ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋ ਆਪਣੀਆਂ ਮੰਗਾਂ ਨੂੰ ਲੈਕੇ ਬਟਾਲਾ ਰੇਲਵੇ ਸਟੇਸ਼ਨ ਤੇ ਅਮ੍ਰਿਤਸਰ ਪਠਾਨਕੋਟ ਰੇਲਵੇ ਟਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਗਿਆ ਹੈ ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਦੋਰਾਨ 10 ਦੇ ਕਰੀਬ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ ਅਤੇ ਲੰਬੇ ਰੂਟ ਵਾਲੀਆ ਟ੍ਰੇਨਾਂ ਦਾ ਰੂਟ ਬਦਲ ਦਿੱਤਾ ਗਿਆ ਹੈ ਇਸ ਧਰਨੇ ਕਰਕੇ ਜਿੱਥੇ ਆਮ ਲੋਕਾਂ ਅਤੇ ਯਾਤਰੀਆਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਉਥੇ ਹੀ ਧਰਨੇ ਕਾਰਨ ਰੇਲਵੇ ਸਟੇਸ਼ਨ ਤੋਂ ਸਵਾਰੀਆਂ ਲੈਕੇ ਆਪਣਾ ਗੁਜ਼ਾਰਾ ਕਰਨ ਵਾਲੇ ਆਟੋ ਚਾਲਕਾਂ ਦਾ ਕੰਮ ਵੀ ਠਪ ਚੁੱਕਾ ਹੈ
ਇੱਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਇਸ ਜਾਮ ਦੇ ਨਾਲ ਪਠਾਣਕੋਟ ਤੋਂ ਅੰਮ੍ਰਿਤਸਰ ਜਾਣ ਵਾਲੀਆ 10 ਦੇ ਕਰੀਬ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ ਅਤੇ ਪਠਾਣਕੋਟ ਤੋ ਦਿੱਲੀ ਵਾਇਆ ਅਮ੍ਰਿਤਸਰ ਚਲਣ ਵਾਲੀਆਂ 4 ਟ੍ਰੇਨਾਂ ਦਾ ਰੂਟ ਬਦਲ ਕੇ ਵਾਇਆ ਮੁਕੇਰੀਆ ਕੀਤਾ ਗਿਆ ਹੈ ਤਾਂ ਜੌ ਯਾਤਰੀਆਂ ਦੀ ਖੱਜਲ ਖ਼ੁਆਰੀ ਰੋਕਿਆ ਜਾ ਸਕੇ ਬਟਾਲਾ ਰੇਲਵੇ ਸਟੇਸ਼ਨ ਤੇ ਲਗਾਏ ਗਏ ਧਰਨੇ ਨਾਲ ਟ੍ਰੇਨਾ ਤੇ ਸਫ਼ਰ ਕਰਨ ਵਾਲ਼ੇ ਯਾਤਰੀ ਪ੍ਰਭਾਵਿਤ ਹੋਏ ਹਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਮ੍ਹਣਾ ਕਰਨਾ ਪੈ ਰਿਹਾ ਹੈ ਯਾਰਤੀਆ ਨੇ ਕਿਹਾ ਕਿ ਅੱਜ ਓਹ ਆਪਣੇ ਸਮੇਂ ਨਾਲ ਕੰਮ ਤੇ ਜਾਣ ਲਈ ਰੇਲਵੇ ਸਟੇਸ਼ਨ ਆਏ ਸ਼ਨ ਪਰ ਏਥੇ ਆਕੇ ਪਤਾ ਲੱਗਾ ਕਿ ਕਿਸਾਨੀ ਧਰਨੇ ਕਾਰਨ ਟ੍ਰੇਨਾਂ ਰੱਦ ਹੋ ਚੁੱਕੀਆ ਹਨ ਜਿਸ ਕਾਰਨ ਓਨਾ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਓਨਾ ਨੇ ਕਿਹਾ ਕਿ ਕਿਸਾਨਾਂ ਨੇ ਅਗਰ ਰੋਸ ਪ੍ਰਦਰਸ਼ਨ ਕਰਨਾ ਹੈ ਤੇ ਕੋਈ ਹੋਰ ਜਗਾ ਤੇ ਧਰਨੇ ਲਗਾਉਣੇ ਚਾਹੀਦੇ ਹਨ ਇਸਦੇ ਨਾਲ ਹੀ ਆਟੋ ਚਾਲਕਾਂ ਅਤੇ ਰੇਲਵੇ ਸਟੇਸ਼ਨ ਤੇ ਪਾਰਕਿੰਗ ਠੇਕੇਦਾਰ ਨੇ ਕਿਹਾ ਕਿ ਸਵਾਰੀਆ ਨਾ ਆਉਣ ਦੇ ਕਾਰਨ ਉਨ੍ਹਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋਂ ਧਰਨਾ ਖਤਮ ਕੀਤਾ ਜਾ ਸਕੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h