Weather Update: ਅੱਜ ਤੋਂ ਅਪ੍ਰੈਲ ਮਹੀਨਾ ਸ਼ੁਰੂ ਹੋ ਗਿਆ ਹੈ। ਅਪ੍ਰੈਲ ਮਹੀਨੇ ਦੀ ਸ਼ੁਰੂਆਤ ਦੇਸ਼ ਦੇ ਕਈ ਸੂਬਿਆਂ ‘ਚ ਬਾਰਿਸ਼ ਨਾਲ ਹੋ ਗਈ ਹੈ। ਫਰਵਰੀ ਦੇ ਮਹੀਨੇ ਜਿੱਥੇ ਗਰਮੀ ਨੇ ਆਪਣੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ, ਉੱਥੇ ਹੀ ਮਾਰਚ ਦੇ ਮਹੀਨੇ ਮੌਸਮ ਵਿੱਚ ਬਦਲਾਅ ਆਇਆ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਵੈਸਟਰਨ ਡਿਸਟਰਬੈਂਸ ਕਾਰਨ ਅੱਜ ਵੀ ਕਈ ਇਲਾਕਿਆਂ ਵਿੱਚ ਮੌਸਮ ਵਿਗੜਿਆ ਹੋਇਆ ਹੈ ਅਤੇ ਕਈ ਇਲਾਕਿਆਂ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਵੀ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਬਰਫਬਾਰੀ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਦੇ ਨਾਲ-ਨਾਲ ਗੜੇ ਪੈਣ ਦੀ ਸੰਭਾਵਨਾ ਹੈ।
ਦਰਅਸਲ, ਵੈਸਟਰਨ ਡਿਸਟਰਬੈਂਸ ਕਾਰਨ ਦੇਸ਼ ਦੇ ਕਈ ਇਲਾਕਿਆਂ ਵਿੱਚ ਮੌਸਮ ਖ਼ਰਾਬ ਹੋ ਗਿਆ ਹੈ। ਇਸ ਦੇ ਨਾਲ ਹੀ, ਉਪ-ਹਿਮਾਲਿਆ ਪੱਛਮੀ ਬੰਗਾਲ ਤੋਂ ਗੰਗਾ ਪੱਛਮੀ ਬੰਗਾਲ ਰਾਹੀਂ ਉੱਤਰੀ ਓਡੀਸ਼ਾ ਤੱਕ ਇੱਕ ਟਰੱਫ ਲਾਈਨ ਲੰਘ ਰਹੀ ਹੈ। ਜਿਸ ਦਾ ਅਸਰ ਪ੍ਰਭਾਵਿਤ ਇਲਾਕਿਆਂ ਦੇ ਮੌਸਮ ‘ਤੇ ਸਾਫ ਦਿਖਾਈ ਦੇ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਕਾਰਨ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ 3 ਅਪ੍ਰੈਲ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਵੀ ਗੜੇ ਪੈਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h