Punjab Police Personnel on Baisakhi Festival: ਸ਼ੁੱਕਰਵਾਰ ਨੂੰ ਇੱਕ ਅਧਿਕਾਰਤ ਹੁਕਮ ‘ਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਨੇ 14 ਅਪ੍ਰੈਲ ਤੱਕ ਆਪਣੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਹਾਲਾਂਕਿ ਛੁੱਟੀ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ, ਪਰ ਅਜਿਹਾ ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕੀਤਾ ਗਿਆ ਹੈ।
ਪੀਟੀਆਈ ਨੇ ਪੁਲਿਸ ਵਲੋਂ ਇੱਕ ਸੰਚਾਰ ਦੇ ਹਵਾਲੇ ਨਾਲ ਕਿਹਾ ਕਿ ਕਿਰਪਾ ਕਰਕੇ 14 ਅਪ੍ਰੈਲ ਤੱਕ ਗਜ਼ਟਿਡ ਅਤੇ ਗੈਰ-ਗਜ਼ਟਿਡ ਅਧਿਕਾਰੀਆਂ ਨੂੰ ਕੋਈ ਛੁੱਟੀ ਮਨਜ਼ੂਰ ਨਹੀਂ ਕੀਤੀ ਜਾ ਸਕਦੀ ਹੈ। ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਪਹਿਲਾਂ ਮਨਜ਼ੂਰ ਕੀਤੇ ਗਏ ਹਰ ਕਿਸਮ ਦੀ ਛੁੱਟੀ ਨੂੰ ਤੁਰੰਤ ਰੱਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਵਿਸਾਖੀ ਦੇ ਦਿਹਾੜੇ ‘ਤੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਸੂਬੇ ਭਰ ਦੇ ਗੁਰਦੁਆਰਿਆਂ ‘ਚ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਇਸ ਦੇ ਨਾਲ ਹੀ ਵਿਸਾਖੀ ਲਈ ਸੂਬੇ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਅੰਮ੍ਰਿਤਪਾਲ ਨੂੰ ਫੜਨ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ), ਪੰਜਾਬ ਪੁਲਿਸ ਨੇ ਪੰਜਾਬ ਦੇ ਸਾਰੇ ਪੁਲਿਸ ਦਫਤਰਾਂ ਦੇ ਮੁਖੀਆਂ ਨੂੰ ਇੱਕ ਸੰਦੇਸ਼ ਵਿੱਚ ਕਿਹਾ ਕਿ ਸਾਰੇ ਗਜ਼ਟਿਡ ਅਤੇ ਨਾਨ-ਗਜ਼ਟਿਡ ਅਫਸਰਾਂ, ਗੈਰ ਗਜ਼ਟਿਡ ਅਫਸਰਾਂ (ਐਨਜੀਓਜ਼) ਤੇ ਈਪੀਓਜ਼ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪਹਿਲਾਂ ਮਨਜ਼ੂਰ ਕੀਤੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਮੁਖੀਆਂ ਨੂੰ 14 ਅਪ੍ਰੈਲ ਤੱਕ ਕੋਈ ਵੀ ਨਵੀਂ ਛੁੱਟੀ ਮਨਜ਼ੂਰ ਨਾ ਕਰਨ ਲਈ ਕਿਹਾ ਗਿਆ ਹੈ।
ਪੁਲਿਸ ਦੀ ਛੁੱਟੀਂ ਰੱਦ ਹੋਣ ‘ਤੇ ਜਥੇਦਾਰ ਨੇ ਚੁੱਕੇ ਸਵਾਲ
ਇਸ ਫੈਸਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਕੇ ਉਨ੍ਹਾਂ ਨੂੰ ਡਿਊਟੀ ’ਤੇ ਪਰਤਣ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ, ‘‘ਇਨ੍ਹਾਂ ਸਾਰਿਆਂ ਨੂੰ ਦਮਦਮਾ ਸਾਹਿਬ ਭੇਜਿਆ ਜਾ ਰਿਹੈ। ਇੱਥੇ ਕੀ ਹੋਣ ਜਾ ਰਿਹੈ?’’
ਜਥੇਦਾਰ ਨੇ ਕਿਹਾ ਕਿ ਵਿਸਾਖੀ ਮੌਕੇ 10 ਤੋਂ 15 ਲੱਖ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਇਥੇ ਇਕੱਤਰ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਕੱਢੇ ਝੰਡਾ ਮਾਰਚ ਦੌਰਾਨ ਸ਼ਹਿਰ ਦੇ ਚੱਪੇ ਚੱਪੇ ’ਤੇ ਪੁਲਿਸ ਤਾਇਨਾਤ ਸੀ, ਖ਼ਤਰਨਾਕ ਹਾਲਾਤ ਦੱਸ ਕੇ ਕੁਝ ਹੋਰ ਹੀ ਤਸਵੀਰ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ…ਇਹ ਬਹੁਤ ਮੰਦਭਾਗਾ ਹੈ।’’
ਜਥੇਦਾਰ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਸਾਖੀ ਦੇ ਤਿਓਹਾਰ ਲਈ ਵੱਡੀ ਗਿਣਤੀ ਵਿੱਚ ਦਮਦਮਾ ਸਾਹਿਬ ਪੁੱਜਣ। ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਵੱਲੋਂ ਸਿੱਖ ਰਾਜ ਦੇ ਝੰਡਿਆਂ ਨੂੰ ਖਾਲਿਸਤਾਨੀ ਝੰਡੇ ਦੱਸਣ ਖਿਲਾਫ਼ ਸ਼ਿਕਾਇਤ ਦਰਜ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਵੀ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਸੀ, ਪਰ ਉਸ ਨੇ ਇਸ ਪਾਸੇ ਕੋਈ ਅਰਥਪੂਰਨ ਕਾਰਵਾਈ ਨਹੀਂ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h