ਮੰਗਲਵਾਰ, ਜੂਨ 30, 2026 05:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਕਿਸਾਨ ਇੱਕ ਵਾਰ ਫਿਰ ਕਰਨਗੇ ਧਰਨੇ, 12,13,14 ਅਪ੍ਰੈਲ ਨੂੰ ਲੈ ਕੇ ਕੀਤੇ ਇਹ ਵੱਡੇ ਐਲਾਨ

Farmers Leaders: ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਇਸ ਕਿਸਾਨ-ਮਾਰੂ ਫੈਸਲੇ ਨੇ ਕੇਂਦਰੀ ਭਾਜਪਾ ਹਕੂਮਤ ਦਾ ਕਿਸਾਨ-ਦੁਸ਼ਮਣ ਕਿਰਦਾਰ ਇੱਕ ਵਾਰ ਫਿਰ ਉਘਾੜਿਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 12, 2023
in ਖੇਤੀਬਾੜੀ, ਪੰਜਾਬ
0

BKU Ekta-Ugrahan: ਭਾਰੀ ਮੀਂਹਾਂ/ਗੜੇਮਾਰੀ ਨਾਲ ਕਣਕ ਦੇ ਝਾੜ ਵਿੱਚ ਹੋਈ ਕਮੀ ਦਾ ਪੂਰਾ ਮੁਆਵਜ਼ਾ ਦੇਣ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਦਾਗੀ ਦਾਣਿਆਂ ਦੇ ਬਹਾਨੇ ਬਾਕੀ ਬਚੀ ਕਣਕ ਦੇ ਰੇਟ ਵਿੱਚ ਵੀ 5.31 ਤੋਂ ਲੈ ਕੇ 31.86 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇਹ ਫੈਸਲਾ ਤੁਰੰਤ ਵਾਪਸ ਕਰਾਉਣ ਲਈ 12,13,14 ਅਪ੍ਰੈਲ ਨੂੰ ਡੀਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਹੈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਸ ਸੰਬੰਧੀ ਦੱਸਿਆ ਹੈ ਕਈ ਥਾਈਂ 37 ਰੁਪਏ ਪ੍ਰਤੀ ਕੁਇੰਟਲ ਤੱਕ ਕਟੌਤੀ ਵਾਲੇ ਜੇ-ਫਾਰਮ ਵੀ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੇ ਡੀ ਸੀ ਦਫ਼ਤਰ ਅੱਗੇ ਧਰਨਾ ਲਾਇਆ ਹੈ ਅਤੇ ਆਉਂਦੇ ਦੋ ਦਿਨਾਂ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਧਰਨੇ ਲਾਏ ਜਾਣਗੇ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਇਸ ਕਿਸਾਨ-ਮਾਰੂ ਫੈਸਲੇ ਨੇ ਕੇਂਦਰੀ ਭਾਜਪਾ ਹਕੂਮਤ ਦਾ ਕਿਸਾਨ-ਦੁਸ਼ਮਣ ਕਿਰਦਾਰ ਇੱਕ ਵਾਰ ਫਿਰ ਉਘਾੜਿਆ ਹੈ। ਬੇਸ਼ੱਕ ਪੰਜਾਬ ਦੀ ਆਪ ਸਰਕਾਰ ਨੇ ਵੀ ਕਣਕ ਦੀ 75 ਤੋਂ 100% ਯਾਨੀ ਮੁਕੰਮਲ ਤਬਾਹੀ ਦਾ ਮੁਆਵਜ਼ਾ ਸਿਰਫ਼ 15000 ਰੁਪਏ ਪ੍ਰਤੀ ਏਕੜ ਐਲਾਨ ਕਰ ਕੇ ਕਿਸਾਨਾਂ ਨਾਲ਼ ਕੋਝਾ ਮਜ਼ਾਕ ਹੀ ਕੀਤਾ ਹੈ।

