Amritsar Papalpreet singh: ਅੰਮ੍ਰਿਤਸਰ ਅਮ੍ਰਿਤਪਾਲ ਸਿੰਘ ਦੇ ਸਾਥੀ ਤੇ ਮੀਡੀਆ ਸਲਾਹਕਾਰ ਪਪਲਪ੍ਰੀਤ ਸਿੰਘ ਨੂੰ ਕਲ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੱਥੂਨੰਗਲ ਤੋਂ ਗ੍ਰਿਫਤਾਰ ਕੀਤਾ ਸੀ ਜਿਸ ਦਾ ਖੁਲਾਸਾ ਹੈ ਜਿਸ ਦਾ ਖੁਲਾਸਾ ਆਈ ਜੀ ਸੁਖਚੈਨ ਸਿੰਘ ਗਿੱਲ ਵੱਲੋ ਪ੍ਰੈਸ ਕਾਨਫਰੰਸ ਰਾਹੀਂ ਕੀਤਾ ਗਿਆ ।ਉਥੇ ਹੀ ਅੱਜ ਸਵੇਰੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਤੜਕਸਾਰ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਲੈ ਕੇ ਪੁੱਜੇ ਦਿਹਾਤੀ ਪੁਲਿਸ ਪਪਲਪ੍ਰੀਤ ਸਿੰਘ ਤੇ ਐਨ ਐਸ ਏ ਲੱਗਾ ਹੋਣ ਕਰਕੇ ਆਸਾਮ ਦੀ ਡਬਲਿਊ ਗੜ ਜੇਲ੍ਹ ਵਿੱਚ ਭੇਜ ਦਿੱਤਾ ਗਿਆ ।
ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀ ਡਬਲਯੂ ਗੜ ਜੇਲ ਵਿੱਚ ਬੰਦ ਹਨ ਜਿਸ ਵਿਚ ਅੰਮ੍ਰਿਤਪਾਲ ਸਿੰਘ ਦਾ ਚਾਚਾ ਹਰਜੀਤ ਸਿੰਘ ਅਤੇ ਉਸ ਦਾ ਗਨਮੈਨ ਨਰਿੰਦਰ ਸਿੰਘ ਜੌਹਲ ਤੇ ਗੋਰਖ ਬਾਬਾ ਤੇ ਹੋਰ ਵੀ ਸਮਰਥਕ ਜੇਲ੍ਹ ਵਿੱਚ ਹਨ ਪਪਲਪ੍ਰੀਤ ਸਿੰਘ ਵੱਲੋਂ ਏਅਰਪੋਰਟ ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਚੜ੍ਹਦੀ ਕਲਾ ਵਿੱਚ ਹਾਂ ਤੇ ਪੁਲਿਸ ਦੇ ਹਿਸਾਬ ਨਾਲ ਮੇਰੀ ਗ੍ਰਿਫਤਾਰੀ ਹੀਂ ਹੋਈ ਹੈ ਉਥੇ ਹੀ ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਕੀਲਾਂ ਦਾ ਪੈਨਲ ਬਣਾ ਕੇ ਅਸਾਮ ਦੀ ਡਬਲਿਊ ਗੜ ਜੇਲ ਵਿੱਚ ਭੇਜਿਆ ਹੈ ਸੂਤਰਾਂ ਦੇ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਕੀਲਾਂ ਦੇ ਪੈਨਲ ਨੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਹੈ।
ਉਥੇ ਹੀ ਜੇਲ੍ਹ ਪ੍ਰਸ਼ਾਸਨ ਪਾਸੋਂ ਇਨ੍ਹਾਂ ਦੇ ਕੇਸਾਂ ਸਬੰਧੀ ਜ਼ਰੂਰੀ ਦਸਤਾਵੇਜ਼ ਵੀ ਪ੍ਰਾਪਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿਚ ਅਸਾਮ ਗਏ ਵਫ਼ਦ ’ਚ ਐਡਵੋਕੇਟ ਮਨਦੀਪ ਸਿੰਘ ਸਿੱਧੂ ਅਤੇ ਐਡਵੋਕੇਟ ਰੋਹਿਤ ਸ਼ਰਮਾ ਸ਼ਾਮਲ ਹਨ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਡਿਬਰੂਗੜ੍ਹ ਵਿਖੇ ਕੌਮੀ ਸੁਰੱਖਿਆ ਕਾਨੂੰਨ ਤਹਿਤ ਕੈਦ ਕੀਤੇ ਨੌਜੁਆਨਾਂ ਦੇ ਕੇਸਾਂ ਦੀ ਪੈਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰ ਸਥਾਨਕ ਪੱਧਰ ’ਤੇ ਜਾ ਕੇ ਆਪਣਾ ਕੰਮ ਸ਼ੁਰੂ ਕਰ ਚੁੱਕੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਡਿਬਰੂਗੜ੍ਹ ਵਿਖੇ ਅੱਠ ਨੌਜੁਆਨ ਨਜ਼ਰਬੰਦ ਹਨ, ਜਿਨ੍ਹਾਂ ਨੂੰ ਕਾਨੂੰਨੀ ਮੱਦਦ ਦਿੱਤੀ ਜਾ ਰਹੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਲੀਗਲ ਟੀਮ ਨੇ ਬੰਦੀ ਨੌਜੁਆਨਾਂ ਅਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨਾਲ ਮੁਲਾਕਾਤ ਕਰਕੇ ਅਗਲੀ ਕਾਰਵਾਈ ਦੀ ਤਿਆਰੀ ਕਰ ਲਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h