ਸ਼ਨੀਵਾਰ, ਅਗਸਤ 30, 2025 06:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਉੱਪ ਮੁੱਖ-ਮੰਤਰੀ ਰੰਧਾਵਾ ਦੀ ਅਪੀਲ ‘ਤੇ ਕਿਸਾਨਾਂ ਨੇ ਪ੍ਰਸਤਾਵਿਤ ਅੰਦੋਲਨ ਕੀਤਾ ਰੱਦ

by propunjabtv
ਸਤੰਬਰ 30, 2021
in ਪੰਜਾਬ
0

ਉਪ ਮੁੱਖ ਮੰਤਰੀ ਨੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨਾਲ ਬੁੱਧਵਾਰ ਨੂੰ ਕਿਸਾਨਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਸੀ। ਗੱਲਬਾਤ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਕਿਸਾਨਾਂ ਨੇ ਉਪ ਮੁੱਖ ਮੰਤਰੀ ਦੀ ਬੇਨਤੀ ਨੂੰ ਮੰਨਦਿਆਂ ਆਪਣਾ ਪ੍ਰਸਤਾਵਿਤ ਅੰਦੋਲਨ 30 ਅਕਤੂਬਰ, 2021 ਤੱਕ ਇਸ ਸ਼ਰਤ `ਤੇ ਮੁਲਤਵੀ ਕਰ ਦਿੱਤਾ ਹੈ ਕਿ ਉਕਤ ਮਿਤੀ ਤੋਂ ਪਹਿਲਾਂ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਸਮੀਖਿਆ ਮੀਟਿੰਗ ਕਰਵਾਈ ਜਾਵੇ। ਸ. ਰੰਧਾਵਾ ਨੇ ਕਿਹਾ ਕਿ ਬਹੁਤ ਮਾਮਲੇ ਤਾਂ ਕੱਲ੍ਹ ਦੀ ਮੀਟਿੰਗ ਵਿੱਚ ਹੀ ਮੌਕੇ ਉਤੇ ਹੱਲ ਹੋ ਗਏ ਸਨ।ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕੁਝ ਲੰਬਿਤ ਪਏ ਮੁੱਦਿਆਂ ਜੋ ਤਕਨੀਕੀ ਜਾਂ ਕਾਗਜ਼ੀ ਕਾਰਵਾਈ ਕਰਕੇ ਰੁਕੇ ਹੋਏ ਸਨ, ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਜਲਦ ਤੋਂ ਜਲਦ ਕਰਵਾਈ ਜਾਵੇਗੀ।

ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ “ਪੰਜਾਬ ਸਰਕਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਨੂੰ ਹਮੇਸ਼ਾ ਧਿਆਨ ਵਿੱਚ ਰੱਖਦੀ ਹੈ ਅਤੇ ਕਿਸਾਨਾਂ ਦੀ ਭਲਾਈ ਨੂੰ ਸਭ ਤੋਂ ਉੱਪਰ ਰੱਖਦਿਆਂ ਆਪਣੀਆਂ ਨੀਤੀਆਂ ਅਤੇ ਪ੍ਰੋਗਰਾਮ ਤਿਆਰ ਕਰਦੀ ਹੈ।”

