ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਈਮੇਲ ਪਤੇ ‘ਤੇ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ ‘ਤੇ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਨ ਦੀਆਂ ਵੱਡੀ ਗਿਣਤੀ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਈ-ਮੇਲ ‘ਤੇ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਨੂੰ ਜਾਂਚ ਲਈ ਸਿੱਖਿਆ ਮੰਤਰੀ ਦੀ ਜ਼ਿਲ੍ਹਾ ਪੱਧਰੀ ਗਠਿਤ ਟਾਸਕ ਫੋਰਸ ਨੂੰ ਭੇਜ ਦਿੱਤਾ ਗਿਆ ਹੈ।
ਟਾਸਕ ਫੋਰਸ ਤੱਥਾਂ ਦੀ ਪੁਸ਼ਟੀ ਕਰਨ ਲਈ ਸਕੂਲਾਂ ਦਾ ਦੌਰਾ ਕਰੇਗੀ ਅਤੇ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਸੌਂਪੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਿੱਖਿਆ ਦੇ ਨਾਂ ‘ਤੇ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਰਾਜ ਦੇ 30 ਪ੍ਰਾਈਵੇਟ ਸਕੂਲਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਵੱਲੋਂ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ 2016 ਅਤੇ 2019 ਦੀ ਉਲੰਘਣਾ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਨੂੰ 7 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h