ਬੁੱਧਵਾਰ, ਮਈ 13, 2026 05:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੋਵਿਡ-19 ਸੰਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ‘ਚ ਕੀਤੀਆਂ ਗਈਆਂ ਮੌਕ ਡਰਿੱਲਾਂ

Covid-19, Mock Drills: ਡਾ. ਬਲਬੀਰ ਸਿੰਘ ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਮੈਡੀਕਲ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 11, 2023
in ਪੰਜਾਬ
0

Punjab News: ਦੇਸ਼ ਭਰ ਵਿੱਚ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੋਮਵਾਰ ਤੇ ਮੰਗਲਵਾਰ ਪੰਜਾਬ ਦੇ ਹਸਪਤਾਲਾਂ ਵਿੱਚ ਮੌਕ ਡਰਿੱਲ ਕੀਤੀਆਂ ਗਈਆਂ।

ਇਹ ਦੋ-ਰੋਜ਼ਾ ਕਾਰਵਾਈ ਜਨਤਕ ਅਤੇ ਨਿੱਜੀ ਸਿਹਤ ਸਹੂਲਤਾਂ ਵਿੱਚ ਕੋਵਿਡ ਦੀਆਂ ਤਿਆਰੀਆਂ ਨੂੰ ਯਕੀਨੀ ਬਣਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਦੇਸ਼-ਵਿਆਪੀ ਮੌਕ ਡਰਿੱਲਾਂ ਦਾ ਹਿੱਸਾ ਸੀ।

ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਮੈਡੀਕਲ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਸਿਹਤ ਸੰਸਥਾਵਾਂ ਨੂੰ ਦਵਾਈਆਂ ਦਾ ਢੁਕਵਾਂ ਸਟਾਕ ਰੱਖਣ ਦੀ ਹਦਾਇਤ ਕਰਨ ਤੋਂ ਇਲਾਵਾ ਢੁੱਕਵੀਂ ਗਿਣਤੀ ਬੈੱਡਾਂ ਅਤੇ ਵੈਂਟੀਲੇਟਰ, ਫੇਸ ਮਾਸਕ, ਪੀ.ਪੀ.ਈ. ਕਿੱਟਾਂ, ਆਕਸੀਜਨ ਸਿਲੰਡਰ, ਆਕਸੀਜਨ ਪਲਾਂਟ ਵਰਗੇ ਪ੍ਰਬੰਧਾਂ ਨੂੰ ਕਾਇਮ ਰੱਖਣ ਲਈ ਵੀ ਕਿਹਾ।

Health & Family Welfare Minister @AAPbalbir reviewed the mock drills conducted at hospitals in Punjab to ascertain Covid-19 preparedness & directed all the Health officials to be fully prepared to tackle any kind of Covid related medical exigencies. pic.twitter.com/16JBTpyFBZ

— Government of Punjab (@PunjabGovtIndia) April 11, 2023

ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕੋਵਿਡ-19 ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਇਹ ਆਖਦਿਆਂ ਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਇੱਕ-ਦੂਜੇ ਤੋਂ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਜ਼ੁਕਾਮ, ਬੁਖਾਰ, ਜਾਂ ਖੰਘ ਹੈ, ਤਾਂ ਉਹ ਜਨਤਕ ਥਾਵਾਂ ‘ਤੇ ਨਾ ਜਾਵੇ ਅਤੇ ਜਦੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਾ ਕੇ ਰੱਖੇ। ਜਿਹੜੇ ਲੋਕ ਬਿਮਾਰ ਹਨ ਅਤੇ ਜਿਨ੍ਹਾਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਘੱਟ ਹੈ, ਉਹ ਘਰ ਤੋਂ ਬਾਹਰ ਨਾ ਨਿਕਲਣ ਅਤੇ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਜਾਣ ਤੋਂ ਗੁਰੇਜ਼ ਕਰਨ।

ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਕੋਵਿਡ ਦੇ ਮਰੀਜ਼ਾਂ ਲਈ ਨਿੱਜੀ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲਗਭਗ 15000 ਬੈੱਡਾਂ ਦੀ ਵਿਵਸਥਾ ਕੀਤੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਗਿਣਤੀ ਵਿੱਚ ਆਕਸੀਜਨ ਸਿਲੰਡਰ, ਐਲ.ਐਮ.ਓ. ਟੈਂਕ ਅਤੇ ਪੀ.ਐਸ.ਏ. ਪਲਾਂਟ ਉਪਲਬਧ ਹਨ। ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: covid-19Dr. Balbir SinghHospitals in PunjabMock drillspro punjab tvpunjab cabinet ministerpunjab governmentPunjab Health Ministerpunjab newspunjabi news
Share206Tweet129Share52

Related Posts

PSEB ਨੇ ਜਾਰੀ ਕੀਤਾ 12ਵੀਂ ਜਮਾਤ ਦਾ ਨਤੀਜਾ, ਇਸ ਤਰ੍ਹਾਂ ਕਰੋ ਚੈੱਕ

ਮਈ 13, 2026

ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ

ਮਈ 13, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਮਈ 13, 2026

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਸੰਭਾਲਿਆ ਅਹੁਦਾ

ਮਈ 13, 2026

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮਈ 13, 2026

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਈ 13, 2026
Load More

Recent News

NEET-UG ਪੇਪਰ ਲੀਕ ਮਾਮਲੇ ‘ਚ ਹਰਕਤ ‘ਚ ਆਈ CBI, ਟੀਮ ਦਿੱਲੀ NTA ਹੈੱਡਕੁਆਰਟਰ ਪਹੁੰਚੀ ਟੀਮ

ਮਈ 13, 2026

PSEB ਨੇ ਜਾਰੀ ਕੀਤਾ 12ਵੀਂ ਜਮਾਤ ਦਾ ਨਤੀਜਾ, ਇਸ ਤਰ੍ਹਾਂ ਕਰੋ ਚੈੱਕ

ਮਈ 13, 2026

ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ 144 ਵੋਟਾਂ ਨਾਲ ਜਿੱਤਿਆ ਵਿਸ਼ਵਾਸ ਮਤਾ , ਡੀਐਮਕੇ ਵਿਧਾਇਕਾਂ ਨੇ ਕੀਤਾ ਵਾਕਆਊਟ

ਮਈ 13, 2026

ਆਈ.ਟੀ.ਆਰ. ਫਾਈਲ ਕਰਨ ਦੇ ਬਦਲੇ ਨਿਯਮ, ਜਾਣੋ ਨਵੇਂ ਫਾਰਮ ‘ਚ ਆਏ ਕੀ ਨਵੇਂ ਬਦਲਾਅ

ਮਈ 13, 2026

ਪ੍ਰਧਾਨ ਮੰਤਰੀ ਮੋਦੀ ਨੇ ਚੁੱਕੇ ਇਹ ਵੱਡੇ ਕਦਮ, ਸਰਕਾਰੀ ਖਰਚਿਆਂ ‘ਤੇ ਸਖ਼ਤੀ

ਮਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.