Chandigarh : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਐਮ ਐਸ ਪੀ ਤੋਂ ਘੱਟ ਰੇਟ ਤੇ ਖ਼ਰੀਦਣ ਖਿਲਾਫ ਕਿਰਤੀ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਦਾ ਸੱਦਾ ਦਿੱਤਾ ਹੈ ਅਤੇ ਕਿਸਾਨਾਂ ਨੂੰ ਇੱਕ ਰੁਪਇਆ ਵੀ ਘੱਟ ਰੇਟ ਤੇ ਕਣਕ ਨਾ ਵੇਚਣ ਦੀ ਅਪੀਲ ਕਰਦਿਆਂ ਸੜਕਾਂ ‘ਤੇ ਉੱਤਰਨ ਦਾ ਸੱਦਾ ਦਿੱਤਾ ਹੈ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਸੂਬਾ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਇੱਕ ਪਾਸੇ ਕੁਦਰਤੀ ਆਫ਼ਤ ਕਾਰਨ ਹੋਈਆਂ ਬਾਰਿਸ਼ਾਂ ਅਤੇ ਗੜੇਮਾਰੀ ਕਾਰਨ ਪੰਜਾਬ ਦੇ ਕਿਸਾਨਾਂ ਦੀ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ ਕਣਕ ਦਾ ਝਾੜ ਬਹੁਤ ਘਟਿਆ ਹੈ, ਇਸ ਔਖੇ ਸਮੇਂ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਘੱਟ ਰੇਟ ਤੇ ਕਣਕ ਖਰੀਦ ਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ।ਓੁਹਨਾਂ ਕਿਹਾ ਕੇ ਕਣਕ ਦੇ ਦਾਣੇ ਦੀ ਮਿਆਰ ਤੋ ਘੱਟ ਚਮਕ ਤੇ ਦਾਣਾ ਸੁੰਗੜਿਆ ਹੋਣ ਦਾ ਬਾਹਾਨਾ ਬਣਾ ਕੇ ਰੇਟ ਘੱਟ ਕਰਨ ਪਿੱਛੇ ਸਰਕਾਰ ਕਿਸਾਨ ਦਾ ਕਸੂਰ ਦਸ ਸਕਦੀ ਹੈ?ਕੀ ਇਹ ਕਿਸਾਨ ਦਾ ਕਸੂਰ ਹੈ ਹਾਂ ਕੁਦਰਤੀ ਕਰੋਪੀ?
ਆਗੂਆਂ ਕਿਹਾਂ ਕਿ ਅੱਜ ਜਦੋਂ ਪੂਰੇ ਸੰਸਾਰ ਅੰਦਰ ਅਨਾਜ ਦਾ ਸੰਕਟ ਖੜ੍ਹਾ ਹੋ ਗਿਆ ਹੈ ਵੀਹ ਦੇ ਕਰੀਬ ਮੁਲਕਾਂ ਵਿੱਚ ਰੋਟੀ ਦੀ ਮੰਗ ਨੂੰ ਲੈਕੇ ਵੱਡੇ ਰੋਸ ਪ੍ਰਦਰਸ਼ਨ ਹੋ ਰਹੇ ਹਨ, ਸ਼੍ਰੀਲੰਕਾ, ਪਾਕਿਸਤਾਨ ਵਰਗੇ ਮੁਲਕਾਂ ਵਿੱਚ ਅਨਾਜ ਦੀਆਂ ਕੀਮਤਾਂ ਅਸਮਾਨੀ ਚੜੀਆਂ ਹੋਈਆਂ ਹਨ ।ਉਸ ਸਮੇਂ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਉਨ੍ਹਾਂ ਨੂੰ ਵਿਸ਼ੇਸ਼ ਪੈਕੇਜ ਦੇਣ ਦੀ ਬਜਾਏ ਕਣਕ ਦੇ ਰੇਟ ਕਟੌਤੀ ਕੀਤੀ ਜਾ ਰਹੀ ਹੈ ਜੋ ਕਿਰਤੀ ਕਿਸਾਨ ਯੂਨੀਅਨ ਬਰਦਾਸ਼ਤ ਨਹੀਂ ਕਰੇਗੀ।
ਉਨਾਂ ਕਿਹਾ ਕਿ ਜੇਕਰ ਕਿਸਾਨਾਂ ਕਣਕ ਸਰਕਾਰ ਨੂੰ ਐਨੀ ਹੀ ਬੇਲੋੜੀ ਲੱਗਦੀ ਹੈ ਤਾਂ ਉਹ ਪਾਕਿਸਤਾਨ ਨਾਲ ਵਪਾਰ ਖੋਲ ਦਵੇ ਕਿਸਾਨ ਆਪਣੀ ਕਣਕ ਤਿੰਨ ਗੁਣਾ ਰੇਟ ਤੇ ਖੁਦ ਵੇਚ ਲੈਣਗੇ।ਉਨ੍ਹਾਂ ਕਿਹਾ ਕਿ ਕਰੋਨਾ ਕਾਲ ਸਮੇਂ ਜਦੋਂ ਸਾਰੇ ਸੈਕਟਰ ਜਾਮ ਹੋ ਗਏ ਸਨ ਦਾ ਸਿਰਫ ਖੇਤੀ ਸੈਕਟਰ ਨੇ ਹੀ ਦੇਸ਼ ਦੀ ਆਰਥਿਕ ਸਥਿਤੀ ਨੂੰ ਹੁਲਾਰਾ ਦਿੱਤਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਨੇ ਪੂਰੇ ਦੇਸ਼ ਦੇ ਕਿਸਾਨਾਂ ਦੀ ਅਗਵਾਈ ਕਰਦਿਆਂ ਕਾਰਪੋਰੇਟ ਅਤੇ ਉਸਦੀ ਜੋਟੀਦਾਰ ਮੋਦੀ ਸਰਕਾਰ ਨੂੰ ਵੱਡੀ ਕਾਰ ਦਿੱਤੀ ਅਤੇ ਖੇਤੀ ਕਾਨੂੰਨ ਰੱਦ ਕਰਵਾਏ ਜਿਸਦਾ ਬਦਲਾ ਮੋਦੀ ਦੀ ਕੇਂਦਰੀ ਹਕੂਮਤ ਪੰਜਾਬ ਦੇ ਕਿਸਾਨਾਂ ਤੋਂ ਲੈਣਾਂ ਚਾਹੁੰਦੀ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਇਸ ਕਟੌਤੀ ਖਿਲਾਫ ਸੜਕਾਂ ਤੇ ਉੱਤਰਨ ਦਾ ਸੱਦਾ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h