ਮੰਗਲਵਾਰ, ਜੁਲਾਈ 29, 2025 08:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੱਜ ਹਰ ਭਾਰਤੀ ਦੀ ਆਵਾਜ਼- ‘ਮੋਦੀ ਹਟਾਓ, ਦੇਸ਼ ਬਚਾਓ’: ‘ਆਪ’ ਕੈਬਨਿਟ ਮੰਤਰੀ

Punjab Cabinet Minister: 'ਆਪ' ਮੰਤਰੀ ਨੇ ਕਿਹਾ ਕਿ ਮੋਦੀ ਦੇ ਰਾਜ 'ਚ ਸਿਰਫ ਪੂੰਜੀਪਤੀ ਹੀ ਵਧ-ਫੁੱਲ ਰਹੇ ਹਨ। ਉਨ੍ਹਾਂ ਨੇ ਪੀਐਮ ਮੋਦੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਕੀ ਉਹ ਆਪਣੇ ਦੋਸਤ ਅਡਾਨੀ ਦੇ ਘੁਟਾਲਿਆਂ ਦੀ ਜਾਂਚ ਕਰਨਗੇ?

by ਮਨਵੀਰ ਰੰਧਾਵਾ
ਮਾਰਚ 30, 2023
in ਪੰਜਾਬ
0

Modi Hatao Desh Bachao: ਆਮ ਆਦਮੀ ਪਾਰਟੀ (ਆਪ) ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅੱਜ ਹਰ ਭਾਰਤੀ ਦੀ ਆਵਾਜ਼ ਹੈ ‘ਮੋਦੀ ਹਟਾਓ, ਦੇਸ਼ ਬਚਾਓ’। ਭਾਜਪਾ ਸਰਕਾਰ ਨੇ ਸਾਡੇ ਦੇਸ਼, ਸੰਵਿਧਾਨ ਅਤੇ ਲੋਕਾਂ ਨੂੰ ਹਰ ਪੱਖੋਂ ‘ਤੇ ਫੇਲ ਕੀਤਾ ਹੈ ਤਾਂ ਦੇਸ਼ ਨੂੰ ਬਚਾਉਣ ਲਈ ਮੋਦੀ ਨੂੰ ਸੱਤਾ ਤੋਂ ਹਟਾਉਣਾ ਹੀ ਪਵੇਗਾ।

ਵੀਰਵਾਰ ਨੂੰ ਜਲੰਧਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਦੇਸ਼ ਨੂੰ ਸਿਰਫ਼ ਅੰਗਰੇਜ਼ਾਂ ਤੋਂ ਹੀ ਨਹੀਂ ਬਲਕਿ ਅਨਪੜ੍ਹਤਾ, ਸਮਾਜਿਕ ਵੰਡ ਅਤੇ ਬੇਇਨਸਾਫ਼ੀ ਤੋਂ ਵੀ ਮੁਕਤ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਬੀ ਕੇ ਦੱਤ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਤਾਂ ਜੋ ਸਾਡੇ ਦੇਸ਼ ਦੇ ਲੋਕਾਂ ਨੂੰ ਸਿੱਖਿਆ, ਸਿਹਤ ਸਹੂਲਤਾਂ, ਰੁਜ਼ਗਾਰ, ਬਰਾਬਰੀ ਅਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਮਿਲ ਸਕੇ। ਇਸ ਪ੍ਰੈਸ ਕਾਨਫਰੰਸ ਦੌਰਾਨ ਜਲੰਧਰ ਦੇ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਅਤੇ ਪੰਜਾਬ ਦੇ ਸੰਯੁਕਤ ਸਕੱਤਰ ਆਤਮ ਪ੍ਰਕਾਸ਼ ਬਬਲੂ ਵੀ ਮੌਜੂਦ ਰਹੇ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਭਾਜਪਾ ਦੀ ਤਾਨਾਸ਼ਾਹ ਸਰਕਾਰ ਨੇ ਅੰਗਰੇਜ਼ਾਂ ਦੇ ਰਾਜ ਨੂੰ ਵੀ ਪਿੱਛੇ ਛੱਡ ਦਿੱਤਾ ਅਤੇ ਸਿਰਫ਼ ਕੁਝ ਪੋਸਟਰ ਲਗਾਉਣ ਕਰਕੇ 138 ਐਫਆਈਆਰਜ਼ ਦਰਜ ਕਰ ਦਿੱਤੀਆਂ। ਇਹ ਮੋਦੀ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਹੈ। ਵਿਦਿਆਰਥੀ, ਨੌਜਵਾਨ, ਕਿਸਾਨ, ਵਪਾਰੀ, ਔਰਤਾਂ, ਕੋਈ ਵੀ ਵਰਗ ਮੋਦੀ ਸਰਕਾਰ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਉਨ੍ਹਾਂ ਨੂੰ ਭਾਜਪਾ ਵਿੱਚ ਕੋਈ ਭਵਿੱਖ ਨਜ਼ਰ ਨਹੀਂ ਆਉਂਦਾ। ਬੇਰੋਜ਼ਗਾਰੀ ਦਰ, ਭ੍ਰਿਸ਼ਟਾਚਾਰ ਅਤੇ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਮੋਦੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਇਸ ਲਈ ਅਜਿਹੀ ਸਰਕਾਰ ਨੂੰ ਦੇਸ਼ ਵਿਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।

ਕੈਬਨਿਟ ਮੰਤਰੀ Harbhajan Singh ETO ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ ਜਲੰਧਰ ਤੋਂ Live https://t.co/x0nhy1tP4w

