Jalandhar By-election: ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਜਲੰਧਰ ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ, ਪੰਜਾਬ (ਸੀਈਓ) ਸਿਬਿਨ ਸੀ ਨੇ ਦੱਸਿਆ ਕਿ ਇਸ ਬਾਰੇ ਨੋਟੀਫਿਕੇਸ਼ਨ 13 ਅਪ੍ਰੈਲ, 2023 (ਵੀਰਵਾਰ) ਨੂੰ ਜਾਰੀ ਕੀਤਾ ਜਾਵੇਗਾ, ਜਦਕਿ ਨਾਮਜ਼ਦਗੀਆਂ ਪੇਸ਼ ਕਰਨ ਦੀ ਆਖਰੀ ਮਿਤੀ 20 ਅਪ੍ਰੈਲ, 2023 (ਵੀਰਵਾਰ) ਹੈ।
ਉਨ੍ਹਾਂ ਦੱਸਿਆ ਕਿ 21 ਅਪ੍ਰੈਲ, 2023 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 24 ਅਪ੍ਰੈਲ, 2023 (ਸੋਮਵਾਰ) ਹੈ। ਉਹਨਾਂ ਅੱਗੇ ਦੱਸਿਆ ਕਿ ਵੋਟਾਂ 10 ਮਈ, 2023 (ਬੁੱਧਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ, 2023 (ਸ਼ਨੀਵਾਰ) ਨੂੰ ਕੀਤੀ ਜਾਵੇਗੀ। ਸੀਈਓ ਨੇ ਦੱਸਿਆ ਕਿ ਚੋਣ ਪ੍ਰਕਿਿਰਆ 15 ਮਈ, 2023 (ਸੋਮਵਾਰ) ਨੂੰ ਮੁਕੰਮਲ ਹੋਵੇਗੀ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਪ੍ਰੈਲ, 2023 ਤੋਂ 20 ਅਪ੍ਰੈਲ, 2023 ਤੱਕ ਜਨਤਕ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕੀਤੇ ਜਾ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ 04-ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਲਈ ਡਿਪਟੀ ਕਮਿਸ਼ਨਰ ਜਲੰਧਰ ਰਿਟਰਨਿੰਗ ਅਫ਼ਸਰ ਹਨ।
.@TheCEOPunjab Sibin C informed that the Election Commission of India has issued the detailed programme for holding Bye-election to Jalandhar Parliamentary Constituency & Polling would be held on 10th May, 2023 from 8 am to 6.00 pm & counting of votes would be on 13th May, 2023. pic.twitter.com/ktlNS3PqLF
— Government of Punjab (@PunjabGovtIndia) April 12, 2023
ਉਨ੍ਹਾਂ ਅੱਗੇ ਦੱਸਿਆ ਕਿ 04-ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ 2ਏ ਵਿੱਚ ਭਰੇ ਜਾਣੇ ਹਨ। ਇਹ ਫਾਰਮ ਰਿਟਰਨਿੰਗ ਅਫ਼ਸਰ ਕੋਲ ਉਪਲੱਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮ ਵਿੱਚ ਹੋਣ।
ਲੋਕ ਸਭਾ ਚੋਣ ਖੇਤਰ ਹਲਕੇ ਦੀ ਸੀਟ ਹਾਸਲ ਕਰਨ ਲਈ ਉਮੀਦਵਾਰ ਕਿਸੇ ਵੀ ਲੋਕ ਸਭਾ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਇਸ ਸਬੰਧੀ ਰਿਟਰਨਿੰਗ ਅਫਸਰ ਦੀ ਸੰਤੁਸ਼ਟੀ ਲਈ, ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸੰਬੰਧਿਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਭਰੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਸਬੰਧੀ ਸਰਟੀਫਿਕੇਟ ਪੇਸ਼ ਕੀਤਾ ਜਾਣਾ ਹੈ।
ਸੀਈਓ ਨੇ ਦੱਸਿਆ ਕਿ 14.04.2023 (ਸ਼ੁੱਕਰਵਾਰ) ਨੂੰ ਵਿਸਾਖੀ ਅਤੇ ਡਾ. ਬੀਆਰ ਅੰਬੇਡਕਰ ਦਾ ਜਨਮ ਦਿਨ ਹੈ। ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ। ਇਸ ਲਈ ਇਸ ਦਿਨ ਉਮੀਦਵਾਰ ਨਾਮਜ਼ਦਗੀ ਪੱਤਰ ਪੇਸ਼ ਨਹੀਂ ਕਰ ਸਕਣਗੇ।
ਉਨ੍ਹਾਂ ਦੱਸਿਆ ਕਿ 15.04.2023 ਨੂੰ ਤੀਸਰਾ ਸ਼ਨੀਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਛੁੱਟੀ ਨਹੀਂ ਹੈ, ਇਸ ਲਈ ਉਮੀਦਵਾਰਾਂ ਵੱਲੋਂ ਉਸ ਦਿਨ ਨਾਮਜ਼ਦਗੀ ਪੱਤਰ ਪੇਸ਼ ਕੀਤੇ ਜਾ ਸਕਦੇ ਹਨ। 16.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਮੀਦਵਾਰ ਵੱਲੋਂ ਉਸ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ। ਇਸੇ ਤਰ੍ਹਾਂ 22.04.2023 ਨੂੰ ਚੌਥੇ ਸ਼ਨੀਵਾਰ ਦੀ ਛੁੱਟੀ ਹੈ, ਇਸ ਲਈ ਉਸ ਦਿਨ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ।
ਸੀਈਓ ਨੇ ਦੱਸਿਆ ਕਿ 23.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਸ ਦਿਨ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ। ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ 29 ਮਾਰਚ, 2023 ਤੋਂ ਜ਼ਿਲ੍ਹਾ ਜਲੰਧਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਿਰਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h