ਪਰ ਕੇਂਦਰ ਸਰਕਾਰ ਨੇ ਮੁਆਵਜ਼ਾ ਤਾਂ ਕੀ ਦੇਣਾ ਸੀ ਉਲਟਾ ਮਿਥੇ ਹੋਏ ਘਾਟੇਵੰਦੇ ਰੇਟ ਵਿੱਚੋਂ ਵੀ ਕਟੌਤੀ ਕਰ ਮਾਰੀ ਹੈ। ਕੁਦਰਤੀ ਆਫ਼ਤ ਰਾਹੀਂ ਹੋਈ ਇਸ ਮੁਕੰਮਲ ਤਬਾਹੀ ਦਾ ਮੁਆਵਜ਼ਾ ਤਾਂ ਘੱਟੋ ਘੱਟ 50-55000 ਰੁਪਏ ਪ੍ਰਤੀ ਏਕੜ ਬਣਦਾ ਹੈ, ਜਿਸ ਵਿੱਚ ਕਿਸਾਨ ਦਾ ਭੋਰਾ ਵੀ ਕਸੂਰ ਨਹੀਂ। ਇਸ ਤਬਾਹੀ ਦਾ ਬਹੁਤਾ ਭਾਰ ਪਹਿਲਾਂ ਹੀ ਕਰਜ਼ਿਆਂ ਥੱਲੇ ਕੁਚਲੇ ਜਾ ਰਹੇ ਕਿਸਾਨਾਂ ‘ਤੇ ਪਾਉਣ ਦੀ ਥਾਂ ਸਰਕਾਰੀ ਖਜ਼ਾਨੇ ਰਾਹੀਂ ਪੂਰੇ ਦੇਸ਼ ਦੁਆਰਾ ਸਾਰੇ ਦਾ ਸਾਰਾ ਭਾਰ ਵੰਡਾਉਣਾ ਬਣਦਾ ਹੈ, ਕਿਉਂਕਿ ਕਿਸਾਨ ਪੂਰੇ ਦੇਸ਼ ਦਾ ਅੰਨਦਾਤਾ ਹੈ।

ਬਿਆਨ ਅਨੁਸਾਰ ਜਥੇਬੰਦੀ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਇਹ ਸੱਦਾ ਵੀ ਦਿੱਤਾ ਗਿਆ ਹੈ ਕਿ ਰੇਟ ‘ਚ ਕਟੌਤੀ ਵਾਲਾ ਜੇ-ਫਾਰਮ ਕੱਟਣ ਵਾਲੇ ਅਧਿਕਾਰੀਆਂ ਦੇ ਥਾਂਓਂ-ਥਾਂਈਂ ਘਿਰਾਓ ਕੀਤੇ ਜਾਣ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਆਮ ਕਿਸਾਨਾਂ ਨੂੰ ਖੇਤੀ ਕਿੱਤੇ ‘ਚੋਂ ਬਾਹਰ ਧੱਕ ਕੇ ਅਤੇ ਰੁਜ਼ਗਾਰ ਦੇ ਵਸੀਲੇ ਖ਼ਤਮ ਕਰਕੇ ਕਾਰਪੋਰੇਟ ਖੇਤੀ ਮਾਡਲ ਮੜ੍ਹਨ ਦੀ ਨੀਤੀ ਤਹਿਤ ਹੀ ਅਜਿਹੇ ਕਿਸਾਨ ਮਾਰੂ ਫੈਸਲੇ ਕੀਤੇ ਜਾ ਰਹੇ ਹਨ। ਇਨ੍ਹਾਂ ਨੀਤੀਆਂ ਦੇ ਸਿੱਟੇ ਵਜੋਂ ਹੀ ਪਾਕਿਸਤਾਨ ਸਮੇਤ ਦੁਨੀਆਂ ਦੇ ਦਰਜਨਾਂ ਦੇਸ਼ਾਂ ਦੇ ਅਰਬਾਂ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ।

ਕਿਸਾਨ ਆਗੂਆਂ ਨੇ ਇਹ ਵੀ ਦੱਸਿਆ ਹੈ ਕਿ ਇਸ ਤਿੰਨ ਰੋਜ਼ਾ ਅੰਦੋਲਨ ਦੀ ਆਵਾਜ਼ ਅਣਸੁਣੀ ਕਰਨ ਦੀ ਸੂਰਤ ਵਿੱਚ ਅਗਲੇ ਦਿਨਾਂ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ ਇਨ੍ਹਾਂ ਦੇਸ਼ਧ੍ਰੋਹੀ ਫੈਸਲਿਆਂ ਵਿਰੁੱਧ ਪ੍ਰਵਾਰਾਂ ਸਮੇਤ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bharatiya Kisan UnionBKU (Ekta-Ugrahan)central governmentcompensationfarmers leaderspro punjab tvpunjab newspunjabi newsWheat Price
Share206Tweet129Share52

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.