ਸੋਮਵਾਰ, ਅਕਤੂਬਰ 13, 2025 06:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ, ਕਰ ਸਕਣਗੇ ਗਰੁੱਪ ਏ ਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ

Ex-serviceman News: ਪਹਿਲਾਂ ਸੇਵਾਮੁਕਤੀ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸੀ।

by ਮਨਵੀਰ ਰੰਧਾਵਾ
ਮਾਰਚ 27, 2023
in ਪੰਜਾਬ
0

Punjab Govenment: ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 27 ਮਾਰਚ, 2023 ਨੂੰ ਇੱਕ ਇਤਿਹਾਸਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ।

ਇਸ ਸਬੰਧੀ ਪੰਜਾਬ ਭਵਨ ਵਿਖੇ ਇੱਕ ਰਸਮੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ, ਜੇ.ਐਮ.ਬਾਲਮੁਰਗਨ, ਆਈ.ਏ.ਐਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ। ਇਸ ਤੋਂ ਪਹਿਲਾਂ ਸੇਵਾਮੁਕਤੀ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸੀ।

ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਐਸ.ਏ.ਐਸ.ਨਗਰ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ ਵਿੱਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannChetan Singh JauramajraDefense Service Welfare PunjabEx servicemenGroup A and B PostsMoUpro punjab tvpunjab cabinet ministerpunjab governmentpunjab newspunjabi news
Share222Tweet139Share56

Related Posts

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ : ਡਾ. ਬਲਜੀਤ ਕੌਰ

ਅਕਤੂਬਰ 12, 2025

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅਕਤੂਬਰ 12, 2025

Breaking News : ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ 8 ਦਵਾਈਆਂ ਦੀ ਖ਼ਰੀਦ ਅਤੇ ਵਰਤੋਂ ‘ਤੇ ਲੱਗੀ ਪਾਬੰਦੀ

ਅਕਤੂਬਰ 12, 2025

ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ

ਅਕਤੂਬਰ 12, 2025

IT Hub! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ‘ਚ ਮਾਰੀ ਇਤਿਹਾਸਕ ਛਾਲ

ਅਕਤੂਬਰ 11, 2025

ਜਾਪਾਨ ਦੀ ਪੈਕੇਜਿੰਗ ਕੰਪਨੀ Toppan ਪੰਜਾਬ ‘ਚ ਕਰੇਗੀ ₹788 ਕਰੋੜ ਦਾ ਨਿਵੇਸ਼

ਅਕਤੂਬਰ 11, 2025
Load More

Recent News

ਚੌਲਾਂ ਦੀ ਇਡਲੀ ਜਾਂ ਸੂਜੀ ਦਾ ਉਪਮਾ . . . . ਕੀ ਹੈ ਸਿਹਤ ਲਈ ਜ਼ਿਆਦਾ ਫ਼ਾਇਦੇਮੰਦ ?

ਅਕਤੂਬਰ 12, 2025

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ : ਡਾ. ਬਲਜੀਤ ਕੌਰ

ਅਕਤੂਬਰ 12, 2025

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅਕਤੂਬਰ 12, 2025

Breaking News : ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ 8 ਦਵਾਈਆਂ ਦੀ ਖ਼ਰੀਦ ਅਤੇ ਵਰਤੋਂ ‘ਤੇ ਲੱਗੀ ਪਾਬੰਦੀ

ਅਕਤੂਬਰ 12, 2025

ਕੀ ਛਾਤੀ ਵਿੱਚ ਹੋਣ ਵਾਲੀ ਹਰ ਗੰਢ ਕੈਂਸਰ ਦੀ ਨਿਸ਼ਾਨੀ ਹੈ ? ਮਾਹਿਰਾਂ ਤੋਂ ਜਾਣੋ

ਅਕਤੂਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.