ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਗਹੌਰ ਨੇੜੇ ਦੇਰ ਸ਼ਾਮ ਬੱਸ ਤੇ ਟਰੈਕਟਰ-ਟਰਾਲੀ ਦੀ ਹੋਈ ਭਿਆਨਕ ਟੱਕਰ ਦੌਰਾਨ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਲੋਕ ਸੇਵਾ ਕਮੇਟੀ ਐਂਡ ਵੈਲਫੇਅਰ ਕਲੱਬ ਦੀ ਐਂਬੂਲੈਂਸ ਦੇ ਡਰਾਈਵਰ ਅਤੇ ਮੈਡੀਵੇਅ ਹਸਪਤਾਲ ਦੇ ਸਟਾਫ ਨੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਲਈ ਦਾਖਲ ਕਰਵਾਇਆ।ਘਟਨਾ ਸਥਾਨ ‘ਤੇ ਪੁੱਜੇ ਥਾਣਾ ਦਾਖਾ ਦੀ ਪੁਲਿਸ ਕਰਮਚਾਰੀਆਂ ਨੇ ਨੁਕਸਾਨੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ।
ਜਾਣਕਾਰੀ ਦਿੰਦਿਆਂ ਮੌਕੇ ‘ਤੇ ਪੁੱਜੇ ਏਐੱਸਆਈ ਹਮੀਰ ਸਿੰਘ ਨੇ ਦੱਸਿਆ ਕਿ ਲੁਧਿਆਣਾ ਡਿਪੂ ਦੀ ਪੀਆਰਟੀਸੀ ਦੀ ਬੱਸ ਜਿਹੜੀ ਲੁਧਿਆਣਾ ਤੋਂ ਬਠਿੰਡਾ ਜਾ ਰਹੀ ਸੀ, ਜਦੋਂ ਇਹ ਪਿੰਡ ਗਹੌਰ ਨੇੜੇ ਪੁੱਜੀ ਤਾਂ ਤਾਂ ਮੁੱਲਾਂਪੁਰ ਤੋਂ ਗ਼ਲਤ ਸਾਈਡ ਲੁਧਿਆਣਾ ਵੱਲ ਜਾ ਰਿਹਾ ਟਰੈਕਟਰ ਜਿਸਦੇ ਪਿਛਲੇ ਟਰਾਲੀ ਰੇਤੇ ਨਾਲ ਹੋਈ ਸੀ ਨਾਲ ਟੱਕਰ ਹੋ ਗਈ।
ਸਿੱਟੇ ਵਜੋਂ ਬੱਸ ਦੇ ਅੱਗੇ ਬੈਠੀਆਂ ਸਵਾਰੀਆਂ ਅਤੇ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਟਰੈਕਟਰ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਜ਼ਖ਼ਮੀ ਹੋਏ ਵਿਅਕਤੀਆਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h