Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸਏਐਸ ਨਗਰ ਜ਼ਿਲ੍ਹੇ ਦੇ ਬਲਾਕ ਮਾਜਰੀ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਚਮਕੌਰ ਲਾਲ, ਵਾਸੀ ਫੇਸ 3ਬੀ-1, ਮੁਹਾਲੀ ਨੂੰ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰਾਹੀਂ ਚੱਲ-ਅਚੱਲ ਜਾਇਦਾਦਾਂ ਖ੍ਰੀਦ ਕੇ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਉਕਤ ਪਟਵਾਰੀ ਖਿਲਾਫ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਸਨੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਉਸਨੇ ਆਪਣੀ ਆਮਦਨ ਦੇ ਕੁੱਲ ਸਰੋਤਾਂ ਨਾਲੋਂ 76 ਪ੍ਰਤੀਸ਼ਤ ਵੱਧ ਖਰਚੇ ਕੀਤੇ ਹਨ। ਭ੍ਰਿਸ਼ਟਾਚਾਰ ਰਾਹੀਂ ਇਕੱਠੀ ਕੀਤੇ ਨਜਾਇਜ਼ ਧਨ ਨੂੰ ਐਡਜਸਟ ਕਰਨ ਲਈ ਉਸ ਨੇ ਵੱਖ-ਵੱਖ ਵਿਅਕਤੀਆਂ ਰਾਹੀਂ ਆਪਣੇ ਪੁੱਤਰ ਅਤੇ ਪਤਨੀ ਦੇ ਬੈਂਕ ਖਾਤਿਆਂ ਵਿੱਚ ਚੈੱਕਾਂ ਜਾਂ ਸਿੱਧੇ ਟਰਾਂਸਫਰ ਕਰਵਾਕੇ ਭਾਰੀ ਰਕਮਾਂ ਜਮ੍ਹਾਂ ਕਰਵਾਈਆਂ ਹਨ।
ਪੜਤਾਲ ਵਿੱਚ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਮੁਹਾਲੀ ਦੇ ਫੇਜ਼ 3ਬੀ-1 ਵਿੱਚ ਕਰੋੜਾਂ ਰੁਪਏ ਖਰਚ ਕੇ ਇੱਕ ਆਲੀਸ਼ਾਨ ਮਕਾਨ ਬਣਾਇਆ ਹੈ। ਇਸ ਤੋਂ ਇਲਾਵਾ ਉਸ ਕੋਲ ਮਹਿੰਗੀਆਂ ਗੱਡੀਆਂ ਵੀ ਹਨ। ਉਨਾਂ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h