ਵੀਰਵਾਰ, ਮਈ 29, 2025 03:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਐਲਾਨ, ਹੁਣ ਸੂਬੇ ਦੇ ਸਾਰੇ ਹਸਪਤਾਲਾਂ ‘ਚ ਮਰੀਜ਼ਾਂ ਦਾ ਰੱਖਿਆ ਜਾਵੇਗਾ ਰਿਕਾਰਡ

Punjab News: ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਹਸਪਤਾਲਾਂ 'ਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤ ਦੇ ਆਧਾਰ 'ਤੇ ਚੰਗਾ ਕੰਮ ਕਰਨ ਵਾਲੇ ਹਸਪਤਾਲਾਂ ਦੇ ਸਟਾਫ਼ ਦਾ ਕਾਇਆਕਲਪ ਪ੍ਰੋਗਰਾਮ 'ਚ ਸਨਮਾਨ ਕੀਤਾ ਜਾ ਰਿਹਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Dr. Balbir Singh: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ ‘ਚ ਮਰੀਜ਼ਾਂ ਦਾ ਰਿਕਾਰਡ ਰੱਖਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਮਰੀਜ਼ ਨੂੰ ਇਲਾਜ ਸਮੇਂ ਹਸਪਤਾਲ ਬਦਲਣ ਸਮੇਂ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ‘ਚ ਮਰੀਜਾਂ ਦਾ ਆਨ ਲਾਈਨ ਰਿਕਾਰਡ ਰੱਖਣ ਦਾ ਤਜ਼ਰਬਾ ਸਫਲ ਰਹਿਣ ਤੋਂ ਬਾਅਦ ਹੁਣ ਸੂਬੇ ਦੇ ਸਾਰੇ ਹਸਪਤਾਲ ‘ਚ ਇਸ ਨੂੰ ਸ਼ੁਰੂ ਕੀਤਾ ਜਾਵੇਗਾ। ਉਹ ਸਰਕਾਰੀ ਮੈਡੀਕਲ ਕਾਲਜ ਵਿਖੇ ਕਰਵਾਏ ਕਾਇਆਕਲਪ ਪ੍ਰੋਗਰਾਮ ਦੇ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰ ਰਹੇ ਸੀ।

ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਹਸਪਤਾਲਾਂ ‘ਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤ ਦੇ ਆਧਾਰ ‘ਤੇ ਚੰਗਾ ਕੰਮ ਕਰਨ ਵਾਲੇ ਹਸਪਤਾਲਾਂ ਦੇ ਸਟਾਫ਼ ਦਾ ਕਾਇਆਕਲਪ ਪ੍ਰੋਗਰਾਮ ‘ਚ ਸਨਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ‘ਚ ਮਰੀਜ ਦੇ ਇਲਾਜ਼ ਸਮੇਤ ਹਸਪਤਾਲ ਦੀ ਸਫ਼ਾਈ, ਵੈਸਟ ਮੈਨੇਜਮੈਂਟ, ਇਨਫੈਕਸ਼ਨ ਕੰਟਰੋਲ, ਸਟਾਫ਼ ਦਾ ਮਰੀਜ਼ਾ ਨਾਲ ਵਿਹਾਰ ਸਮੇਤ ਹੋਰ ਮਾਪਦੰਡਾਂ ਦੇ ਆਧਾਰ ‘ਤੇ ਮੁਲਾਂਕਣ ਕੀਤਾ ਗਿਆ ਹੈ।

