Corona Cases in Punjab: ਪੰਜਾਬ ‘ਚ ਕੋਰੋਨਾ ਦਾ ਖ਼ਤਰਾ ਹੌਲੀ-ਹੌਲੀ ਵਧਣ ਲੱਗਾ ਹੈ। ਸੋਮਵਾਰ ਨੂੰ ਫਿਰੋਜ਼ਪੁਰ, ਰੂਪਨਗਰ ਅਤੇ ਮੋਹਾਲੀ ‘ਚ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੋਮਵਾਰ ਨੂੰ 85 ਨਵੇਂ ਮਾਮਲੇ ਸਾਹਮਣੇ ਆਏ। ਇਨਫੈਕਸ਼ਨ ਦੀ ਦਰ 5.90 ਫੀਸਦੀ ਦਰਜ ਕੀਤੀ ਗਈ। ਐਕਟਿਵ ਕੇਸਾਂ ਦੀ ਕੁੱਲ ਗਿਣਤੀ 666 ਹੋ ਗਈ ਹੈ। ਇਨ੍ਹਾਂ ‘ਚੋਂ 12 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ।
ਹੈਰਾਨੀ ਦੀ ਗੱਲ ਹੈ ਕਿ ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਸਿਹਤ ਵਿਭਾਗ ਸੈਂਪਲਿੰਗ ਵਧਾਉਣ ਦੀ ਬਜਾਏ ਇਸ ਨੂੰ ਘਟਾ ਰਿਹਾ ਹੈ। ਇਸ ਤੋਂ ਪਹਿਲਾਂ 2500 ਦੇ ਕਰੀਬ ਟੈਸਟਿੰਗ ਹੋ ਰਹੀ ਸੀ। ਦੂਜੇ ਪਾਸੇ ਬੀਤੇ ਦਿਨ 1400 ਦੇ ਕਰੀਬ ਸੈਂਪਲ ਲਏ ਗਏ।
ਮੋਹਾਲੀ ‘ਚ ਲਗਾਤਾਰ ਵੱਧ ਰਹੇ ਕੇਸ
ਮੁਹਾਲੀ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਸੀਜ਼ਨ ਦੀ ਸ਼ੁਰੂਆਤ ਤੋਂ ਹੀ, ਮੁਹਾਲੀ ਸੂਬੇ ਵਿੱਚ ਕੋਰੋਨਾ ਪੌਜ਼ੇਟਿਵ ਕੇਸਾਂ ਦੀ ਸੂਚੀ ਵਿੱਚ ਲਗਾਤਾਰ ਸਿਖਰ ‘ਤੇ ਹੈ। ਮੁਹਾਲੀ ਵਿੱਚ 58 ਸੈਂਪਲ ਜਾਂਚ ਲਈ ਭੇਜੇ ਗਏ ਸੀ, ਜਿਨ੍ਹਾਂ ਚੋਂ 38 ਦੇ ਨਤੀਜੇ ਪੌਜ਼ੇਟਿਵ ਆਏ ਹਨ। ਮੁਹਾਲੀ ‘ਚ ਵੀ ਇੱਕ ਕੋਰੋਨਾ ਪੌਜ਼ੀਟਿਵ ਮਰੀਜ਼ ਦੀ ਮੌਤ ਹੋਈ ਹੈ।
5 ਜ਼ਿਲ੍ਹਿਆਂ ਵਿੱਚ ਕੋਈ ਕੇਸ ਨਹੀਂ, ਫਰੀਦਕੋਟ ‘ਚ ਸੈਂਪਲਿੰਗ ਜ਼ੀਰੋ
ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਕੱਲ੍ਹ ਕੀਤੇ ਗਏ ਟੈਸਟ ਵਿੱਚ ਕੋਰੋਨਾ ਪੌਜ਼ੇਟਿਵ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ। ਜਦੋਂ ਕਿ ਪੰਜਾਬ ਵਿੱਚ ਫਰੀਦਕੋਟ ਜ਼ਿਲ੍ਹਾ ਅਜਿਹਾ ਹੈ ਜਿੱਥੇ ਇੱਕ ਵੀ ਸੈਂਪਲ ਟੈਸਟ ਲਈ ਨਹੀਂ ਭੇਜਿਆ ਗਿਆ। ਫ਼ਤਹਿਗੜ੍ਹ ਸਾਹਿਬ ਤੋਂ ਸਿਰਫ਼ ਇੱਕ ਸੈਂਪਲ ਜਾਂਚ ਲਈ ਭੇਜਿਆ ਗਿਆ ਸੀ ਤੇ ਇਸ ਸੈਂਪਲ ਦੀ ਰਿਪੋਰਟ ਨੈਗੇਟਿਵ ਆਈ ਹੈ।
ਗੁਰਦਾਸਪੁਰ ਤੋਂ 117, ਮਲੇਰਕੋਟਲਾ ਤੋਂ 7, ਮੋਗਾ ਤੋਂ 5 ਅਤੇ ਤਰਨਤਾਰਨ ਤੋਂ 10 ਸੈਂਪਲ ਜਾਂਚ ਲਈ ਭੇਜੇ ਗਏ। ਇਨ੍ਹਾਂ ਸਾਰਿਆਂ ਦੇ ਨਤੀਜੇ ਨੈਗੇਟਿਵ ਆਏ। ਇਸ ਸਮੇਂ ਸੂਬੇ ‘ਚ 12 ਕੋਰੋਨਾ ਪੀੜਤ ਹਨ ਜੋ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ‘ਚ ਦਾਖਲ ਹਨ ਤੇ ਆਕਸੀਜਨ ਸਪੋਰਟ ‘ਤੇ ਹਨ। ਇਹ ਵੀ ਲੈਵਲ-2 ਦੇ ਮਰੀਜ਼ ਹਨ।
ਮੌਕ ਡਰਿੱਲ ‘ਚ ਕਮੀਆਂ ਦੂਰ ਕਰਨ ਦੀਆਂ ਹਦਾਇਤਾਂ
ਕੋਰੋਨਾ ਨਾਲ ਨਜਿੱਠਣ ਲਈ ਸੋਮਵਾਰ ਨੂੰ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਮੌਕ ਡਰਿੱਲ ਕੀਤੀ ਗਈ। ਇਸ ਵਿੱਚ ਆਕਸੀਜਨ ਸਪਲਾਈ, ਵੈਂਟੀਲੇਟਰ ਤੇ ਹੋਰ ਪ੍ਰਬੰਧਾਂ ਦੀ ਤਿਆਰੀ ਦੀ ਜਾਂਚ ਕੀਤੀ ਗਈ। ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਵੀ ਬਣਾਏ ਜਾ ਰਹੇ ਹਨ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਟੈਸਟਿੰਗ ਕਿੱਟਾਂ ਦੀ ਘਾਟ ਪਾਈ ਗਈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਇਸ ਦੌਰਾਨ ਜੋ ਵੀ ਕਮੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਜਲਦੀ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h