Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਸੋਮਵਾਰ ਨੂੰ ਕੈਬਨਿਟ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਮੀਡੀਆ ਨੂੰ ਸੰਬੋਧਨ ਕੀਤਾ। ਜਿਸ ‘ਚ ਉਨ੍ਹਾਂ ਨੇ ਮੀਟਿੰਗ ‘ਚ ਹੋਈ ਵਿਚਾਰ ਚਰਚਾ ਬਾਰੇ ਦੱਸਿਆ।
ਉਨ੍ਹਾਂ ਕਿਹਾ ਕਿ ਮੀਟਿੰਗ ‘ਚ ਕਿਸਾਨਾਂ ਲਈ ਅਹਿਮ ਫ਼ੈਸਲੇ ਲਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਸੀਐਮ ਮਾਨ ਖੁਦ 13 ਅਪ੍ਰੈਲ ਨੂੰ ਕਿਸਾਨਾਂ ਨੂੰ ਫਾਜ਼ਿਲਕਾ ਵਿਖੇ ਮੁਆਵਜ਼ੇ ਦੇ ਚੈੱਕ ਵੰਡਣਗੇ।
ਨਾਲ ਹੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਸੀਐਮ ਵੱਲੋਂ ਲਗਾਈਆਂ ਗਈਆਂ ਹਨ ਕਿ ਉਹ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਮਾਲ ਅਫ਼ਸਰਾਂ ਨੂੰ ਮੌਕੇ ‘ਤੇ ਲਿਜਾ ਕੇ ਗਿਰਦਾਵਰੀਆਂ ਕਰਵਾਉਣ। ਤਾਂ ਜੋ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਮਿਲ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h