ਬੁੱਧਵਾਰ, ਸਤੰਬਰ 16, 2026 07:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਪਹਿਲਕਦਮੀ, ‘ਕਿਸਾਨ-ਈ-ਬਾਗਬਾਨੀ’ ਐਪ ਕੀਤੀ ਲਾਂਚ

Kisan-e-Bagbani APP: ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ 'ਕਿਸਾਨ-ਈ-ਬਾਗਬਾਨੀ' ਐਪ ਦਾ ਮੁੱਖ ਮਕਸਦ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਕਿਸਾਨਾਂ ਤੱਕ ਜਲਦੀ ਪਹੁੰਚਾਉਣਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 11, 2023
in ਖੇਤੀਬਾੜੀ, ਪੰਜਾਬ
0

Chetan Singh Jouramajra: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ‘ਚ ਬਾਗਬਾਨੀ ਹੇਠ ਰਕਬਾ ਵਧਾਉਣ ਲਈ ਤੇ ਕਿਸਾਨਾਂ ਨੂੰ ਬਾਗਬਾਨੀ ਦੇ ਕਿੱਤੇ ਨਾਲ ਜੋੜਨ ਦੇ ਉਦੇਸ਼ ਨਾਲ ਵਿਭਾਗ ਵੱਲੋਂ ਨਵੀਂਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਵਿਭਾਗ ਵੱਲੋਂ ਨਵੀਂਆਂ ਤਕਨੀਕਾਂ ਅਪਣਾਉਂਦਿਆਂ ‘ਕਿਸਾਨ-ਈ-ਬਾਗਬਾਨੀ’ ਐਪ ਸ਼ੁਰੂ ਕੀਤੀ ਗਈ ਹੈ ਜਿਸ ਦਾ ਮਕਸਦ ਸੂਬੇ ਦੇ ਬਾਗਬਾਨਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਨਾਲ ਜੋੜਨਾ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦਾ ਮੌਸਮ ਬਾਗਬਾਨੀ ਲਈ ਅਨੁਕੂਲ ਹੈ ਪਰ ਕਿਸਾਨਾਂ ਨੂੰ ਬਾਗਬਾਨੀ ਵੱਲ ਉਤਸ਼ਾਹਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ ਤੇ ਇਸ ਲਈ ਵਿਭਾਗ ਵੱਲੋਂ ਤਕਨਾਲੋਜੀ ਦੀ ਵਰਤੋਂ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਕਿਸਾਨ-ਈ-ਬਾਗਬਾਨੀ’ ਐਪ ਦਾ ਮੁੱਖ ਮਕਸਦ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਕਿਸਾਨਾਂ ਤੱਕ ਜਲਦੀ ਪਹੁੰਚਾਉਣਾ, ਸਕੀਮਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰਕੇ ਵਿਭਾਗ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਐਪਲੀਕੇਸ਼ਨਾਂ ਦੀ ਟਰੈਕਿੰਗ ਕਰਨਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਰਾਹੀਂ ਕਿਸਾਨਾਂ ਨੂੰ ਵੱਖ-ਵੱਖ ਮੰਡੀਆਂ ਵਿੱਚ ਫਲਾਂ, ਸਬਜ਼ੀਆਂ ਦੇ ਰੋਜ਼ਾਨਾ ਰੇਟ ਅਤੇ ਮੌਸਮ ਬਾਰੇ ਜਾਣਕਾਰੀ ਮਿਲੇਗੀ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਨਾਲ ਨਾਲ ਨਕਦ ਆਮਦਨ ਵਾਲੀਆਂ ਫ਼ਸਲਾਂ ਵੱਲ ਉਤਸ਼ਾਹਤ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਬਾਗਬਾਨੀ ਇਕ ਚੰਗਾ ਵਿਕਲਪ ਹੈ ਜੋ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ‘ਚ ਸਹਾਈ ਹੋਵੇਗਾ।

ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਪਟਿਆਲਾ ਨਰਿੰਦਰ ਬੀਰ ਸਿੰਘ ਨੇ ਦੱਸਿਆ ਕਿ ‘ਕਿਸਾਨ-ਈ-ਬਾਗਬਾਨੀ’ ਐਪ ਨਵਾਂ ਬਾਗ ਲਗਾਉਣ ਵਾਲਿਆਂ ਸਮੇਤ ਬਾਗਬਾਨੀ ਨਾਲ ਪੁਰਾਣੇ ਜੁੜੇ ਕਿਸਾਨਾਂ ਲਈ ਵੀ ਲਾਹੇਵੰਦ ਹੋਵੇਗੀ ਕਿਉਂਕਿ ਐਪ ਰਾਹੀਂ ਕਿਸਾਨ ਮਾਹਰਾਂ ਨਾਲ ਰਾਬਤਾ ਕਰਨ ਸਮੇਤ ਨਵੀਂਆਂ ਆ ਰਹੀਆਂ ਤਕਨੀਕਾਂ ਤੋਂ ਵੀ ਜਾਣੂ ਹੋਣਗੇ। ਉਨ੍ਹਾਂ ਕਿਹਾ ਕਿ ਐਪ ਨੂੰ ਆਸਾਨੀ ਨਾਲ ਸਮਾਰਟ ਫ਼ੋਨ ‘ਚ ਇੰਸਟਾਲ https://play.google.com/store/apps/details?id=com.agnext.farmerApp.farmer_app ਕੀਤਾ ਜਾ ਸਕਦਾ ਹੈ ਤੇ ਇਸ ਦੀ ਵਰਤੋਂ ਕਰਨਾ ਵੀ ਆਸਾਨ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan singh jouramajra:Horticulture in PunjabKisan-e-Bagbani APPpatialapro punjab tvpunjab governmentpunjab ministerpunjab newspunjabi news
Share244Tweet153Share61

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.