ਪੰਜਾਬ ਸਰਕਾਰ ਪੂਰੇ ਸੂਬੇ ‘ਚ ‘ਸੀਐਮ ਯੋਗਸ਼ਾਲਾ’ ਸ਼ੁਰੂ ਕਰਨ ਜਾ ਰਹੀ ਹੈ।

ਸੀਐਮ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਇਸ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। 

ਦੱਸ ਦਈਏ ਕਿ ਸੂਬੇ ਦੇ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ‘ਚ ਇਹ ਯੋਗਸ਼ਾਲਾ ਸ਼ੁਰੂ ਕੀਤੀ ਗਈ ਹੈ।

।ਦੱਸ ਦਈਏ ਕਿ ਜੇਕਰ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਯੋਗਾ ਸਿੱਖਣਾ ਅਤੇ ਕਰਨਾ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਮੁਫ਼ਤ ਯੋਗਾ ਇੰਸਟ੍ਰਕਟਰ ਭੇਜੇ ਜਾਣਗੇ

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਮੁਕਤ ਬਣਾਉਣ ਲਈ ਜਲਦੀ ਹੀ ਪੂਰੇ ਸੂਬੇ ਵਿੱਚ ਯੋਗਾ ਦੀ ਸਿਖਲਾਈ ਦਿੱਤੀ ਜਾਵੇਗੀ

ਯੋਗ ਦੇਸ਼ ਦੀ ਪਰੰਪਰਾ ਅਤੇ ਵਿਰਾਸਤ ਦਾ ਹਿੱਸਾ ਹੈ, ਪਰ ਲੋਕ ਇਸ ਨੂੰ ਲਗਾਤਾਰ ਭੁੱਲਦੇ ਜਾ ਰਹੇ ਹਨ।

ਮਾਨ ਨੇ ਕਿਹਾ ਕਿ ਉਹ ਸਵੇਰੇ ਜਲਦੀ ਯੋਗਾ ਵੀ ਕਰਦੇ ਹਨ ਤੇ ਇਸ ਦੇ ਕਈ ਫਾਇਦੇ ਹਨ ਪਰ ਰੁਝੇਵਿਆਂ ਭਰੀ ਜੀਵਨ ਸ਼ੈਲੀ ਕਾਰਨ ਯੋਗਾ ਅਲੋਪ ਹੋ ਗਿਆ ਹੈ

 ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੈਡੀਟੇਸ਼ਨ ਅਤੇ ਯੋਗਾ ਦੀ ਪਰੰਪਰਾ ਨੂੰ ਮੁੜ ਲੋਕ ਲਹਿਰ ਬਣਾਉਣਾ ਚਾਹੁੰਦੀ ਹੈ।

ਇਸ ਦੇ ਲਈ ਪੰਜਾਬ ਸਰਕਾਰ ‘ਸੀਐੱਮ ਯੋਗਸ਼ਾਲਾ’ ਸ਼ੁਰੂ ਕਰ ਰਹੀ ਹੈ। ਜੇਕਰ ਉਪਰੋਕਤ 4 ਜ਼ਿਲ੍ਹਿਆਂ ਦੇ ਲੋਕ ਯੋਗਾ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਕੋਈ ਸਥਾਨਕ ਪਾਰਕ ਜਾਂ ਕੋਈ ਸਾਂਝੀ ਜਗ੍ਹਾ ਮਿਲਦੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਯੋਗਾ ਇੰਸਟ੍ਰਕਟਰਾਂ ਨੂੰ ਉੱਥੇ ਮੁਫ਼ਤ ਭੇਜਿਆ ਜਾਵੇਗਾ।