ਮੰਗਲਵਾਰ, ਅਕਤੂਬਰ 28, 2025 12:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਨਸ਼ੇ ‘ਤੇ ਐਕਸ਼ਨ, ਸੀਐਮ ਮਾਨ ਕੋਲ ਪਹੁੰਚੇ ਡਰੱਗ ਨਾਲ ਸਬੰਧਤ ਸਾਲਾਂ ਤੋਂ ਬੰਦ ਪਏ ਤਿੰਨ ਲਿਫਾਫੇ, ਕਿਹਾ ਕਾਨੂੰਨ ਮੁਤਾਬਕ ਹੋਵੇਗੀ ਸਖ਼ਤ ਕਾਰਵਾਈ

Action on drugs in Punjab: ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਡਰੱਗ ਦਾ ਮੁੱਦਾ ਪਿਛਲੇ ਕਾਫੀ ਸਮੇਂ ਤੋਂ ਵੱਡੀ ਪੱਧਰ 'ਤੇ ਚੁੱਕਿਆ ਜਾ ਰਿਹਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 4, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab CM Mann on Drugs: ਸੂਬੇ ‘ਚ ਡਰੱਗ ਨਾਲ ਸਬੰਧਤ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਤਿੰਨ ਲਿਫਾਫੇ ਹੁਣ ਖੁੱਲ੍ਹਣ ਦਾ ਸਮਾਂ ਆ ਗਿਆ ਹੈ। ਦੱਸ ਦਈਏ ਕਿ ਇਨ੍ਹਾਂ ਬੰਦ ਲਿਫ਼ਾਫ਼ਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਵਲੋਂ ਖੋਲ੍ਹੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ.. ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ‘ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ‘ਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ ‘ਚ ਨਾਮਜ਼ਦ ਵਿਅਕਤੀਆਂ ਖਿਲਾਫ ਛੇਤੀ ਹੀ ਕਾਰਵਾਈ ਸ਼ੁਰੂ ਕਰੇਗੀ ਅਤੇ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਬਰਬਾਦ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਫੈਲੇ ਨਸ਼ਿਆਂ ਦੇ ਕਾਰੋਬਾਰ ਨੇ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਰਸੂਖਦਾਰ ਆਗੂਆਂ ਨੇ ਅਫਸਰਸ਼ਾਹੀ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਨਾਲ ਇਸ ਗੈਰ-ਕਾਨੂੰਨੀ ਧੰਦੇ ਦੀ ਪੁਸ਼ਤਪਨਾਹੀ ਕੀਤੀ ਤਾਂ ਜੋ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।

ਵੇਖੋ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਸਬੰਧੀ ਕੀਤਾ ਟਵੀਟ

ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ..

— Bhagwant Mann (@BhagwantMann) April 4, 2023

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਦੀ ਜਾਂਚ ਰਿਪੋਰਟ ਲੰਬੇ ਸਮੇਂ ਤੋਂ ਲਟਕ ਰਹੀ ਸੀ ਕਿਉਂਕਿ ਪਿਛਲੀ ਸਰਕਾਰ ਵਿੱਚੋਂ ਕੋਈ ਵੀ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਵਿਰੁੱਧ ਕਾਰਵਾਈ ਕਰਨ ਲਈ ਸੱਚੇ ਦਿਲੋਂ ਸੁਹਿਰਦ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੂੰ ਹਾਈਕੋਰਟ ਤੋਂ ਰਿਪੋਰਟਾਂ ਦੇ ਤਿੰਨ ਪੈਕਟਾਂ ਵਿੱਚ ਰਿਪੋਰਟ ਹਾਸਲ ਹੋਈ ਹੈ ਅਤੇ ਪੰਜਾਬ ਤੇ ਇੱਥੋਂ ਦੇ ਨੌਜਵਾਨਾਂ ਦੀਆਂ ਦੁਸ਼ਮਣ ਤਾਕਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੀਐਮ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਲੋਕਾਂ ਦੇ ਖਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਦੇ ਹੱਥ ਨਸ਼ੇ ਦੀ ਅਲਾਮਤ ਦਾ ਸ਼ਿਕਾਰ ਹੋਏ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।

