‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਉਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ‘ਚ ਉਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ 18 ਮਾਰਚ ਦੀ ਘਟਨਾ ਤੋਂ ਬਾਅਦ ਉਹ ਪੰਜਾਬ ਪੁਲਸ ਦੀ ਗ੍ਰਿਫ਼ਤ ’ਚੋਂ ਲਗਾਤਾਰ ਫਰਾਰ ਚੱਲ ਰਿਹਾ ਤੇ ਉਸ ਦੀਆਂ ਕਈ ਵਾਇਰਲ ਤਸਵੀਰਾਂ ਪੁਲਿਸ ਵੱਲੋਂ ਜਨਤੱਕ ਕੀਤੀਆਂ ਜਾ ਰਹੀਆਂ ਸੀ। ਜਿਸ ਤੋਂ ਬਾਅਦ ਹੁਣ ਉਸਦੀ ਇਹ ਪਹਿਲੀ ਵੀਡੀਓ ਸਾਹਮਣੇ ਆਇਆ ਹੈ।
ਵੀਡੀਓ ‘ਚ ਅੰਮ੍ਰਿਤਪਾਲ ਨੇ ਕੀ ਕਿਹਾ?
ਅੰਮ੍ਰਿਤਪਾਲ ਵਲੋਂ ਜਾਰੀ ਕੀਤੀ ਗਈ ਵੀਡੀਓ ਵਿਚ ਅੰਮ੍ਰਿਤਪਾਲ ਨੇ ਕਿਹਾ ਕਿ 18 ਮਾਰਚ ਨੂੰ ਉਸ ਦਾ ਮਾਲਵੇ ਵਿਚ ਪ੍ਰੋਗਰਾਮ ਸੀ ਜਿਸ ਲਈ ਉਹ ਘਰੋਂ ਨਿਕਲੇ ਅਤੇ ਵੱਡੀ ਗਿਣਤੀ ਵਿਚ ਪੁਲਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ, ਅੰਮ੍ਰਿਤਪਾਲ ਨੇ ਪੁਲਸ ਦੇ ਰਵੱਈਏ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ 18 ਮਾਰਚ ਦੀ ਘਟਨਾ ਤੋਂ ਬਾਅਦ ਇੰਟਰਨੈੱਟ ਬੰਦ ਹੋਣ ਕਰਕੇ ਉਹ ਕਿਸੇ ਨਾਲ ਸੰਪਰਕ ਨਹੀਂ ਕਰ ਸਕਿਆ।
ਅੰਮ੍ਰਿਤਪਾਲ ਨੇ ਕਿਹਾ ਕਿ ਇਹ ਮਸਲਾ ਸਿਰਫ ਮੇਰੀ ਗ੍ਰਿਫ਼ਤਾਰੀ ਦਾ ਨਹੀਂ ਹੈ, ਦੇਸ਼ਾਂ ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਨੂੰ ਇਹ ਮਸਲਾ ਵਿਚਾਰਨਾ ਚਾਹੀਦਾ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸਰਬੱਤ ਖਾਲਸਾ ਦਾ ਇਕੱਠ ਕਰਨਾ ਚਾਹੀਦਾ ਹੈ। ਸਿੱਖ ਕੌਮ ਦੇ ਇਸ ਵੱਡੇ ਮਸਲੇ ’ਤੇ ਜਥੇਦਾਰ ਸਾਹਿਬ ਆਪ ਅੱਗੇ ਆ ਕੇ ਇਸ ਦੀ ਅਗਵਾਈ ਕਰਨੀ ਚਾਹੀਦੀ ਹੈ, ਪਿੰਡਾਂ ਵਿਚ ਵਹੀਰਾਂ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸੱਦਿਆਂ ਜਾਣ ਵਾਲਾ ਸਰਬੱਤ ਖਾਲਸਾ ਉਹ ਸਰਬੱਤ ਖਾਲਸਾ ਹੋਣਾ ਚਾਹੀਦਾ ਹੈ ਅਬਦਾਲੀ ਦੇ ਘੱਲੂਘਾਰੇ ਤੋਂ ਬਾਅਦ ਬੁਲਾਇਆ ਗਿਆ ਸੀ। ਉਸ ਸਮੇ ਵੱਡਾ ਸਰਬੱਤ ਖਾਲਸਾ ਹੋਇਆ ਸੀ, ਜੇ ਪੰਜਾਬ ਦੀ ਜਵਾਨੀ ਬਚਾਉਣਾ ਹੈ, ਪੰਜਾਬ ਨੂੰ ਬਚਾਉਣਾ ਹੈ ਤਾਂ ਸਭ ਨੂੰ ਅੱਗੇ ਆਉਣਾ ਪਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h