— AAP Punjab (@AAPPunjab) March 30, 2023

‘ਆਪ’ ਮੰਤਰੀ ਨੇ ਕਿਹਾ ਕਿ ਮੋਦੀ ਦੇ ਰਾਜ ‘ਚ ਸਿਰਫ ਪੂੰਜੀਪਤੀ ਹੀ ਵਧ-ਫੁੱਲ ਰਹੇ ਹਨ। ਉਨ੍ਹਾਂ ਨੇ ਪੀਐਮ ਮੋਦੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਕੀ ਉਹ ਆਪਣੇ ਦੋਸਤ ਅਡਾਨੀ ਦੇ ਘੁਟਾਲਿਆਂ ਦੀ ਜਾਂਚ ਕਰਨਗੇ? ਵਿਰੋਧੀ ਧਿਰ ਦੇ ਨੇਤਾਵਾਂ ਦੀ ਆਵਾਜ਼ ਨੂੰ ਦਬਾਉਣ ਅਤੇ ਉਨ੍ਹਾਂ ਨੂੰ ਸੀਬੀਆਈ ਅਤੇ ਈਡੀ ਦੀਆਂ ਧਮਕੀਆਂ ਦੇਣ ਲਈ ਭਾਜਪਾ ਸਰਕਾਰ ‘ਤੇ ਪਲਟਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਵੀ ਚੁਣੇ ਹੋਏ ਨੁਮਾਇੰਦੇ ਹਨ ਜਿਨ੍ਹਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਬਿਹਤਰੀ ਲਈ ਕੰਮ ਕਰਨ ਵਾਲਾ ਮਨੀਸ਼ ਸਿਸੋਦੀਆ ਵਰਗਾ ਆਗੂ ਅੱਜ ਜੇਲ੍ਹ ਵਿੱਚ ਹੈ ਪਰ ਭਾਜਪਾ ਦੇ ਕਈ ਭ੍ਰਿਸ਼ਟ ਆਗੂ ਸ਼ਰੇਆਮ ਘੁੰਮ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਬੱਚੇ ਨੂੰ ਸਿੱਖਿਅਤ ਕਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ ਹੈ। ਚੰਗੀ ਸਿੱਖਿਆ ਲਈ ਦਿੱਲੀ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾ ਰਹੇ ਹਨ, ਕਿਉਂਕਿ ਪਿਛਲੇ 75 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨੇ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਤੋੜਨ ਤੋਂ ਇਲਾਵਾ ਕੁਝ ਨਹੀਂ ਕੀਤਾ।

पंजाब में भी गूंज रहा "मोदी हटाओ देश बचाओ" 🔥#Modi_Hatao_Desh_Bachao pic.twitter.com/WXVPGuTU2G

— AAP Punjab (@AAPPunjab) March 30, 2023

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਉਹ ਮੀਡੀਆ ਰਾਹੀਂ ਮੋਦੀ ਨੂੰ ਦੱਸਣਾ ਚਾਹੁੰਦੇ ਹਨ ਕਿ ਸਾਡਾ ਸੰਵਿਧਾਨ “ਅਸੀਂ ਭਾਰਤ ਦੇ ਲੋਕ…” ਨਾਲ ਸ਼ੁਰੂ ਹੁੰਦਾ ਹੈ, ਇਸ ਲਈ ਇਹ ਦੇਸ਼ ਇੱਥੋਂ ਦੇ ਲੋਕਾਂ ਦਾ ਹੈ। ਧਾਰਾ 32 ਦੇ ਸਬੰਧ ਵਿੱਚ ਡਾ: ਬੀ.ਆਰ. ਅੰਬੇਡਕਰ ਨੇ ਕਿਹਾ ਕਿ ਇਹ ਸਾਡੇ ਸੰਵਿਧਾਨ ਦੀ ਆਤਮਾ ਹੈ ਅਤੇ ਹਰ ਨਾਗਰਿਕ ਨੂੰ ਬੋਲਣ ਅਤੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ। ਅਸੀਂ ਕਿਸੇ ਵੀ ਕੀਮਤ ‘ਤੇ ਭਾਜਪਾ ਨੂੰ ਸੰਵਿਧਾਨ ਦੀਆਂ ਧੱਜੀਆਂ ਨਹੀਂ ਉਡਾਉਣ ਦੇਵਾਂਗੇ। ਅੱਜ ਅਸੀਂ ਦੇਸ਼ ਦੇ ਕੋਨੇ-ਕੋਨੇ ‘ਚ ‘ਮੋਦੀ ਹਟਾਓ ਦੇਸ਼ ਬਚਾਓ’ ਦੇ ਪੋਸਟਰ ਲਗਾਵਾਂਗੇ। ਉਹ ਜਿੰਨੀਆਂ ਮਰਜ਼ੀ ਐਫਆਈਆਰ ਦਰਜ ਕਰਵਾ ਲੈਣ, ਪਰ ਅਸੀਂ ਪਿੱਛੇ ਨਹੀਂ ਹਟਾਂਗੇ। ਅਸੀਂ ਉਨ੍ਹਾਂ ਦੀਆਂ ਏਜੰਸੀਆਂ ਜਾਂ ਐਫਆਈਆਰਜ਼ ਤੋਂ ਡਰਦੇ‌ ਨਹੀਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjabDr BR AmbedkarHarbhajan Singh ETOjalandharmodi governmentModi Hatao Desh Bachaopro punjab tvpunjab cabinet ministerpunjab newspunjabi news
Share234Tweet146Share58

Related Posts

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025
Load More

Recent News

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.