ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਆਮ ਆਦਮੀ ਦੀਆਂ ਮੁਸ਼ਕਿਲਾਂ ਦਾ ਕਾਰਨ ਭਾਰਤ ਬੰਦ ਨਹੀਂ ਬਲਕਿ ਹੰਕਾਰੀ ਅਤੇ ਜ਼ਿੱਦੀ ਭਾਜਪਾ ਸਰਕਾਰ ਹੈ। ਉਨ੍ਹਾਂ ਕਿਹਾ ਕਿ ਭਾਰਤ ਕਿਸਾਨਾਂ ਦੇ ਸਮਰਥਨ ਵਿੱਚ ਇੱਕਜੁਟ ਹੈ।
It’s not #BharatBandh but the arrogant and obdurate @BJP4India govt which is the root cause of any inconvenience caused to common man. India stands united in support of the #FarmersProtest. No farmer – no food !
— Sunil Jakhar (@sunilkjakhar) September 27, 2021
ਤੁਹਾਨੂੰ ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਹਾਲਾਂਕਿ, ਹਰ ਵਾਰ ਦੀ ਤਰ੍ਹਾਂ, ਇਸ ਵਾਰ ਵੀ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਸ਼ਾਂਤਮਈ ਬੰਦ ਦੀ ਗੱਲ ਕੀਤੀ ਹੈ ਅਤੇ ਸਾਰਿਆਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।