ਕਾਬਲੇਗੌਰ ਹੈ ਕਿ ਇਹ ਰਿਪੋਰਟਾਂ ਪੰਜ ਸਾਲਾਂ ਤੋਂ ਲਟਕ ਰਹੀਆਂ ਸਨ ਅਤੇ ਪਿਛਲੀ ਕਾਂਗਰਸ ਸਰਕਾਰ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਸੀ ਪਰ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ ਲੰਘੀ 15 ਫਰਵਰੀ ਨੂੰ ਹਾਈ ਕੋਰਟ ‘ਚ ਸਹਿਮਤੀ ਦੇ ਦਿੱਤੀ ਸੀ। ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਸਾਰੀਆਂ ਸੀਲਬੰਦ ਰਿਪੋਰਟਾਂ ਜਨਤਕ ਕਰਨ ਵਿਚ ਲਈ ਸਹਿਮਤੀ ਦਿੱਤੀ ਸੀ ਜੋ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਨੂੰ ਦਰਸਾਉਂਦੀਆਂ ਹਨ। ਇਹ ਰਿਪੋਰਟਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਕੀਤੀਆਂ ਗਈਆਂ ਸਨ, ਜਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸੀ। ਇਸ ਕਾਰਵਾਈ ਨੇ ਅਫਸਰਾਂ-ਸਿਆਸਤਦਾਨਾਂ ਅਤੇ ਨਸ਼ਾ ਤਸਕਰਾਂ ਦੇ ਮਜ਼ਬੂਤ ਗਠਜੋੜ ਖਿਲਾਫ ਸਖਤ ਕਾਰਵਾਈ ਦਾ ਰਾਹ ਪੱਧਰਾ ਕਰ ਦਿੱਤਾ ਹੈ, ਜੋ ਲੰਬੇ ਸਮੇਂ ਤੋਂ ਇਸ ਧੰਦੇ ਵਿਚ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Punjab drugsAction on drugs in PunjabBhagwant MannBhagwant Mann's Tweetcm mannpro punjab tvpunjab governmentpunjab haryana high courtpunjab newspunjabi newsThree Envelopes
Share236Tweet148Share59

Related Posts

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025

ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਦੇ ਰਹੀ ਸਭ ਤੋਂ ਵੱਧ ਮੁਆਵਜ਼ਾ, ਦੇਸ਼ ਲਈ ਪੇਸ਼ ਕੀਤੀ ਮਿਸਾਲ

ਅਕਤੂਬਰ 27, 2025

CM ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦਾ ਦਿੱਤਾ ਸੱਦਾ

ਅਕਤੂਬਰ 27, 2025

ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਹੁਣ ਤੱਕ 2,400 ਕਰੋੜ ਰੁਪਏ ਕੀਤੇ ਜਾਰੀ

ਅਕਤੂਬਰ 27, 2025
Load More

Recent News

ਹਿਮਾਚਲ ‘ਚ ਮੰਤਰਾਂ ਤੇ 7 ਫੇਰਿਆਂ ਤੋਂ ਬਿਨਾਂ ਹੋਇਆ ਵਿਆਹ, ਦੋ ਭਰਾਵਾਂ ਨੇ ਸੰਵਿਧਾਨ ਦੀ ਚੁੱਕੀ ਸਹੁੰ

ਅਕਤੂਬਰ 27, 2025

iPhone18 Pro ਦੀ ਕੀਮਤ ‘ਚ ਹੋ ਸਕਦਾ ਵਾਧਾ, ਇਸ ਕਾਰਨ 2026 ‘ਚ ਵਧ ਸਕਦੀਆਂ ਹਨ ਕੀਮਤਾਂ

ਅਕਤੂਬਰ 27, 2025

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.