ਸ਼ੁੱਕਰਵਾਰ, ਜੂਨ 6, 2025 04:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀ ਸਰਕਾਰੀ ਸਕੂਲ ਸਿੱਖਿਆ ਨਵੇਂ ਦੌਰ ਵਿੱਚ ਦਾਖਲ : ਹਰਜੋਤ ਬੈਂਸ

ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਿੱਖਿਆ ਢਾਂਚੇ ਦੀ ਕਾਇਆ-ਕਲਪ ਸ਼ੁਰੂ ਕੀਤੀ : ਸਿੱਖਿਆ ਮੰਤਰੀ

by Gurjeet Kaur
ਅਪ੍ਰੈਲ 6, 2023
in ਪੰਜਾਬ
0

ਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਕੂਲੀ ਸਿੱਖਿਆ ਦੇਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨਵੇਂ ਦੌਰ ਵਿੱਚ ਦਾਖਲ ਹੋ ਗਈ ਹੈ ਜਿੱਥੇ ਸਕੂਲਾਂ ਵਿੱਚ ਉੱਚ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਸ਼ਾਨਦਾਰ ਮਹੌਲ ਸਿਰਜਣ ਦੀ ਪ੍ਰਕਿਰਿਆ ਆਰੰਭੀ ਗਈ ਹੈ।

ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੋਹਾਣਾ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਆਦੇਸ਼ਾਂ ਦੇ ਅਨੁਸਾਰ ਵੱਖ ਵੱਖ ਜ਼ਿਲਿ੍ਹਆਂ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਉਹ ਖੁਦ ਸਕੂਲਾਂ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿਚ ਵੀ ਵਾਧਾ ਹੋਇਆ ਹੈ। ਇਸ ਸਾਲ ਦਾਖ਼ਲਾ ਮੁਹਿੰਮ ਦੌਰਾਨ ਕਈ ਸਰਕਾਰੀ ਅਧਿਕਾਰੀਆਂ/ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿਚ ਦਾਖਲਾ ਕਰਵਾਇਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਸੂਬੇ ਦੇ 80 ਫ਼ੀਸਦੀ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪੁੱਜਦੀਆਂ ਕਰ ਦਿੱਤੀਆਂ ਹਨ ਅਤੇ ਬਾਕੀ ਸਕੂਲਾਂ ਵਿੱਚ 10 ਅਪ੍ਰੈਲ ਤੱਕ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਪਹਿਲਾਂ ਬੱਚਿਆਂ ਨੂੰ ਸਤੰਬਰ-ਅਕਤੂਬਰ ਤੱਕ ਵੀ ਕਿਤਾਬਾਂ ਨਹੀਂ ਮਿਲਦੀਆਂ ਸਨ ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਸੀ। ਇਸ ਨੂੰ ਦੇਖਦੇ ਹੋਏ ਸਾਡੀ ਸਰਕਾਰ ਨੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋਣ ਤੋਂ ਰੋਕਣ ਲਈ ਇਸ ਸਾਲ ਪੜ੍ਹਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਚਿਆਂ ਦੇ ਤੱਕ ਕਿਤਾਬਾਂ ਪਹੁੰਚਾਈਆਂ ਹਨ।
ਹਰਜੋਤ ਸਿੰਘ ਬੈਂਸ ਕਿਹਾ ਕਿ ਪੜ੍ਹਾਈ ਦੇ ਮਿਆਰ ਵਿੱਚ ਵਾਧਾ ਕਰਨ ਲਈ ਸੂਬੇ ਵਿੱਚ 117 ਸਕੂਲ ਆਫ ਐਮੀਨੈਂਸ ਸਕੂਲ ਖੋਲ੍ਹੇ ਗਏ ਹਨ। ਇਨ੍ਹਾਂ ਸਕੂਲਾਂ ਵਿਚ ਸਰਕਾਰੀ ਸਕੂਲਾਂ ਦੇ 75 ਫ਼ੀਸਦੀ ਵਿਦਿਆਰਥੀ ਨੂੰ ਦਾਖਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿਵਾਈ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿਚ ਸਿੱਖਿਆ ਪ੍ਰਣਾਲੀ ਵਿਚ ਵਿਆਪਕ ਪੱਧਰ ਉੱਤੇ ਸੁਧਾਰ ਕੀਤਾ ਜਾ ਸਕੇ। ਸ. ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਸੂਬੇ ਦੇ ਸਕੂਲਾਂ ਵਿਚ 2000 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਹਨ ਅਤੇ 300 ਨਵੇਂ ਸਕੂਲ ਖੋਲ੍ਹੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਸਾਲ ਸਕੂਲਾਂ ਵਿਚ ਸ਼ਾਨਦਾਰ ਫਰਨੀਚਰ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜਲਦ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਤੋਂ ਬੇਹੱਦ ਸੰਤੁਸ਼ਟ ਹੋਣਗੇ। ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰੀ ਸਕੂਲ ਵਿੱਚ ਪੂਰਾ ਸਟਾਫ਼ ਮੁਹੱਈਆ ਕਰਵਾਉਣ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ/ਖੇਡਾਂ ਲਈ ਕੋਚ ਦਿੱਤੇ ਜਾਣਗੇ। ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਤੋਂ ਟਰੇਨਿੰਗ ਦਿਵਾਉਣ ਦੀ ਗਤੀ ਵਿੱਚ ਵਾਧਾ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ ਨਾਲ ਗੱਲਬਾਤ ਕਰ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਨੇ ਮਿਡ ਡੇਅ ਮੀਲ ਨੂੰ ਚੈਕ ਕੀਤਾ ਅਤੇ ਬੱਚਿਆਂ ਨਾਲ ਬੈਠ ਕੇ ਖਾਣਾ ਵੀ ਖਾਧਾ।ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਹੋਰ ਪਤਵੰਤੇ ਹਾਜ਼ਰ ਸਨ।

Tags: cabinet Minister Harjot Bainseducation ministerpro punjab tvpunjabi news
Share256Tweet160Share64

Related Posts

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025

ਧੀ ਨੂੰ ਪਿਆਰ ਕਰਨ ਦੀ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਦੇਖ ਹੋ ਜਾਓਗੇ ਹੈਰਾਨ

ਜੂਨ 4, 2025
ਹਾਲਾਂਕਿ, ਇਹ ਇਸ਼ਤਿਹਾਰ ਕਿਸੇ ਵੀ ਤਰੀਕੇ ਨਾਲ ਵੀਡੀਓ ਵਿੱਚ ਦਖਲ ਨਹੀਂ ਦਿੰਦੇ ਹਨ, ਤੁਸੀਂ ਇਹਨਾਂ ਇਸ਼ਤਿਹਾਰਾਂ ਨਾਲ ਵੀ ਆਪਣੇ ਯੂਟਿਊਬ ਵੀਡੀਓ ਦਾ ਆਨੰਦ ਲੈ ਸਕਦੇ ਹੋ।

Punjabi Youtuber Arrest: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ‘ਚ ਇੱਕ ਹੋਰ ਪੰਜਾਬ ਦਾ ਮਸ਼ਹੂਰ ਯੂ ਟਿਊਬਰ ਗਿਰਫ਼ਤਾਰ

ਜੂਨ 4, 2025
Load More

Recent News

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.