਦੇਮੰਦ: – ਕਰੇਲਾ ਐਲਡੀਐਲ (ਬੁਰਾ ਕੋਲੈਸਟ੍ਰੋਲ) ਨੂੰ ਘੱਟ ਕਰਦਾ ਹੈ ਅਤੇ ਦਿਲ ਦੇ ਦੌਰੇ ਦੇ ਜੋਖਮ ਨੂੰ ਘਟਾਉਂਦਾ ਹੈ।
Disclaimer: ਇੱਥੇ ਦਿੱਤੀ ਗਈ ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਤ ਹੈ। Pro Punjab TV ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h