Amritsar News: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੂੰ ਵਿਦੇਸ਼ੀ ਤਾਕਤਾਂ ਦਾ ਹਮਾਇਤ ਹਾਸਲ ਹੈ। ਉਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਸਪੋਰਟ ਕਰ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਹੈ। ਪੰਜਾਬ ਵਿੱਚ ਪੂਰਨ ਸ਼ਾਂਤੀ ਹੈ। ਜੇਕਰ ਪੰਜਾਬ ਬਾਰੇ ਕੋਈ ਗਲਤਫਹਿਮੀ ਹੈ ਤਾਂ ਦੂਰ ਕਰੋ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਨੂੰ ਜਵਾਬਦੇਹ ਹੈ। ਡੀਜੀਪੀ ਨੇ ਕਿਹਾ ਕਿ ਜਿਹੜੇ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਉਹ ਆਪਣੇ ਆਪ ਨੂੰ ਕਾਨੂੰਨ ਦੇ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਜੋ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਅਸੀਂ ਉਨ੍ਹਾਂ ਨੂੰ ਗ੍ਰਿਫਤਾਰ ਕਰਾਂਗੇ।
ਦੱਸ ਦਈਏ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸਵੇਰੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਿਲਕੁਲ ਠੀਕ ਹਨ। ਕਿਸੇ ਨੂੰ ਵੀ ਡਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਵਾਂਗੇ। ਉਨ੍ਹਾਂ ਕਿਹਾ ਜਿਹੜੇ ਵੀ ਸ਼ਰਾਰਤੀ ਅਨਸਰ ਹਨ, ਜਿਨ੍ਹਾਂ ਦੇ ਪਿੱਛੇ ਬਾਹਰਲੀ ਤਾਕਤ ਆਈਐਸਆਈ ਖੜ੍ਹੀ ਹੈ, ਉਹ ਲੋਕ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਵਾਂਗੇ।
ਡੀਜੀਪੀ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਸਮੂਹ ਪੰਜਾਬੀ ਤੇ ਪੰਜਾਬ ਪੁਲਿਸ ਮਿਲ ਕੇ ਭੰਗ ਨਹੀਂ ਹੋਣ ਦੇਣਗੇ ਉਨ੍ਹਾਂ ਕਿਹਾ ਪੰਜਾਬ ਦੀ ਪੁਲਿਸ ਕਾਨੂੰਨ ਨੂੰ ਲੈ ਕੇ ਪੂਰੀ ਤਰ੍ਹਾਂ ਜ਼ਿੰਮੇਵਾਰ ਪੁਲਿਸ ਹੈ। ਉਨ੍ਹਾਂ ਕਿਹਾ ਸਭ ਕੋਲ ਆਪਣੇ ਕਾਨੂੰਨੀ ਅਧਿਕਾਰ ਹਨ। ਦੇਸ ਦੇ ਕਾਨੂੰਨ ਮੁਤਾਬਕ ਪੰਜਾਬ ਵਿੱਚ ਘੁੰਮੋ-ਫਿਰੋ ਤੇ ਦੇਖੋ ਪੰਜਾਬ ਦੇ ਹਾਲਾਤ ਬਿਲਕੁਲ ਠੀਕ ਹਨ।
ਡੀਜੀਪੀ ਨੇ ਕਿਹਾ ਕਿ ਜੋ ਵਿਦੇਸ਼ਾਂ ਵਿੱਚ ਬੈਠੇ ਹਨ, ਉਹ ਇੱਥੇ ਆ ਕੇ ਵੇਖਣ ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਹੈ। ਜੇਕਰ ਕਿਸੇ ਨੂੰ ਕਿਸੇ ਮਾਮਲੇ ਵਿੱਚ ਕੋਈ ਗਲਤਫਹਿਮੀ ਹੈ ਤਾਂ ਉਹ ਦੂਰ ਕਰ ਸਕਦਾ ਹੈ। ਡੀਜੀਪੀ ਨੇ ਕਿਹਾ ਧਾਰਮਿਕ ਸਥਾਨਾਂ ਦੀ ਵਰਤੋਂ ਆਪਣੇ ਨਿੱਜੀ ਕਾਰਨਾਂ ਕਰਕੇ ਨਹੀਂ ਕਰਨੀ ਚਾਹੀਦੀ।