ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਪਹਿਰ 12.00 ਵਜੇ ਦਿੱਲੀ ਲਈ ਰਵਾਨਾ ਹੋਣਗੇ।ਉਹਨਾਂ ਦੀ ਕੱਲ੍ਹ ਨਵਜੋਤ ਸਿੱਧੂ ਨਾਲ ਹੋਈ ਮੀਟਿੰਗ ਕਾਰਨ ਇਸ ਦੌਰੇ ਨੂੰ ਸਿਆਸੀ ਨਜ਼ਰੀਏ ਤੋਂ ਵੇਖਿਆ ਜਾ ਰਿਹਾ ਹੈ ਪਰ ਉਹਨਾਂ ਦੇ ਨਾਲ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਅਤੇ ੳਹਨਾਂ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵੀ ਜਾ ਰਹੇ ਹਨ। ਇਸ ਕਾਰਨ ਇਹ ਵੀ ਮੰਨਿਆ ਜਾ ਰਿਹਾਹੈ ਕਿ ਮੁੱਖ ਮੰਤਰੀ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਕੀਤੇ ਜਾਣ ਨੁੰ ਲੈ ਕੇ ਕੇਂਦਰ ਸਰਕਾਰ ਦੇ ਕਿਸੇ ਮੰਤਰੀ ਜਾਂ ਵੱਡੇ ਅਧਿਕਾਰੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸ ਲਈ ਦੌਰੇ ’ਤੇ ਸਭ ਦੀਆਂ ਨਜ਼ਰਾਂ ਬਣੀਆਂ ਹੋਈਆਂ ਹਨ।