ਕਿਸਾਨਾਂ ਨੂੰ ਅੰਦੋਲਨ ਦਾ ਰਾਹ ਦਾ ਅਖ਼ਤਿਆਰ ਨਾ ਕਰਨ ਦੀ ਅਪੀਲ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਨਾਲ ਪਹਿਲਾਂ ਹੀ ਸਹਿਮਤ ਹੋ ਚੁੱਕੀ ਹੈ ਅਤੇ 105 ਵਿੱਚੋਂ 60 ਕੇਸ ਵਾਪਸ ਲੈ ਲਏ ਗਏ ਹਨ ਅਤੇ ਬਾਕੀ ਵੀ ਜਲਦ ਹੀ ਵਾਪਸ ਲੈ ਲਏ ਜਾਣਗੇ। ਉਨ੍ਹਾਂ ਕਿਹਾ ਕਿ ਬਾਕੀ ਕੇਸ ਰੇਲਵੇ ਪੁਲਿਸ ਵੱਲੋਂ ਦਰਜ ਕੀਤੇ ਹੋਣ ਕਰਕੇ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ ਜਿਸ ਸਬੰਧ ਵਿੱਚ ਉਹ ਨਿੱਜੀ ਤੌਰ `ਤੇ ਰੇਲ ਮੰਤਰੀ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵਿੱਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਤੋਂ ਇਲਾਵਾ 5 ਲੱਖ ਰੁਪਏ ਦੀ ਵਿੱਤੀ ਮਦਦ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੀ ਹਾਜ਼ਰੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਕੱਲ੍ਹ ਹੋਈ ਸਾਰਥਕ ਵਿਚਾਰਚਰਚਾ ਦਾ ਹਵਾਲਾ ਦਿੰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਦੁਆਰਾ ਕੀਤੀਆਂ ਗਈਆਂ ਹੋਰ ਕਿਸਾਨ ਪੱਖੀ ਪਹਿਲਕਦਮੀਆਂ ਵਿੱਚ ਗੰਨੇ ਦਾ ਭਾਅ 360 ਪ੍ਰਤੀ ਕੁਇੰਟਲ ਤੈਅ ਕਰਨਾ ਜਿਸ ਸਬੰਧੀ ਨੋਟੀਫਿਕੇਸ਼ਨ ਕੁਝ ਹੀ ਦਿਨਾਂ ਅੰਦਰ ਜਾਰੀ ਕਰ ਦਿੱਤਾ ਜਾਵੇਗਾ, ਸਹਿਕਾਰੀ ਖੰਡ ਮਿੱਲਾਂ ਦੇ ਸਬੰਧ ਵਿੱਚ 99 ਫੀਸਦ ਭੁਗਤਾਨ ਨੂੰ ਯਕੀਨੀ ਬਣਾਉਣਾ ਜਿਸ ਨਾਲ ਹੁਣ ਕੇਂਦਰ ਸਰਕਾਰ ਦੀ ਬਫਰ ਸਟਾਕ ਸਬਸਿਡੀ ਦੇ ਸਿਰਫ 8 ਕਰੋੜ ਰੁਪਏ ਬਕਾਇਆ ਹਨ, ਸ਼ਾਮਲ ਹਨ।

ਇਸੇ ਤਰ੍ਹਾਂ, ਸ. ਰੰਧਾਵਾ ਨੇ ਭਰੋਸਾ ਦਿੱਤਾ ਕਿ ਕਿਸਾਨ ਯੂਨੀਅਨਾਂ ਦੀਆਂ ਹੋਰ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਢੁੱਕਵੇਂ ਸਮੇਂ ਅੰਦਰ ਸਵੀਕਾਰ ਕੀਤਾ ਜਾਵੇਗਾ। ਸ. ਰੰਧਾਵਾ ਨੇ ਅੱਗੇ ਕਿਹਾ ਕਿ ਅੰਦੋਲਨ ਦਾ ਰਾਹ ਰਾਜ ਦੇ ਸਰਵਪੱਖੀ ਵਿਕਾਸ ਵਿੱਚ ਰੁਕਾਵਟ ਵਜੋਂ ਕੰਮ ਕਰਦਾ ਹੈ ਜਕਿ ਕਿ ਸੂਬੇ ਨੂੰ ਅੱਗੇ ਵਧਾਉਣ ਦੀ ਲੋੜ ਹੈ ਤਾਂ ਜੋ ਇਹ ਇੱਕ ਵਾਰ ਫਿਰ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੋ ਸਕੇ।

Tags: Deputy Chief Minister Randhawafarmers rejectedproposed agitation
Share199Tweet124Share50

Related Posts

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਹੜ੍ਹ ਨਾਲ ਜੂਝ ਰਹੇ ਪੰਜਾਬ ਦੇ ਇਹ 8 ਜ਼ਿਲ੍ਹੇ, ਹੈਲੀਕਾਪਟਰ ਨਾਲ ਲੋਕਾਂ ਦਾ ਕੀਤਾ ਜਾ ਰਿਹਾ ਰੈਸਕਿਊ

ਅਗਸਤ 30, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025
Load More

Recent News

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025

ਜਪਾਨ ‘ਚ ਬੁਲੇਟ ਟਰੇਨ ਦੇਖਣ ਪਹੁੰਚੇ PM ਮੋਦੀ, ਜਪਾਨ ਦੇ ਦੌਰੇ ‘ਤੇ PM ਮੋਦੀ

ਅਗਸਤ 30, 2025

ਜੰਮੂ ਕਸ਼ਮੀਰ ‘ਚ ਫਿਰ ਬਰਸੀ ਅਸਮਾਨੀ ਆਫ਼ਤ, ਫਟਿਆ ਬੱਦਲ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.