ਇਸ ਮੌਕੇ ਜ਼ਿਲ੍ਹਾ ਹਸਪਤਾਲਾਂ ਦੀ ਸ਼੍ਰੇਣੀ ‘ਚ ਪਹਿਲੇ ਸਥਾਨ ‘ਤੇ ਰਹੇ ਜ਼ਿਲ੍ਹਾ ਹਸਪਤਾਲ ਬਰਨਾਲਾ ਦੇ ਸਟਾਫ਼ ਨੇ ਆਪਣਾ ਸਨਮਾਨ ਪ੍ਰਾਪਤ ਕੀਤਾ ਜਦਕਿ ਦੂਸਰਾ ਸਥਾਨ ਜ਼ਿਲ੍ਹਾ ਹਸਪਤਾਲ ਨਵਾਂ ਸ਼ਹਿਰ ਅਤੇ ਤੀਸਰਾ ਸਥਾਨ ਮਾਤਾ ਕੁਸ਼ਲਿਆ ਹਸਪਤਾਲ ਪਟਿਆਲਾ ਨੇ ਪ੍ਰਾਪਤ ਕੀਤਾ ਅਤੇ ਸੂਬੇ ਦੇ 11 ਜ਼ਿਲ੍ਹਿਆਂ ਦੇ ਹਸਪਤਾਲ 70 ਫ਼ੀਸਦੀ ਅੰਕਾਂ ਤੋਂ ਉਪਰ ਰਹੇ। ਇਸੇ ਤਰ੍ਹਾਂ ਸਬ ਡਵੀਜ਼ਨਲ ਹਸਪਤਾਲਾਂ ਦੀ ਸ਼੍ਰੇਣੀ ‘ਚ ਐਸ.ਡੀ.ਐਚ. ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੂਬੇ ਦੇ 23 ਤੋਂ ਵੱਧ ਐਸ.ਡੀ.ਐਚ. ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਕਮਿਊਨਿਟੀ ਹੈਲਥ ਸੈਂਟਰ ਦੀ ਸ਼੍ਰੇਣੀ ‘ਚ ਸੀ.ਐਚ.ਸੀ. ਸ਼ੰਕਰ ਜ਼ਿਲ੍ਹਾ ਜਲੰਧਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੂਬੇ ਦੇ 45 ਤੋਂ ਵਧੇਰੇ ਸੀ.ਐਚ.ਸੀ. ਨੇ 70 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਾਇਆਕਲਪ ਮੁਲਾਂਕਣ ‘ਚ ਸੂਬੇ ਦੀਆਂ 246 ਸਿਹਤ ਸੰਸਥਾਵਾਂ ਨੇ ਬਹੁਤ ਚੰਗਾ ਪ੍ਰਦਰਸ਼ਨ ਕੀਤਾ, ਜਿਨ੍ਹਾਂ ‘ਚ 162 ਪ੍ਰਾਇਮਰੀ ਅਤੇ 84 ਸੈਕੰਡਰੀ ਪੱਧਰ ਦੀਆਂ ਸਿਹਤ ਸੇਵਾਵਾਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਸੂਬੇ ਭਰ ਤੋਂ ਆਏ ਡਾਕਟਰਾਂ ਨੂੰ ਲਿੰਗ ਅਨੁਪਾਤ ‘ਚ ਸੁਧਾਰ ਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਇਕ ਮੁਹਿੰਮ ਚਲਾਉਣ ਲਈ ਰਲਕੇ ਹੰਭਲਾ ਮਾਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਹਸਪਾਲਾਂ ‘ਚ ਦਵਾਈਆਂ ਦੀ ਕੋਈ ਕਮੀ ਨਹੀਂ ਹੈ ਇਸ ਲਈ ਮਰੀਜ਼ਾਂ ਨੂੰ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੂਰੇ ਦੇਸ਼ ‘ਚ ਕੋਵਿਡ ਦੇ ਕੇਸ ਵੱਧ ਰਹੇ ਹਨ ਤੇ ਪੰਜਾਬ ‘ਚ ਵੀ ਇਹਤਿਆਤਦੀ ਕਦਮ ਚੁੱਕੇ ਜਾ ਰਹੇ ਹਨ ਤੇ ਮੋਕ ਡਰਿੱਲ ਵੀ ਕੀਤੀਆਂ ਗਈਆਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਖਾਸ਼ੀ, ਜੁਕਾਮ ਜਾਂ ਫੇਰ ਕੋਈ ਬਿਮਾਰੀ ਹੈ ਉਹ ਮਾਸਕ ਜ਼ਰੂਰ ਪਹਿਨਣ। ਉਨ੍ਹਾਂ ਵੈਕਸੀਨ ਦੀ ਉਪਲਬੱਧਤਾ ਦੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਵੈਕਸੀਨ ਖਰੀਦਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਤੇ ਕੇਂਦਰ ਵੱਲੋਂ ਵੀ ਜਲਦੀ ਹੀ ਵੈਕਸੀਨ ਭੇਜਣ ਦਾ ਭਰੋਸਾ ਦਿੱਤਾ ਗਿਆ ਹੈ।

ਸਮਾਗਮ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਵੇਕ ਪ੍ਰਤਾਪ ਸਿੰਘ ਨੇ ਸਿਹਤ ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ‘ਤੇ ਚਾਨਣਾ ਪਾਇਆ। ਇਸ ਮੌਕੇ ਐਡਵਾਈਜ਼ਰ ਐਨ.ਐਚ.ਐਸ.ਆਰ.ਸੀ. ਡਾ. ਜੇਐਨ ਸ੍ਰੀਵਾਸਤਵਾ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਪ੍ਰਦੀਪ ਅਗਰਵਾਲ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਰਾਸ਼ਟਰ ਸਿਹਤ ਮਿਸ਼ਨ ਡਾ. ਐਸ.ਪੀ. ਸਿੰਘ, ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਸੁਮਨ ਬਾਲੀ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਵਿਕਰਮ ਨਾਗਰਾ, ਏ.ਡੀ.ਸੀ. ਈਸ਼ਾ ਸਿੰਘਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਸਰਕਾਰੀ ਰਜਿੰਦਰਾ ਹਸਪਤਾਲ ਡਾ. ਐਚ.ਐਸ ਰੇਖੀ, ਡੀ. ਸੰਦੀਪ ਕੌਰ ਸਮੇਤ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਸਿਵਲ ਸਰਜਨ, ਡਿਪਟੀ ਮੈਡੀਕਲ ਕਮਿਸ਼ਨਰ, ਡਿਪਟੀ ਡਾਇਰੈਕਟਰ, ਪ੍ਰੋਗਰਾਮ ਅਫ਼ਸਰ ਤੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਸਟਾਫ਼ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Balbir Singhpro punjab tvpunjab cabinet ministerPunjab Government HospitalsPunjab Health MinisterPunjab Hospitalspunjab newspunjabi newsShortage of MedicinesWinners of Kaiyakalap Program
Share206Tweet129Share52

Related Posts

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025

ਮੌਕ ਡਰਿੱਲ ‘ਤੇ ਬਲੈਕ ਆਊਟ ਨੂੰ ਲੈ ਕੇ ਵੱਡੀ ਅਪਡੇਟ

ਮਈ 29, 2025

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025
Load More

Recent News

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025

IPL 2025 ਕੁਆਲੀਫਾਇਰ ਮੈਚ ਤੋਂ ਪਹਿਲਾਂ ਅਰਸ਼ਦੀਪ ਸਿੰਘ ਨੇ ਫੈਨਜ਼ ਨੂੰ ਕੀਤੀ ਇਹ ਖਾਸ ਅਪੀਲ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.