Punjab Transport Minister: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਲੰਘੇ ਵਿੱਤੀ ਵਰ੍ਹੇ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ ਵਿੰਗਾਂ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸਟੀਸੀ), ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਤੋਂ 4139.59 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 3478.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਆਮਦਨ ਵਿੱਚ ਇਹ ਵਾਧਾ 19.01 ਫ਼ੀਸਦੀ ਬਣਦਾ ਹੈ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੰਗ-ਵਾਰ ਵੇਰਵੇ ਦਿੰਦਿਆਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ ਅਪ੍ਰੈਲ 2021 ਤੋਂ ਮਾਰਚ 2022 ਤੱਕ ਕੁੱਲ 2358.96 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜੋ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 2631.18 ਕਰੋੜ ਰੁਪਏ ਹੋ ਗਈ। ਉਨ੍ਹਾਂ ਕਿਹਾ ਕਿ 272.22 ਕਰੋੜ ਰੁਪਏ ਦਾ ਇਹ ਵਾਧਾ 11.53 ਫ਼ੀਸਦੀ ਬਣਦਾ ਹੈ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਪੀਆਰਟੀਸੀ ਨੇ ਵਿੱਤੀ ਵਰ੍ਹੇ 2022-23 ਦੌਰਾਨ 235.49 ਕਰੋੜ ਰੁਪਏ ਦੇ ਵਾਧੇ ਨਾਲ 807.53 ਕਰੋੜ ਰੁਪਏ ਕਮਾਈ ਕੀਤੀ ਜਦਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਇਹ ਆਮਦਨ 572.04 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਹ ਵਾਧਾ 41.16 ਫ਼ੀਸਦੀ ਬਣਦਾ ਹੈ।
ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਆਮਦਨ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 700.88 ਕਰੋੜ ਰੁਪਏ ਹੋ ਗਈ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ ‘ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ’ ਤੇ ਪਹੁੰਚਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h