ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਦਿੱਲੀ ਦੇ ਦੌਰੇ ‘ਤੇ ਹਨ।ਉਹ ਮੰਗਲਵਾਰ ਨੂੰ ਦਿੱਲੀ ਪਹੁੰਚੇ।ਉਥੋਂ ਸਿੱਧੂ ਕਪੂਰਥਲਾ ਹਾਊਸ ਚਲੇ ਗਏ।ਕੈਪਟਨ ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਦੀ ਚਰਚਾ ਕੀਤੀ ਹੈ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਮਿਲਣ ਪਹੁੰਚ ਚੁੱਕੇ ਹਨ।ਦੇਖਣਾ ਇਹ ਹੋਵੇਗਾ ਕਿ ਕੀ ਹੁਣ ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਸ਼ਾਮਿਲ ਹੋਣਗੇ ਜਾਂ ਆਪਣੀ ਨਵੀਂ ਪਾਰਟੀ ਬਣਾਉਣਗੇ ਇਹੋ ਜਿਹੇ ਸਵਾਲ ਬਰਕਰਾਰ ਹਨ।